Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:40 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ 'ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 15 ਚਲਾਨ, 2500 ਰੁਪਏ ਜੁਰਮਾਨਾ

ਪਟਿਆਲਾ 'ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 15 ਚਲਾਨ, 2500 ਰੁਪਏ ਜੁਰਮਾਨਾ

ਪਟਿਆਲਾ 18 ਅਗਸਤ : ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਚਲਾਈ ਗਈ।

ਇਸ ਦੌਰਾਨ ਟੀਮ ਵੱਲੋਂ ਪੁਰੀ ਮਾਰਕੀਟ, ਲੇਹਲ ਚੌਂਕ, ਸਰਹਿੰਦ ਬਾਈਪਾਸ, ਰਾਜਪੁਰਾ ਰੋਡ ਅਤੇ ਪਰਸ਼ੂਰਾਮ ਚੌਂਕ ‘ਚ ਵਿਸ਼ੇਸ਼ ਜਾਂਚ ਕੀਤੀ ਗਈ।

ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਜਾਂਚ ਦੌਰਾਨ ਕੋਟਪਾ ਐਕਟ ਦੀ ਧਾਰਾ 4 ਦੀ ਉਲੰਘਣਾ ਕਰਨ ਵਾਲਿਆਂ ਦੇ 15 ਚਲਾਨ ਕੱਟੇ ਗਏ, ਜਿਨ੍ਹਾਂ ਤੋਂ 2,500 ਰੁਪਏ ਜੁਰਮਾਨਾ ਵਸੂਲਿਆ ਗਿਆ। ਵਿਭਾਗ ਵੱਲੋਂ ਸਪਸ਼ਟ ਕੀਤਾ ਗਿਆ ਕਿ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ।

ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੰਬਾਕੂ ਵਰਗੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਸੁਧਾਰਨ ਅਤੇ ਜਾਗਰੂਕਤਾ ਵਧਾਉਣ ਲਈ ਬਹੁਤ ਮਹੱਤਵਪੂਰਨ ਹਨ।

ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਅਜਿਹੀਆਂ ਚੈਕਿੰਗਾਂ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਤੰਬਾਕੂ ਰਹਿਤ ਸਮਾਜ ਯਕੀਨੀ ਬਣਾਇਆ ਜਾ ਸਕੇ।

ਇਸ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਤੋਂ ਡੀ.ਐਚ.ਓ. ਡਾ. ਗੁਰਪ੍ਰੀਤ ਕੌਰ, ਜ਼ੈੱਡ.ਐਲ.ਏ. ਨਵਜੋਤ ਕੌਰ, ਐੱਮ.ਪੀ.ਐਚ.ਐਸ. ਅਨਿਲ ਗੁਰੂ, ਐੱਮ.ਪੀ.ਐਚ.ਐਸ. ਪਰਮਜੀਤ ਸਿੰਘ ਅਤੇ ਲਖਬੀਰ ਸਿੰਘ ਤੋਂ ਇਲਾਵਾ ਫੂਡ ਸੇਫਟੀ ਅਫ਼ਸਰ ਅਤੇ ਡਰੱਗ ਸੇਫਟੀ ਅਫ਼ਸਰ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top