Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 12 Sep 2026 | 9:08 am

+91 90915 01313 , +91 90916 01313

punjabbanni@gmail.com
punjabbani@yahoo.com

ਨੇਪਾਲ ਹੜ : 5 ਹਜਾਰ ਹਜੇ ਵੀ ਲਾਪਤਾ, ਮਨਾਇਆ ਜਾਵੇਗਾ ਸੋਗ ਦਿਵਸ

ਨੇਪਾਲ ਹੜ : 5 ਹਜਾਰ ਹਜੇ ਵੀ ਲਾਪਤਾ, ਮਨਾਇਆ ਜਾਵੇਗਾ ਸੋਗ ਦਿਵਸ

ਕਾਠਮੰਡੂ, 8 ਸਤੰਬਰ : ਨੇਪਾਲ ਵਿੱਚ ਰਾਸੁਵਾ ਖੇਤਰ ’ਚ ਅਚਾਨਕ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਸੋਮਵਾਰ ਨੂੰ 13ਵੇਂ ਦਿਨ ਕੌਮੀ ਸੋਗ ਦਿਵਸ ਮਨਾਇਆ ਗਿਆ। ਜਿਕਰਯੋਗ ਹੈ ਕਿ ਲਾਪਤਾ ਲੋਕਾਂ ਲਈ ਹਜੇ ਵੀ ਬਚਾਅ ਕਾਰਜ ਚਲ ਰਹੇ ਹਨ ਅਤੇ ਲਾਪਤਾ ਲੋਕਾਂ ਦੀ ਗਿਣਤੀ ਹਜੇ ਵੀ 5 ਹਜਾਰ ਦੇ ਕਰੀਬ ਦਸੀ ਜਾ ਰਹੀ ਹੈ।

ਜਾਣਕਾਰੀ ਅਲੁਸਾਰ ਨੇਪਾਲ ਸਰਕਾਰ ਨੇ ਰਾਸੁਵਾ, ਨੁਵਾਕੋਟ, ਧੜਿੰਗ, ਭੋਟੇਕੋਸ਼ੀ ਅਤੇ ਤ੍ਰਿਸ਼ੂਲੀ ਨਦੀ ਤੰਤਰ ਨਾਲ ਜੁੜੇ ਹੋਰ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ 7 ਸਤੰਬਰ ਨੂੰ ਕੌਮੀ ਸੋਗ ਦਿਵਸ ਐਲਾਨਿਆ ਸੀ। ਹਿੰਦੂ ਰਵਾਇਤ ਅਨੁਸਾਰ ਕਿਸੇ ਵਿਅਕਤੀ ਦੀ ਮੌਤ ਤੋਂ ਬਾਅਦ 13ਵਾਂ ਦਿਨ ਸੋਗ ਦੇ ਪੱਖੋਂ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਦਿਨ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਲਈ ਪੂਜਾ-ਪਾਠ ਕੀਤਾ ਜਾਂਦਾ ਹੈ ਅਤੇ ਰਵਾਇਤੀ ਤੌਰ ’ਤੇ ਸੋਗ ਦੇ ਸਮੇਂ ਦੀ ਸਮਾਪਤੀ ਮੰਨੀ ਜਾਂਦੀ ਹੈ।

ਨੇਪਾਲ ਦੇ ਗ੍ਰਹਿ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਬਿਆਨ ਅਨੁਸਾਰ, ਕੌਮੀ ਸੋਗ ਦਿਵਸ ਮੌਕੇ ਦੇਸ਼ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਸਥਿਤ ਨੇਪਾਲੀ ਕੂਟਨੀਤਕ ਮਿਸ਼ਨਾਂ ਵਿੱਚ ਵੀ ਕੌਮੀ ਝੰਡਾ ਅੱਧਾ ਝੁਕਿਆ ਰੱਖਿਆ ਗਿਆ। ਇਸੇ ਦੌਰਾਨ ਨੇਪਾਲ ਸਰਕਾਰ ਨੇ 8 ਸਤੰਬਰ, ਮੰਗਲਵਾਰ ਨੂੰ ਜੈੱਨ-ਜ਼ੀ ਸ਼ਹੀਦ ਦਿਵਸ ਦੇ ਮੌਕੇ ’ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

Advertisement
Advertisement
Advertisement
Advertisement
Scroll to Top