Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:13 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਚੰਡੀਗੜ੍ਹ, 18 ਅਗਸਤ : ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਸਾਨ ਭਾਈਚਾਰੇ ਨੂੰ ਜੈਵਿਕ ਖੇਤੀ ਅਪਣਾਉਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਜੀਵਨ ਅਤੇ ਤੰਦਰੁਸਤੀ ਲਈ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਸੁਰੱਖਿਅਤ ਰੱਖਣਾ ਬੇਹੱਦ ਜ਼ਰੂਰੀ ਹੈ।

ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ  ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੰਭਾਲ ਲਈ ਰਸਾਇਣਕ ਖਾਦਾਂ ਅਤੇ ਜ਼ਹਿਰੀਲੇ ਕੀਟਨਾਸ਼ਕਾਂ ਦੀ ਵਰਤੋਂ ਮੁਕੰਮਲ ਤੌਰ ’ਤੇ ਛੱਡਣ ਦੀ ਲੋੜ ਹੈ ।

ਸਪੀਕਰ ਨੇ ਖੇਤੀਬਾੜੀ ਦੇ ਵਪਾਰੀਕਰਨ ’ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਵਿੱਤੀ ਲਾਭ ਦੀ ਅੰਨ੍ਹੀ ਦੌੜ ਕਾਰਨ ਰਸਾਇਣਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ  ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਅਭਿਆਸ ਨੇ ਗੰਭੀਰ ਸਿਹਤ ਸੰਕਟ ਪੈਦਾ ਕੀਤਾ ਹੈ, ਜਿਸ ਨਾਲ ਆਮ ਲੋਕਾਂ ਵਿੱਚ ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ਵਧ ਰਹੀਆਂ ਹਨ।

ਸ. ਸੰਧਵਾਂ ਨੇ ਕਿਸਾਨਾਂ ਨੂੰ ਤੁਰੰਤ ਜੈਵਿਕ ਖੇਤੀ ਵੱਲ ਮੋੜਾ ਕੱਟਣ ਦੀ ਬੇਨਤੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਾਕਾਰਾਤਮਕ ਬਦਲਾਅ ਨਾਗਰਿਕਾਂ ਦੀ ਸਿਹਤ ਦੀ ਰਾਖੀ, ਜਾਨਲੇਵਾ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਅਤੇ ਅਗਲੀ ਪੀੜ੍ਹੀ ਲਈ ਸੁਰੱਖਿਅਤ, ਬਿਮਾਰੀ-ਮੁਕਤ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਬਹੁਤ ਜ਼ਰੂਰੀ ਹੈ।

Advertisement
Advertisement
Advertisement
Advertisement
Scroll to Top