Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:56 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ

ਪਟਿਆਲਾ, 8 ਸਤੰਬਰ:
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਐਸ.ਏ.ਐਸ.ਨਗਰ ਬਲਜਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਮਾਨੀ ਅਰੋੜਾ ਵੀ ਮੌਜੂਦ ਸਨ।
ਇਸ ਮੌਕੇ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮਨਜਿੰਦਰ ਸਿੰਘ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਤੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਉਨ੍ਹਾਂ ਕਿਹਾ ਕਿ ਜੇਲ੍ਹਾਂ ਦਾ ਨਿਰੀਖਣ ਨਿਯਮਤ ਤੌਰ ‘ਤੇ ਕੀਤਾ ਜਾਂਦਾ ਹੈ, ਤਾਂ ਜੋ ਜੇਲ ਦੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਲੋੜਵੰਦ ਵਿਅਕਤੀ ਨਿੱਜੀ ਤੌਰ ‘ਤੇ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫ਼ੋਨ ਨੰਬਰ 0175-2306500 ‘ਤੇ ਸੰਪਰਕ ਕਰ ਸਕਦੇ ਹਨ।
ਇਸ ਤੋਂ ਇਲਾਵਾ ਜੱਜ ਸਾਹਿਬ ਨੇ ਏ.ਡੀ.ਆਰ ਸੈਂਟਰ, ਜ਼ਿਲ੍ਹਾ ਕਚਹਿਰੀਆਂ ਪਟਿਆਲਾ ਦਾ ਵੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਫਰੰਟ ਆਫਿਸ ਦੇ ਨਾਲ-ਨਾਲ ਲੀਗਲ ਏਡ ਡਿਫੈਂਸ ਕਾਉਂਸਲ ਦੇ ਆਫਿਸ ਦਾ ਵੀ ਦੌਰਾ ਕੀਤਾ ਗਿਆ ਅਤੇ ਫਰੰਟ ਆਫਿਸ ਵਿੱਚ ਰਿਟੇਨਰ ਐਡਵੋਕੇਟਸ ਨਾਲ ਗੱਲ-ਬਾਤ ਕੀਤੀ । ਇਸ ਦੌਰਾਨ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੀ ਉੱਥੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top