Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 11 Aug 2026 | 5:14 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਨ ਸਭਾ ਵੱਲੋਂ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026' ਸਰਬਸੰਮਤੀ ਨਾਲ ਪਾਸ

ਵਿਧਾਨ ਸਭਾ ਵੱਲੋਂ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026' ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 10 ਅਗਸਤ – ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਲਏ ਗਏ ਇਤਿਹਾਸਕ ਫੈਸਲੇ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਰੋਜ਼ਗਾਰ ਵਿੱਚ ਠੇਕੇਦਾਰੀ ਆਊਟਸੋਰਸਿੰਗ ਦੀ ਦਹਾਕਿਆਂ ਪੁਰਾਣੀ ਵਿਵਸਥਾ ਦਾ ਅੰਤ ਕਰਦਿਆਂ ਮੁਲਾਜ਼ਮਾਂ ਦਾ ਸ਼ੋਸ਼ਣ ਖ਼ਤਮ ਕਰਨ ਦਾ ਐਲਾਨ ਕੀਤਾ।

ਇਹ ਇਤਿਹਾਸਕ ਕਾਨੂੰਨ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖ਼ਤਮ ਕਰੇਗਾ, ਪਹਿਲੇ ਗੇੜ ਵਿੱਚ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਵਿੱਚ ਸਿੱਧੇ ਠੇਕੇ (ਕੰਟਰੈਕਟ) ਅਧੀਨ ਲਿਆਵੇਗਾ ਅਤੇ ਯੋਗ ਵਰਕਰਾਂ ਨੂੰ ਪੀ.ਐਫ. (ਪ੍ਰੋਵਿਡੈਂਟ ਫੰਡ), ਗ੍ਰੈਚੂਟੀ, ਈ.ਐਸ.ਆਈ., ਮੈਟਰਨਿਟੀ ਲੀਵ ਅਤੇ ਅਚਨਚੇਤੀ ਛੁੱਟੀਆਂ ਦੇ ਲਾਭ ਦੇਵੇਗਾ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਣ ਵਾਲਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਉਨ੍ਹਾਂ ਦੀ ਕਮਾਈ ਵਿੱਚੋਂ ਨਾ ਕੱਟਿਆ ਜਾਵੇ।

ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026’ ਮੁਲਾਜ਼ਮਾਂ ਦੇ ਹੱਕ ਵਿੱਚ ਲਿਆ ਗਿਆ ਇਤਿਹਾਸਕ ਫੈਸਲਾ ਹੈ। ਇਹ ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਫੈਸਲਿਆਂ ਵਿੱਚੋਂ ਇੱਕ ਹੈ। ਅੱਜ ਤੋਂ ਪੰਜਾਬ ਵਿੱਚ ਆਊਟਸੋਰਸਿੰਗ ਪ੍ਰਥਾ ਦਾ ਦਹਾਕਿਆਂ ਪੁਰਾਣਾ ਸਿਸਟਮ ਖ਼ਤਮ ਹੋ ਜਾਵੇਗਾ।

ਸਰਕਾਰੀ ਰੋਜ਼ਗਾਰ ਵਿੱਚ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਖ਼ਤਮ ਹੋ ਜਾਵੇਗੀ, ਜਿਸ ਨਾਲ ਸਰਕਾਰ ਅਤੇ ਕਾਮਿਆਂ ਵਿਚਕਾਰ ਸਿੱਧਾ ਸਬੰਧ ਸਥਾਪਤ ਹੋਵੇਗਾ।” ਆਊਟਸੋਰਸ ਵਰਕਰਾਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਹਜ਼ਾਰਾਂ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਸੂਬੇ ਦੀ ਸੇਵਾ ਲਈ ਆਪਣੇ ਜੀਵਨ ਦੇ ਕਈ ਸਾਲ ਲਾ ਦਿੱਤੇ ਹਨ। ਇਨ੍ਹਾਂ ਵਰਕਰਾਂ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਹਾਲਾਂਕਿ, ਆਊਸੋਰਸਿੰਗ ਕਾਰਨ ਬਣੀ ਬੇਯਕੀਨੀ ਕਾਰਨ ਹਮੇਸ਼ਾ ਵਰਕਰਾਂ ਦੇ ਸਿਰ ‘ਤੇ ਤਲਵਾਰ ਵਾਂਗ ਲਟਕਦੀ ਰਹਿੰਦੀ ਸੀ, ਜਿਸ ਨਾਲ ਉਨ੍ਹਾਂ ਦੀ ਨੌਕਰੀ ਅਤੇ ਜੀਵਨ ‘ਤੇ ਬੁਰਾ ਅਸਰ ਪੈਂਦਾ ਸੀ।”
ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅੱਜ ‘ਆਪ’ ਸਰਕਾਰ ਨੇ ਇਨ੍ਹਾਂ ਵਰਕਰਾਂ ਨੂੰ ਉਹ ਹੱਕ ਦਿੱਤਾ ਹੈ, ਜਿਸ ਦੇ ਉਹ ਸੱਚਮੁੱਚ ਹੱਕਦਾਰ ਸਨ। ਇਹ ਮੁਲਾਜ਼ਮ ਹੁਣ ‘ਆਊਟਸੋਰਸਡ’ ਨਹੀਂ ਰਹਿਣਗੇ; ਸਗੋਂ ਸਰਕਾਰ ਦੇ ‘ਇਨ-ਸੋਰਸਡ’ ਮੁਲਾਜ਼ਮ ਬਣ ਜਾਣਗੇ, ਜਿਸ ਦਾ ਮਤਲਬ ਹੈ ਕਿ ਉਹ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਜਾਣਗੇ।”

ਬਿੱਲ ਨੂੰ ਠੇਕੇਦਾਰੀ ਲੁੱਟ-ਖਸੁੱਟ ਨੂੰ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਠੇਕੇਦਾਰੀ ਸਿਸਟਮ ਸੇਵਾ ਦੇ ਰੂਪ ਵਿੱਚ ਮਨੁੱਖੀ ਸ਼ੋਸ਼ਣ ਦਾ ਅੰਤ ਕਰੇਗਾ। ਸਰਕਾਰੀ ਵਿਭਾਗਾਂ ਅਤੇ ਸਰਕਾਰੀ ਕੰਟਰੋਲ ਵਾਲੇ ਅਦਾਰਿਆਂ ਵਿੱਚ ਕੰਮ ਕਰਦੇ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਕੰਟਰੈਕਟ ਅਧੀਨ ਲਿਆਂਦਾ ਜਾਵੇਗਾ।”

ਉਨ੍ਹਾਂ ਦੱਸਿਆ, “ਇਹ ਬਿੱਲ ਗਰੁੱਪ-ਸੀ ਅਤੇ ਗਰੁੱਪ-ਡੀ ਸ਼੍ਰੇਣੀਆਂ ਦੇ ਯੋਗ ਆਊਟਸੋਰਸ ਮੁਲਾਜ਼ਮਾਂ ‘ਤੇ ਲਾਗੂ ਹੋਵੇਗਾ ਜੋ ਜ਼ਰੂਰੀ ਜਨਤਕ ਸੇਵਾਵਾਂ ਵਿੱਚ ਲੱਗੇ ਹੋਏ ਹਨ ਅਤੇ ਨਿਰਧਾਰਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੇ ਹਨ। ਪਹਿਲੇ ਗੇੜ ਵਿੱਚ ਲਗਭਗ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਇਸ ਪਹਿਲਕਦਮੀ ਦਾ ਲਾਭ ਮਿਲੇਗਾ।”

Advertisement
Advertisement
Advertisement
Advertisement
Scroll to Top