Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:09 pm

+91 90915 01313 , +91 90916 01313

punjabbanni@gmail.com
punjabbani@yahoo.com

80ਵਾਂ ਆ਼ਜਾਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

80ਵਾਂ ਆ਼ਜਾਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

ਚੰਡੀਗੜ੍ਹ/ਹੁਸ਼ਿਆਰਪੁਰ, 16 ਅਗਸਤ : ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੀ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।

ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਰ ਖੇਤਰ ਅਤੇ ਹਰ ਵਰਗ ਲਈ ਲਾਮਿਸਾਲ ਵਿਕਾਸ ਅਤੇ ਭਲਾਈ ਦੇ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਸ ਕਰਕੇ ਪੰਜਾਬ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਖੇਤਰ ਦੇ ਨਕਸ਼ੇ ’ਤੇ ਵਿਸ਼ੇਸ਼ ਥਾਂ ਰੱਖਦਾ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇ ਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਨੇ ਦੇਸ਼ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਆਜ਼ਾਦੀ ਲਈ ਲੜੇ ਗਏ ਘੋਲ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।

ਪੰਜਾਬ ਸਰਕਾਰ ਵਲੋਂ ਬੀਤੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗਰੇਸ਼ੀਆ ਦੀ ਰਾਸ਼ੀ 50 ਲੱਖ ਰੁਪਏ ਤੋਂ ਵੱਧ ਕੇ ਇਕ ਕਰੋੜ ਰੁਪਏ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਰਾਜ ਅੰਦਰ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਰੁਪਏ ਤੋਂ ਵੱਧ ਕੇ 11000 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਸਨਮਾਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ ਰਾਜ ਅੰਦਰ 74 ਲੱਖ 59 ਹਜ਼ਾਰ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿਚ 2274.42 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਿਛਲੇ ਚਾਰ ਸਾਲਾਂ ਦੌਰਾਨ 28734 ਸਵੈ-ਸਹਾਇਤਾ ਗਰੁੱਪ ਬਣੇ ਹਨ ਜਿਨ੍ਹਾਂ ਰਾਹੀਂ ਲਗਭਗ 3 ਲੱਖ ਔਰਤਾਂ ਨੂੰ ਸਵੈ-ਸਹਾਇਤਾ ਮੁਹੱਈਆ ਕਰਵਾਈ ਗਈ ਹੈ।  ਉਨ੍ਹਾਂ ਕਿਹਾ ਕਿ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵੀ ਪੂਰੀ ਤਰ੍ਹਾਂ ਬਰਕਰਾਰ ਹੈ। ਆਸ਼ੀਰਵਾਦ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਸਾਲ 2025-26 ਦੌਰਾਨ 62 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਨੂੰ 318.32 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਕਰਵਾਈ ਗਈ ਹੈ।

Advertisement
Advertisement
Advertisement
Advertisement
Scroll to Top