Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:56 pm

+91 90915 01313 , +91 90916 01313

punjabbanni@gmail.com
punjabbani@yahoo.com

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 7 ਮਹੀਨਿਆਂ ਵਿੱਚ  709 ਲਾਭਪਾਤਰੀਆਂ ਨੂੰ ਮਿਲਿਆ 83.36 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 7 ਮਹੀਨਿਆਂ ਵਿੱਚ  709 ਲਾਭਪਾਤਰੀਆਂ ਨੂੰ ਮਿਲਿਆ 83.36 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ

ਚੰਡੀਗੜ੍ਹ; 17 ਅਗਸਤ : ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ। ਜਦੋਂ ਬੀਮਾਰੀ ਮਾਨਸਿਕ ਸਿਹਤ ਨਾਲ ਸਬੰਧਤ ਹੋਵੇ ਤਾਂ ਸਮਾਜਿਕ ਦਬਾਅ , ਜਾਗਰੂਕਤਾ ਦੀ ਘਾਟ ਅਤੇ ਇਲਾਜ ਦੀ ਲਾਗਤ ਸਬੰਧੀ ਚਿੰਤਾਵਾਂ ਵਾਧੂ ਰੁਕਾਵਟਾਂ ਪੈਦਾ ਕਰ ਸਕਦੀਆਂ ਹਨ, ਜਿਸ ਕਾਰਨ ਅਕਸਰ ਪੇਸ਼ੇਵਰ ਮਦਦ ਲੈਣ ਵਿੱਚ ਦੇਰੀ ਹੋ ਜਾਂਦੀ ਹੈ।

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐੱਮਐੱਮਐੱਸਵਾਈ) ਮਾਨਸਿਕ ਸਿਹਤ ਨਾਲ ਸਬੰਧਤ ਕਵਰ ਕੀਤੇ ਇਲਾਜ ਨੂੰ ਵਿੱਤੀ ਤੌਰ ’ਤੇ ਪਹੁੰਚਯੋਗ ਬਣਾ ਕੇ ਇਸ ਚੁਣੌਤੀ ਦੇ ਮਹੱਤਵਪੂਰਨ  ਢੰਗ ਨਾਲ ਨਜਿੱਠਣ ਵਿੱਚ ਮਦਦ ਕਰ ਰਹੀ ਹੈ। ਪੰਜਾਬ ਰਾਜ ਸਿਹਤ ਏਜੰਸੀ (ਐੱਸਐੱਚਏ) ਦੇ 11 ਅਗਸਤ 2026 ਤੱਕ ਦੇ ਅੰਕੜਿਆਂ ਅਨੁਸਾਰ, ਪਿਛਲੇ ਸੱਤ ਮਹੀਨਿਆਂ  ਦੌਰਾਨ 709 ਲਾਭਪਾਤਰੀਆਂ ਨੇ ਯੋਜਨਾ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਇਆ, ਜਿਸ ’ਤੇ 83.36 ਲੱਖ ਰੁਪਏ ਦਾ ਖ਼ਰਚ ਆਇਆ।

ਉਮਰ ਵਰਗ ਦੇ ਅੰਕੜੇ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਜਾਣਕਾਰੀ ਸਾਹਮਣੇ ਲਿਆਉਂਦੇ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕੈਸ਼ਲੈੱਸ ਇਲਾਜ ਪ੍ਰਾਪਤ ਕਰਨ ਵਾਲੇ 284 ਲਾਭਪਾਤਰੀ 31–45 ਉਮਰ ਵਰਗ ਦੇ ਸਨ, ਜਦਕਿ 249 ਲਾਭਪਾਤਰੀ 18–30 ਉਮਰ ਵਰਗ ਨਾਲ ਸਬੰਧਤ ਸਨ। ਇਨ੍ਹਾਂ ਦੋਵਾਂ ਉਮਰ ਵਰਗਾਂ ਨੂੰ ਮਿਲਾ ਕੇ ਕੁੱਲ 533 ਲਾਭਪਾਤਰੀ ਬਣਦੇ ਹਨ, ਜੋ ਕੁੱਲ ਲਾਭਪਾਤਰੀਆਂ ਦਾ 75.2 ਫੀਸਦੀ ਹਨ।

ਇਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮਾਨਸਿਕ ਸਿਹਤ ਸੇਵਾਵਾਂ ਅਜਿਹੀ ਸਹੂਲਤ ਨਹੀਂ ਬਣਨੀਆਂ ਚਾਹੀਦੀਆਂ, ਜਿਸ ਲਈ ਪਰਿਵਾਰ ਸਿਰਫ਼ ਉਦੋਂ ਹੀ ਪਹੁੰਚ ਕਰੇ ਜਦੋਂ ਉਹ ਖ਼ਰਚਾ ਚੁੱਕਣ ਦੇ ਸਮਰੱਥ ਹੋਵੇ। ਜੇਕਰ ਕਿਸੇ ਵਿਅਕਤੀ ਨੂੰ ਪੇਸ਼ੇਵਰ ਮਦਦ ਦੀ ਲੋੜ ਹੈ ਤਾਂ ਉਸ ਵਿਅਕਤੀ ਨੂੰ ਸਹੀ ਸਮੇਂ ’ਤੇ ਸਹੀ ਇਲਾਜ ਮੁਹੱਈਆ ਕਰਵਾਉਣਾ ਹੀ ਸਾਡੀ ਤਰਜੀਹ ਹੋਣੀ ਚਾਹੀਦੀ ਹੈ।”

ਰਾਜ ਸਿਹਤ ਏਜੰਸੀ (ਐੱਸਐੱਚਏ) ਦੇ ਅੰਕੜੇ ਇਹ ਵੀ ਦਰਸਾਉਂਦੇ ਹਨ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਿਊਰੋਟਿਕ ਅਤੇ ਤਣਾਅ ਨਾਲ ਸਬੰਧਤ ਵਿਗਾੜਾਂ, ਮੂਡ ਅਤੇ ਭਾਵਨਾਤਮਕ ਵਿਗਾੜਾਂ, ਮਾਨਸਿਕ ਅਤੇ ਸਰੀਰਕ ਕਾਰਕਾਂ ਨਾਲ ਸਬੰਧਤ ਵਿਹਾਰਕ ਸਿੰਡਰੋਮ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਾਰਨ ਹੋਣ ਵਾਲੇ ਮਾਨਸਿਕ ਅਤੇ ਵਿਹਾਰਕ ਵਿਗਾੜਾਂ ਸਮੇਤ ਵੱਖ-ਵੱਖ ਮਾਨਸਿਕ ਸਿਹਤ ਸਮੱਸਿਆਵਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਲਾਜ ਦਾ ਇਹ ਢੰਗ ਆਮ ਮਾਨਸਿਕ ਸਿਹਤ ਸਮੱਸਿਆਵਾਂ ਦੇ ਨਾਲ-ਨਾਲ ਨਸ਼ਾਖੋਰੀ ਨਾਲ ਸਬੰਧਤ ਸਮੱਸਿਆਵਾਂ ਨਾਲ ਨਜਿੱਠਣ ਦੀ ਲੋੜ ਨੂੰ ਵੀ ਉਜਾਗਰ ਕਰਦਾ ਹੈ।

ਸਿਵਲ ਹਸਪਤਾਲ ਬਰਨਾਲਾ ਦੀ ਕਨਸਲਟੈਂਟ ਮਨੋਚਿਕਿਤਸਕ ਡਾ. ਗਗਨਦੀਪ ਸੇਖੋਂ, ਐੱਮ.ਡੀ. (ਮਨੋਚਿਕਿਤਸਾ), ਨੇ ਕਿਹਾ, “ਮਾਨਸਿਕ ਸਿਹਤ ਦੇ ਨਜ਼ਰੀਏ ਤੋਂ 18–45 ਉਮਰ ਵਰਗ ਵਿਸ਼ੇਸ਼ ਤੌਰ ’ਤੇ ਅਹਿਮ ਹੈ ਕਿਉਂਕਿ ਇਹ ਉਹ ਪੜਾਅ ਹੁੰਦਾ ਹੈ ਜਦੋਂ ਲੋਕ ਆਪਣਾ ਕਰੀਅਰ ਬਣਾ ਰਹੇ ਹੁੰਦੇ ਹਨ, ਰਿਸ਼ਤਿਆਂ ਨੂੰ ਸੰਭਾਲ ਰਹੇ ਹੁੰਦੇ ਹਨ, ਪਰਿਵਾਰ ਪਾਲ ਰਹੇ ਹੁੰਦੇ ਹਨ ਅਤੇ ਮਹੱਤਵਪੂਰਨ ਵਿੱਤੀ ਜ਼ਿੰਮੇਵਾਰੀਆਂ ਨਿਭਾ ਰਹੇ ਹੁੰਦੇ ਹਨ।”

ਡਾ. ਗਗਨਦੀਪ ਸੇਖੋਂ ਨੇ ਅੱਗੇ ਕਿਹਾ, “ਮਾਨਸਿਕ ਸਿਹਤ ਨਾਲ ਸਬੰਧਤ ਸਮੱਸਿਆਵਾਂ ਨੂੰ ਅਕਸਰ ਉਦੋਂ ਤੱਕ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਜਦੋਂ ਤੱਕ ਉਹ ਰੋਜ਼ਾਨਾ ਜੀਵਨ  ਨੂੰ ਪ੍ਰਭਾਵਿਤ ਕਰਨਾ ਸ਼ੁਰੂ ਨਹੀਂ ਕਰ ਦਿੰਦੀਆ, ਪਰ ਉਦੋਂ ਤੱਕ ਉਨ੍ਹਾਂ ਦਾ ਇਲਾਜ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ।”

ਐੱਸਐੱਚਏ ਦੇ ਅੰਕੜੇ ਮਾਨਸਿਕ ਸਿਹਤ ਅਤੇ ਨਸ਼ਿਆਂ ਦੀ ਵਰਤੋਂ ਦਰਮਿਆਨ ਨਜ਼ਦੀਕੀ ਸਬੰਧ ਨੂੰ ਵੀ ਉਜਾਗਰ ਕਰਦੇ ਹਨ, ਜਿਸ ਕਾਰਨ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸੂਬੇ ਦੀ ਵਿਆਪਕ ਮਾਨਸਿਕ ਸਿਹਤ ਪ੍ਰਣਾਲੀ ਲਈ ਵਿਸ਼ੇਸ਼ ਤੌਰ ’ਤੇ ਢੁਕਵੀਂ ਬਣ ਜਾਂਦੀ ਹੈ। ਨਸ਼ਿਆਂ ’ਤੇ ਨਿਰਭਰਤਾ ਦੇ ਮਨੋਵਿਗਿਆਨਕ, ਵਿਹਾਰਕ ਅਤੇ ਸਮਾਜਿਕ ਪ੍ਰਭਾਵ ਹੋ ਸਕਦੇ ਹਨ ਅਤੇ ਇਸ ਲਈ ਲਗਾਤਾਰ ਪੇਸ਼ੇਵਰ ਇਲਾਜ, ਨਸ਼ਾ ਛੁਡਾਊ ਸੇਵਾਵਾਂ ਅਤੇ ਮੁੜ ਵਸੇਬੇ ਦੀ ਲੋੜ ਪੈ ਸਕਦੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਵਿੱਚ ਨਸ਼ੀਲੇ ਪਦਾਰਥਾਂ (ਸਾਈਕੋਐਕਟਿਵ) ਦੀ ਵਰਤੋਂ ਕਾਰਨ ਪੈਣ ਵਾਲੇ ਵਿਗਾੜ ਅਤੇ ਸੁਭਾਅ ਸਬੰਧੀ ਵਿਗਾੜ ਵੀ ਸ਼ਾਮਲ ਹਨ, ਜੋ ਨੌਜਵਾਨਾਂ ਲਈ ਸ਼ੁਰੂਆਤੀ ਜਾਗਰੂਕਤਾ, ਸਮੇਂ ਸਿਰ ਦਖ਼ਲ ਅਤੇ ਪਹੁੰਚਯੋਗ ਇਲਾਜ ਪ੍ਰਣਾਲੀ ਦੀ ਮਹੱਤਤਾ ਨੂੰ ਦਰਸਾਉਂਦੇ ਹਨ।

Advertisement
Advertisement
Advertisement
Advertisement
Scroll to Top