Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:42 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿਖੇ ਅੰਤਰ-ਰਾਸ਼ਟਰੀ ਸਾਖਰਤਾ ਦਿਵਸ ਮੌਕੇ ਕਰਵਾਇਆ ਵਿਸ਼ੇਸ ਸਮਾਗਮ

ਖ਼ਾਲਸਾ ਕਾਲਜ ਪਟਿਆਲਾ ਵਿਖੇ ਅੰਤਰ-ਰਾਸ਼ਟਰੀ ਸਾਖਰਤਾ ਦਿਵਸ ਮੌਕੇ ਕਰਵਾਇਆ ਵਿਸ਼ੇਸ ਸਮਾਗਮ

ਖ਼ਾਲਸਾ ਕਾਲਜ ਪਟਿਆਲਾ ਵਿਖੇ ਅੰਤਰ-ਰਾਸ਼ਟਰੀ ਸਾਖਰਤਾ ਦਿਵਸ ਮੌਕੇ ਕਰਵਾਇਆ ਵਿਸ਼ੇਸ ਸਮਾਗਮ
 
ਖ਼ਾਲਸਾ ਕਾਲਜ ਪਟਿਆਲਾ ਦੇ ਸੋਸਲ ਸਾਇੰਸਜ਼ ਵਿਭਾਗ ਵੱਲੋਂ ਅੰਤਰ-ਰਾਸਟਰੀ ਸਾਖਰਤਾ ਦਿਵਸ ਮੌਕੇ ਵਿਸ਼ੇਸ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਜੇਕਰ ਅਸੀ ਇਤਿਹਾਸ ਤੇ ਝਾਤ ਮਾਰੀਏ ਤਾਂ ਪਤਾ ਚਲਦਾ ਹੈ ਕਿ ਜਿਸ ਸਮਾਜ ਜਾਂ ਦੇਸ਼ ਨੇ ਸਿੱਖਿਆ ਪ੍ਰਾਪਤ ਕੀਤੀ ਹੈ, ਉਸ ਸਮਾਜ ਦਾ ਵਿਕਾਸ ਬੜੀ ਤੇਜ਼ੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕੀਵੀਂ ਸਦੀ ‘ਚ ਪਹੁੰਚ ਕੇ ਵੀ ਅਸੀ ਸੌ ਫ਼ੀਸਦੀ ਸਾਖਰਤਾ ਦਰ ਤੋਂ ਦੂਰ ਹਾਂ, ਇਸ ਲਈ ਸਾਨੂੰ ਸਾਖਰਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ ਤੇ ਖਾਸ ਕਰਕੇ ਲੜਕੀਆਂ ਨੂੰ ਸਿੱਖਿਅਤ ਕਰਨ ਦੀ ਜ਼ਰੂਰਤ ਹੈ ਤਾਂ ਜੋਉਹ ਆਪਣੀ ਸਿੱਖਿਆ ਦੇ ਚਾਨਣ ਨਾਲ ਦੋ ਘਰਾਂ ਨੂੰ ਰੌਸ਼ਨ ਕਰ ਸਕਣ।
ਇਸ ਮੌਕੇ ਪੋਸਟ ਗ੍ਰੈਜੂਏਟ ਜੌਗਰਫੀ ਵਿਭਾਗ ਦੇ ਮੁਖੀ ਡਾ.ਗੋਰਖ ਸਿੰਘ ਤੇਜਾ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਮਨੁੱਖੀ ਜੀਵਨ ਵਿਚ ਸਿੱਖਿਆ ਦੇ ਮਹੱਤਵਪੂਰਨ ਰੋਲ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋ.ਜਤਿੰਦਰ ਸਿੰਘ ਭੁਟਾਲ, ਮੁਖੀ ਸਮਾਜ ਵਿਗਿਆਨ ਵਿਭਾਗ ਨੇ ਗੁਰਬਾਣੀ ਦੇ ਹਵਾਲੇ ਨਾਲ ਸਿੱਖਿਆ ਦੇ ਮਹੱਤਵ ਬਾਰੇ ਕਿਹਾ ਕਿ ਜਿਸ ਦਿਨ ਹਰ ਬੱਚਾ ਸਿੱਖਿਆ ਪ੍ਰਾਪਤ ਕਰਕੇ ਜੀਵਨ ਜਾਂਚ ਸਿੱਖ ਲਵੇਗਾ ਉਸ ਦਿਨ ਇਸ ਦਿਨ ਨੂੰ ਮਨਾਉਣ ਦੇ ਅਸਲੀ ਅਰਥ ਪੂਰੇ ਹੋ ਜਾਣਗੇ। ਇਸ ਸਾਮਗਮ ਦੌਰਾਨ ਡਾ.ਜਗਤਾਰ ਸਿੰਘ, ਮੁਖੀ ਸ਼ੋਸਲ ਸਾਇੰਸਜ ਅਤੇ ਰਾਜਨੀਤੀ ਵਿਗਿਆਨ ਵਿਭਾਗ, ਪ੍ਰੋ.ਅਮਨਦੀਪ ਸਿੰਘ, ਪ੍ਰੋ.ਦਲਜੀਤ ਕੌਰ, ਪ੍ਰੋ.ਅਮਨਦੀਪ ਕੌਰ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ

Advertisement
Advertisement
Advertisement
Advertisement
Scroll to Top