Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:23 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਚੰਡੀਗੜ੍ਹ / ਈਸੜੂ, ਖੰਨਾ (ਲੁਧਿਆਣਾ), 16 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਸਨਮਾਨਿਤ ਵੀ ਕੀਤਾ।

ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪੰਜਾਬ ਦੀ ਬਹਾਦਰੀ ਅਤੇ ਦੇਸ਼ਭਗਤੀ ਦੀ ਮਿਸਾਲ ਕਾਇਮ ਕੀਤੀ।

ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਪੰਜ ਗਾਰੰਟੀਆਂ ਨੂੰ ਲਾਗੂ ਕੀਤਾ ਹੈ। 300 ਯੂਨਿਟ ਤੱਕ ਮੁਫ਼ਤ ਬਿਜਲੀ ਕਾਰਨ ਕਰੀਬ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸਕੂਲ ਆਫ਼ ਐਮੀਨੈਂਸ, ਅਧਿਆਪਕਾਂ ਦੀ ਅੰਤਰਰਾਸ਼ਟਰੀ ਪੱਧਰੀ ਟ੍ਰੇਨਿੰਗ ਅਤੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਸਿੱਖਿਆ ਖੇਤਰ ਵਿੱਚ ਵੱਡੀ ਤਬਦੀਲੀ ਦਾ ਸਬੂਤ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ, ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ, ਸੜਕਾਂ ਦਾ ਵਿਕਾਸ, ਖੇਡ ਸਟੇਡੀਅਮ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਏ ਅਤੇ 70 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।

ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਰੁਜ਼ਗਾਰ ਨਾਲ ਜੋੜ ਰਹੀ ਹੈ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਿੱਖ ਗੁਰੂਆਂ, ਖਾਸ ਕਰਕੇ ਸ੍ਰੀ ਗੁਰੂ ਅਰਜੁਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਮਿਲੀ ਕੁਰਬਾਨੀ ਦੀ ਵਿਰਾਸਤ ਪੰਜਾਬੀਆਂ ਨੂੰ ਹਮੇਸ਼ਾ ਮਨੁੱਖਤਾ ਅਤੇ ਸੱਚਾਈ ਲਈ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਜਜ਼ਬੇ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਨੂੰ ਮਜ਼ਬੂਤੀ ਦਿੱਤੀ। ਉਨ੍ਹਾਂ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

Advertisement
Advertisement
Advertisement
Advertisement
Scroll to Top