Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:23 am

+91 90915 01313 , +91 90916 01313

punjabbanni@gmail.com
punjabbani@yahoo.com

ਦੋਹਰੇ ਕਤਲ ਕਾਂਡ ਦਾ ਵਾਂਛਿਤ ਦੋਸ਼ੀ ਪੁਲਸ ਨੇ ਕੀਤਾ ਗ੍ਰਿਫਤਾਰ

ਦੋਹਰੇ ਕਤਲ ਕਾਂਡ ਦਾ ਵਾਂਛਿਤ ਦੋਸ਼ੀ ਪੁਲਸ ਨੇ ਕੀਤਾ ਗ੍ਰਿਫਤਾਰ

ਜਲੰਧਰ, 22 ਜੁਲਾਈ 2026 : ਇਕ ਦੋਹਰੇ ਕਤਲ ਕਾਂਡ ਅੰਦਰ ਵਾਂਛਿਤ ਦੋਸ਼ੀ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਉਕਤ ਗੁੱਲੂ ਨਾਮਕ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਨੱਕਾ ਵਾਲੇ ਬਾਗ ਦੇ ਨੇੜੇ ਨਾਕਾਬੰਦੀ ਦੌਰਾਨ ਬਾਈਕ ’ਤੇ ਆ ਰਹੇ ਗੁੱਲੂ ਨੂੰ ਰੁਕਣ ਦਾ ਸੰਕੇਤ ਦਿੱਤਾ ਗਿਆ ਸੀ। ਦੋਸ਼ ਹੈ ਕਿ ਉਸ ਨੇ ਪੁਲਿਸ ਦੇ ਇਸ਼ਾਰੇ ਨੂੰ ਅਣਦੇਖਾ ਕਰਦਿਆਂ ਨਾਕਾਬੰਦੀ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਪੁਲਿਸ ਟੀਮ ਵੱਲ ਗੋਲੀਬਾਰੀ ਕੀਤੀ। ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਨੂੰ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ਇਹ ਕਾਰਵਾਈ ਤਿਲਕ ਨਗਰ ਵਿੱਚ ਪਿਛਲੇ ਮਹੀਨੇ ਵਾਪਰੇ ਉਸ ਕਤਲ ਕਾਂਡ ਨਾਲ ਜੁੜੀ ਹੋਈ ਹੈ, ਜਿਸ ਵਿੱਚ 24 ਸਾਲਾ ਸਿਮਰਨਜੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਕੇ ’ਤੇ ਮੌਤ ਹੋ ਗਈ ਸੀ। ਇਸੇ ਘਟਨਾ ਵਿੱਚ 23 ਸਾਲਾ ਸੌਰਭ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਸੀ ਅਤੇ ਇਲਾਜ ਦੌਰਾਨ ਇੱਕ ਨਿੱਜੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ ਸੀ।

Advertisement
Advertisement
Advertisement
Advertisement
Scroll to Top