Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 11 Aug 2026 | 5:14 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਚੰਡੀਗੜ੍ਹ, 11 ਅਗਸਤ, 2026 : ਪ੍ਰਸ਼ਾਸਨਿਕ ਸੁਧਾਰਾਂ ਅਤੇ ਕਰਮਚਾਰੀਆਂ ਦੀ ਭਲਾਈ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜੀਸ਼ਨ ਟੂ ਕੰਟਰੈਕਟੁਅਲ ਇੰਗੇਜਮੈਂਟ) ਬਿੱਲ, 2026’ ਸਫ਼ਲਤਾਪੂਰਵਕ ਪੇਸ਼ ਕੀਤਾ ਅਤੇ ਵਿਧਾਨ ਸਭ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ। ਇਸ ਇਤਿਹਾਸਕ ਕਾਨੂੰਨ ਦਾ ਉਦੇਸ਼ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਵਿੱਚ ਤਾਇਨਾਤ ਹਜ਼ਾਰਾਂ ਯੋਗ ਆਊਟਸੋਰਸਡ ਵਰਕਰਾਂ ਨੂੰ ਸੁਰੱਖਿਅਤ ਕਾਨੂੰਨੀ ਦਾਇਰਾ ਪ੍ਰਦਾਨ ਕਰਨਾ ਹੈ।

ਇਹ ਨਵਾਂ ਕਾਨੂੰਨ ਗਰੁੱਪ-ਸੀ ਅਤੇ ਗਰੁੱਪ-ਡੀ ਸ਼੍ਰੇਣੀਆਂ (ਪਹਿਲੇ ਪੜਾਅ ਵਿੱਚ ਛੱਬੀ ਹਜ਼ਾਰ ਤੋਂ ਅਠਾਈ ਹਜ਼ਾਰ ਕਰਮਚਾਰੀ) ਦੇ ਆਊਟਸੋਰਸਡ ਕਰਮਚਾਰੀਆਂ ਨੂੰ ਦਰਪੇਸ਼ ਲੰਬੇ ਸਮੇਂ ਤੋਂ ਚੱਲ ਆ ਰਹੀਆਂ ਪ੍ਰਣਾਲੀਗਤ ਪ੍ਰੇਸ਼ਾਨੀਆਂ ਨੂੰ ਹੱਲ ਕਰਦਾ ਹੈ। ਪਹਿਲਾਂ ਤੀਜੀ ਧਿਰ ਦੇ ਠੇਕੇਦਾਰਾਂ ਹੱਥੋਂ ਅਸੁਰੱਖਿਅਤ ਕੰਮਕਾਜੀ ਹਾਲਾਤ, ਅਨਿਯਮਿਤ ਤਨਖਾਹਾਂ ਦੀ ਅਦਾਇਗੀ ਅਤੇ ਮਨਮਾਨੀ ਕਟੌਤੀਆਂ ਦਾ ਸਾਹਮਣਾ ਕਰਨ ਵਾਲੇ ਇਹ ਵਰਕਰ ਹੁਣ ਪੰਜਾਬ ਸਰਕਾਰ ਨਾਲ ਸਾਲਾਨਾ ਆਧਾਰ ’ਤੇ ਸਿੱਧੇ ਠੇਕੇ ’ਤੇ ਤਬਦੀਲ ਹੋ ਜਾਣਗੇ।

ਸਦਨ ਵਿੱਚ ਬੋਲਦਿਆਂ ਵਿੱਤ ਮੰਤਰੀ ਚੀਮਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਅਜਿਹੇ ਵਿਅਕਤੀਆਂ ਦੀ ਰੱਖਿਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਮਹੱਤਵਪੂਰਨ ਕਾਰਜਸ਼ੀਲ ਅਤੇ ਤਕਨੀਕੀ ਸੇਵਾਵਾਂ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ, “ਮੈਨਪਾਵਰ ਸਪਲਾਈ ਏਜੰਸੀਆਂ ’ਤੇ ਨਿਰਭਰਤਾ ਕਾਰਨ ਅਕਸਰ ਜਨਤਕ ਸਹੂਲਤਾਂ, ਸਿਹਤ ਸੰਭਾਲ ਨਿਰੰਤਰਤਾ ਅਤੇ ਸੁਰੱਖਿਆ ਮੌਲਿਕ ਢਾਂਚੇ ਨੂੰ ਏਜੰਸੀਆਂ ਦੀ ਲਾਪਰਵਾਹੀ ਕਾਰਨ ਰੁਕਾਵਟਾਂ ਦਾ ਖ਼ਤਰਾ ਬਣਿਆ ਰਹਿੰਦਾ ਸੀ। ਵਿਚੋਲੀਆਂ ਏਜੰਸੀਆਂ ਨੂੰ ਖ਼ਤਮ ਕਰਕੇ ਅਤੇ ਸਿੱਧਾ ਸਰਕਾਰ-ਮੁਲਾਜ਼ਮ ਦਾ ਰਿਸ਼ਤਾ ਸਥਾਪਤ ਕਰਕੇ, ਸੂਬਾ ਸਰਕਾਰ ਪੂਰੀ ਪਾਰਦਰਸ਼ਤਾ, ਨਿਰਵਿਘਨ ਜਨਤਕ ਸੇਵਾ ਡਿਲੀਵਰੀ ਅਤੇ ਕਿਰਤ ਦੀ ਮਰਿਆਦਾ ਨੂੰ ਯਕੀਨੀ ਬਣਾਉਂਦੀ ਹੈ।”

ਇਸ ਕਾਨੂੰਨ ਵਿੱਚ ਯੋਗਤਾ ਦੇ ਮਾਪਦੰਡ ਤੈਅ ਕੀਤੇ ਗਏ ਹਨ, ਜਿਸ ਨਾਲ ਜ਼ਰੂਰੀ ਜਨਤਕ ਸੇਵਾਵਾਂ ਵਿੱਚ ਲੱਗੇ ਪੂਰੇ ਸਮੇਂ ਦੇ ਕਰਮਚਾਰੀਆਂ ਨੂੰ ਸ਼ਾਮਲ ਕਰਨਾ ਯਕੀਨੀ ਬਣਾਇਆ ਗਿਆ ਹੈ। ਯੋਗ ਹੋਣ ਲਈ, ਕਰਮਚਾਰੀਆਂ ਨੇ ਪੰਜ ਸਾਲ ਦੀ ਨਿਰੰਤਰ ਸੇਵਾ ਪੂਰੀ ਕੀਤੀ ਹੋਣੀ ਚਾਹੀਦੀ ਹੈ। ਉੱਚ-ਵੋਲਟੇਜ ਬਿਜਲੀ ਸ਼ਿਕਾਇਤ ਨਿਵਾਰਨ, ਸਫ਼ਾਈ ਅਤੇ ਸੀਵਰ ਦੇ ਰੱਖ-ਰਖਾਅ ਦੇ ਨਾਲ-ਨਾਲ ਅੱਗ ਬੁਝਾਊ ਕਾਰਜਾਂ ਵਿੱਚ ਫਰੰਟ-ਲਾਇਨ ਵਰਕਰਾਂ ਨੂੰ ਦਰਪੇਸ਼ ਅਸਾਧਾਰਨ ਪੇਸ਼ੇਵਰ ਖ਼ਤਰਿਆਂ ਅਤੇ ਜੋਖਮਾਂ ਨੂੰ ਪਛਾਣਦਿਆਂ, ਇਨ੍ਹਾਂ ਖ਼ਤਰਨਾਕ ਸ਼੍ਰੇਣੀਆਂ ਲਈ ਯੋਗਤਾ ਦੀ ਹੱਦ ਨੂੰ ਵਿਸ਼ੇਸ਼ ਤੌਰ ’ਤੇ ਘਟਾ ਕੇ ਤਿੰਨ ਸਾਲ ਕਰ ਦਿੱਤਾ ਗਿਆ ਹੈ।

ਪਾਰਦਰਸ਼ਤਾ ਅਤੇ ਜਵਾਬਦੇਹੀ ਇਸ ਨਵੇਂ ਕਾਨੂੰਨ ਦਾ ਮੂਲ ਆਧਾਰ ਹਨ। ਤਬਦੀਲੀ ਦੀ ਪ੍ਰਕਿਰਿਆ ਲਈ ਡਿਜੀਟਲ ਅਤੇ ਬਾਇਓਮੈਟ੍ਰਿਕ ਪ੍ਰਣਾਲੀਆਂ ਰਾਹੀਂ ਅਸਲ ਹਾਜ਼ਰੀ ਦੀ ਤਸਦੀਕ, ਨਿਯਮਿਤ ਮਾਸਿਕ ਤਨਖਾਹ ਕ੍ਰੈਡਿਟ ਦੀ ਪੁਸ਼ਟੀ ਕਰਨ ਵਾਲੇ ਪ੍ਰਮਾਣਿਤ ਬੈਂਕ ਸਟੇਟਮੈਂਟਾਂ, ਅਤੇ ਪੁਲਿਸ ਕਲੀਅਰੈਂਸ ਨੂੰ ਲਾਜ਼ਮੀ ਬਣਾਇਆ ਗਿਆ ਹੈ। ਪ੍ਰਸ਼ਾਸਨਿਕ ਵਿਭਾਗ ਸਖ਼ਤ ਕਾਨੂੰਨੀ ਸਮਾਂ-ਸੀਮਾ ਦੇ ਅੰਦਰ ਅਰਜ਼ੀਆਂ ਦਾ ਕੁਸ਼ਲਤਾ ਅਤੇ ਨਿਰਪੱਖਤਾ ਨਾਲ ਫ਼ੈਸਲਾ ਕਰਨ ਲਈ ਸਮਰਪਿਤ ਵਿਭਾਗ ਕੇਡਰ ਯੋਗਤਾ ਕਮੇਟੀਆਂ, ਦਫ਼ਤਰ-ਪੱਧਰੀ ਸਕ੍ਰੀਨਿੰਗ ਕਮੇਟੀਆਂ ਅਤੇ ਅਪੀਲੀ ਅਥਾਰਟੀਆਂ ਸਥਾਪਤ ਕਰਨਗੇ।

ਸਭ ਤੋਂ ਅਹਿਮ ਗੱਲ ਇਹ ਹੈ ਕਿ ਇਹ ਕਾਨੂੰਨ ਕਰਮਚਾਰੀ ਦੇ ਮੁਆਵਜ਼ੇ ਦੀ ਸੁਰੱਖਿਆ ਕਰਦਾ ਹੈ। ਇਸ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਤਬਦੀਲੀ ਤੋਂ ਬਾਅਦ ਮਿਲਣ ਵਾਲਾ ਮਿਹਨਤਾਨਾ, ਆਊਟਸੋਰਸਿੰਗ ਪ੍ਰਬੰਧ ਤਹਿਤ ਪਹਿਲਾਂ ਪ੍ਰਾਪਤ ਹੋ ਰਹੀ ਤਨਖਾਹ ਤੋਂ ਘੱਟ ਨਹੀਂ ਹੋਵੇਗਾ, ਅਤੇ ਨਾ ਹੀ ਇਹ ਵੇਜ ਕੋਡ, 2019 ਤਹਿਤ ਸਥਾਪਤ ਘੱਟੋ-ਘੱਟ ਉਜਰਤ ਮਾਪਦੰਡਾਂ ਤੋਂ ਹੇਠਾਂ ਜਾ ਸਕਦਾ ਹੈ। ਇਸ ਤੋਂ ਇਲਾਵਾ, ਪ੍ਰੋਵੀਡੈਂਟ ਫੰਡ (ਪੀ.ਐੱਫ.), ਕਰਮਚਾਰੀ ਰਾਜ ਬੀਮਾ (ਈ.ਐੱਸ.ਆਈ.), ਅਤੇ ਗ੍ਰੈਚੁਟੀ ਸਮੇਤ ਕਾਨੂੰਨੀ ਯੋਗਦਾਨਾਂ ਦੀ ਪੂਰੀ ਕਾਨੂੰਨੀ ਜ਼ਿੰਮੇਵਾਰੀ ਸਬੰਧਿਤ ਵਿਭਾਗ ਲੈਣਗੇ, ਨਾਲ ਹੀ ਜਣੇਪਾ ਲਾਭ ਅਤੇ ਇਤਫਾਕੀਆ ਛੁੱਟੀਆਂ ਵਰਗੀਆਂ ਵਿਆਪਕ ਛੁੱਟੀਆਂ ਦੇ ਹੱਕ ਵੀ ਪ੍ਰਦਾਨ ਕੀਤੇ ਜਾਣਗੇ।

ਇਸ ਕਾਨੂੰਨ ਦੇ ਲਾਗੂ ਹੋਣ ਦੀ ਮਿਤੀ ਤੋਂ ਪੁਰਾਣਾ ‘ਪੰਜਾਬ ਐਡਹਾਕ, ਕੰਟਰੈਕਟੁਅਲ, ਡੇਲੀ ਵੇਜ, ਟੈਂਪਰਰੀ, ਵਰਕ ਚਾਰਜਡ ਐਂਡ ਆਊਟਸੋਰਸਡ ਇੰਪਲਾਈਜ਼ ਵੈਲਫੇਅਰ ਐਕਟ, 2016’ ਵੀ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਅਮਲ ਦੀ ਨਿਗਰਾਨੀ ਕਰਨ ਲਈ, ਮੁੱਖ ਸਕੱਤਰ ਦੀ ਅਗਵਾਈ ਹੇਠ ਇੱਕ ਸਟੇਟ ਇੰਪਾਵਰਡ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਸਾਲਾਨਾ ਆਧਾਰ ’ਤੇ ਕੰਮਕਾਜ ਦੀ ਸਮੀਖਿਆ ਕਰੇਗੀ ਅਤੇ ਵਿਸ਼ੇਸ਼ ਕੇਡਰ-ਪੱਧਰ ਦੀਆਂ ਅਪੀਲਾਂ ਨੂੰ ਨਿਜਿੱਠੇਗੀ।

Advertisement
Advertisement
Advertisement
Advertisement
Scroll to Top