Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 12 Sep 2026 | 9:59 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ

ਚੰਡੀਗੜ੍ਹ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ ਤਿੰਨ ਸਾਲਾ ਚੋਣ 25 ਅਕਤੂਬਰ 2026 ਨੂੰ ਜਲੰਧਰ ਦੇ ਦੇਸ਼ ਭਗਤ ਹਾਲ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਸਭਾ ਦਾ ਤਿੰਨ ਸਾਲਾ ਇਜਲਾਸ 13 ਸਤੰਬਰ ਨੂੰ ਇਸੇ ਸਥਾਨ ’ਤੇ ਹੋਵੇਗਾ, ਜਿਸ ਵਿੱਚ ਸਭਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਅਤੇ ਵਿੱਤੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਜਲਾਸ ਵਿੱਚ ਸਮਕਾਲੀ ਦੌਰ ਵਿੱਚ ਲੇਖਕਾਂ ਅਤੇ ਚਿੰਤਕਾਂ ਦੀ ਭੂਮਿਕਾ ਬਾਰੇ ਪ੍ਰੋ. ਜੈਪਾਲ ਮੁੱਖ ਵਕਤਾ ਵਜੋਂ ਸੰਬੋਧਨ ਕਰਨਗੇ।

ਇੱਥੋਂ ਇਹ ਜਾਣਕਾਰੀ ਜਾਰੀ ਕਰਦਿਆਂ ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਚੋਣ ਨੂੰ ਸੁਚੱਜੇ, ਨਿਰਪੱਖ ਅਤੇ ਜਮਹੂਰੀ ਢੰਗ ਨਾਲ ਕਰਵਾਉਣ ਲਈ ਲਖਵਿੰਦਰ ਸਿੰਘ ਜੌਹਲ ਨੂੰ ਮੁੱਖ ਚੋਣ ਅਧਿਕਾਰੀ ਅਤੇ ਸਤਨਾਮ ਸਿੰਘ ਮਾਣਕ ਤੇ ਤੇਜਿੰਦਰ ਵਿਰਲੀ ਨੂੰ ਸਹਾਇਕ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਫ਼ੈਸਲੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਏ ਗਏ। ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਨੇ ਕੀਤੀ।

ਉਨ੍ਹਾਂ ਦੱਸਿਆ ਕਿ 13 ਸਤੰਬਰ ਨੂੰ ਹੋਣ ਵਾਲੇ ਤਿੰਨ ਸਾਲਾ ਇਜਲਾਸ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਸਭਾ ਵੱਲੋਂ ਕੀਤੀਆਂ ਗਈਆਂ ਜਥੇਬੰਦਕ ਅਤੇ ਸਾਹਿਤਕ ਸਰਗਰਮੀਆਂ ਦਾ ਵਿਸਥਾਰਤ ਲੇਖਾ-ਜੋਖਾ ਮੈਂਬਰਾਂ ਸਾਹਮਣੇ ਰੱਖਿਆ ਜਾਵੇਗਾ। ਇਸ ਦੇ ਨਾਲ ਸਭਾ ਦੀ ਵਿੱਤੀ ਸਥਿਤੀ ਅਤੇ ਇਸ ਸਮੇਂ ਦੌਰਾਨ ਹੋਏ ਆਮਦਨ-ਖ਼ਰਚ ਦਾ ਵੇਰਵਾ ਵੀ ਪੇਸ਼ ਕੀਤਾ ਜਾਵੇਗਾ। ਜਨਰਲ ਸਕੱਤਰ ਵੱਲੋਂ ਸਭਾ ਦੀਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਜਲਾਸ ਦਾ ਕੇਂਦਰੀ ਵਿਸ਼ਾ ਸਿਰਫ਼ ਸਭਾ ਦੀ ਪਿਛਲੀ ਕਾਰਗੁਜ਼ਾਰੀ ਦਾ ਮੁਲਾਂਕਣ ਨਹੀਂ ਹੋਵੇਗਾ, ਸਗੋਂ ਮੌਜੂਦਾ ਸਮਾਜਿਕ, ਰਾਜਨੀਤਕ ਅਤੇ ਸੱਭਿਆਚਾਰਕ ਪ੍ਰਸਥਿਤੀਆਂ ਵਿੱਚ ਲੇਖਕਾਂ ਅਤੇ ਚਿੰਤਕਾਂ ਦੀ ਭੂਮਿਕਾ ਬਾਰੇ ਵੀ ਵਿਚਾਰ-ਵਟਾਂਦਰਾ ਹੋਵੇਗਾ। ਇਸੇ ਸੰਦਰਭ ਵਿੱਚ ਪ੍ਰੋ. ਜੈਪਾਲ ‘ਸਮਕਾਲ ਵਿੱਚ ਲੇਖਕਾਂ, ਚਿੰਤਕਾਂ ਦੀ ਜ਼ਿੰਮੇਵਾਰੀ’ ਵਿਸ਼ੇ ’ਤੇ ਮੁੱਖ ਵਕਤਾ ਵਜੋਂ ਆਪਣੇ ਵਿਚਾਰ ਪੇਸ਼ ਕਰਨਗੇ।

ਸਭਾ ਦੇ ਆਗੂਆਂ ਨੇ ਦੱਸਿਆ ਕਿ 25 ਅਕਤੂਬਰ ਦੀ ਚੋਣ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਜਥੇਬੰਦਕ ਪ੍ਰਕਿਰਿਆ ਦਾ ਅਹਿਮ ਪੜਾਅ ਹੋਵੇਗੀ। ਦੇਸ਼-ਵਿਦੇਸ਼ ਦੀਆਂ ਸਬੰਧਿਤ ਸਾਹਿਤਕ ਸਭਾਵਾਂ ਅਤੇ ਉਨ੍ਹਾਂ ਦੇ ਨੁਮਾਇੰਦੇ ਇਸ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣਗੇ। ਸਭਾ ਦੀ ਕਾਰਜਕਾਰਨੀ ਨੇ ਚੋਣ ਅਧਿਕਾਰੀਆਂ ਦੀ ਨਿਯੁਕਤੀ ਕਰਦਿਆਂ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਜਮਹੂਰੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ।

Advertisement
Advertisement
Advertisement
Advertisement
Scroll to Top