Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 12 Sep 2026 | 9:20 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਬੈਂਸ

ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਬੈਂਸ

ਚੰਡੀਗੜ੍ਹ, 9 ਸਤੰਬਰ : ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਨਾਗਰਿਕ ਭਾਗੀਦਾਰੀ ਨੂੰ ਸੰਸਥਾਗਤ ਬਣਾਉਣ ਲਈ ਚਾਰ ‘ਮੈਗਾ ਸ਼ਨੀਵਾਰ ਸਫਾਈ ਮੁਹਿੰਮਾਂ’ ਦਾ ਵੀ ਐਲਾਨ ਕੀਤਾ।

ਇਹ ਵਿਸ਼ੇਸ਼ ਮੁਹਿੰਮ 29 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੌਰਾਨ 14 ਨਗਰ ਨਿਗਮਾਂ ਅਤੇ 152 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਨੂੰ ਕਵਰ ਕੀਤਾ ਗਿਆ।

ਅੱਜ ਇੱਥੇ ਐਮ.ਸੀ. ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ  ‘ਐਮ-ਸੇਵਾ’ ਐਪ ਰਾਹੀਂ ਹੁਣ ਤੱਕ 6459 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 5407 (83% ਤੋਂ ਵੱਧ) ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ,‘‘ ਆਖਰੀ ਦਿਨ ਤੱਕ ਨਾਗਰਿਕਾਂ ਦੀ ਭਰਵੀਂ ਭਾਗੀਦਾਰੀ ਅਤੇ ਐਮ-ਸੇਵਾ ਐਪ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਇਸ ਮੁਹਿੰਮ ਨੂੰ 12 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ।’’

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ, ‘‘ਪੰਜਾਬ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਅਤੇ ਇਸਨੂੰ ਸਾਫ਼ ਰੱਖਣਾ ਸਾਡਾ ਸਾਰਿਆਂ ਦਾ ਸਮੂਹਿਕ ਫਰਜ਼ ਹੈ। ਇਸ ਮੁਹਿੰਮ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਸਵੱਛਤਾ ਅਤੇ ਸਫ਼ਾਈ ਅਸੰਭਵ ਹੈ। ਅਸੀਂ ਸਿਰਫ਼ ਕੂੜੇ ਦਾ ਨਿਪਟਾਰਾ ਹੀ ਨਹੀਂ ਕਰ ਰਹੇ ਬਲਕਿ ਸ਼ਹਿਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਆਕਾਰ ਦੇ ਰਹੇ ਹਾਂ।’’

ਉਨ੍ਹਾਂ ਕਿਹਾ ਕਿ ਸਰਕਾਰ ਹੁਣ ਇਸ ਚੱਲ ਰਹੀ ਮੁਹਿੰਮ ਤੋਂ ਇਲਾਵਾ ਨਾਗਰਿਕਾਂ ਦੀ ਭਾਗੀਦਾਰੀ ਨੂੰ ਸੰਸਥਾਗਤ ਬਣਾਉਣ ’ਤੇ ਧਿਆਨ ਕੇਂਦਰਿਤ ਕਰੇਗੀ। ਉਨ੍ਹਾਂ ਅੱਗੇ ਕਿਹਾ ਇਸ ਉਦੇਸ਼ ਲਈ 12 ਸਤੰਬਰ ਤੋਂ ਅਗਲੇ ਚਾਰ ਸ਼ਨੀਵਾਰ ਗੈਰ-ਸਰਕਾਰੀ ਸੰਗਠਨਾਂ, ਮਾਰਕੀਟ ਐਸੋਸੀਏਸ਼ਨਾਂ, ਯੂਥ ਕਲੱਬਾਂ, ਧਾਰਮਿਕ ਸੰਗਠਨਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਚੱਲਣ ਵਾਲੀਆਂ ਚਾਰ ‘ਮੈਗਾ ਸਫਾਈ ਮੁਹਿੰਮਾਂ’ ਦਾ ਆਯੋਜਨ ਕੀਤਾ ਜਾਵੇਗਾ।  ਮੰਤਰੀ ਨੇ ਕਿਹਾ, ‘‘ਅਸੀਂ ਸਾਰੇ ਨਾਗਰਿਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸ਼ਨੀਵਾਰ ਸਵੇਰੇ ਸਿਰਫ਼ ਦੋ ਤੋਂ ਤਿੰਨ ਘੰਟੇ ਕੱਢਣ ਅਤੇ ਸਾਡੇ ਪਾਰਕਾਂ, ਬਾਜ਼ਾਰਾਂ ਅਤੇ ਆਂਢ-ਗੁਆਂਢ ਦੀ ਸਫਾਈ ਵਿੱਚ ਸਾਡੇ ਨਾਲ ਸ਼ਾਮਲ ਹੋਣ।’’

ਮੰਤਰੀ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਕੂੜਾ-ਕਰਕਟ ਦੇ ਵੱਡੇ ਢੇਰਾਂ (ਜੀਵੀਪੀਜ਼) ’ਤੇ ਦੁਬਾਰਾ ਕੂੜਾ ਜਮ੍ਹਾਂ ਹੋਣ ਤੋਂ ਰੋਕਣ ਲਈ ਸਾਰੇ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨ ਸਬੰਧੀ ਪ੍ਰਣਾਲੀ ਸ਼ੁਰੂ ਕੀਤੀ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਕੁਲੈਕਸ਼ਨ ਵੈਨ ਦੇ ਆਉਣ ਤੱਕ ਆਪਣਾ ਕੂੜਾ ਘਰ ਵਿੱਚ ਸੰਭਾਲ ਕੇ ਰੱਖਿਆ ਜਾਵੇ ਅਤੇ ਚੇਤਾਵਨੀ ਦਿੱਤੀ ਕਿ ਜਾਗਰੂਕਤਾ ਪੜਾਅ ਤੋਂ ਬਾਅਦ ਜਨਤਕ ਥਾਵਾਂ ’ਤੇ ਕੂੜਾ ਸੁੱਟਣ ’ਤੇ ਸਖ਼ਤ ਜੁਰਮਾਨੇ ਕੀਤੇ ਜਾਣਗੇ।

ਉਨ੍ਹਾਂ ਜੋਰ ਦਿੰਦਿਆਂ ਕਿਹਾ ,‘‘ਮੈਂ ਪਿਛਲੇ 10 ਦਿਨਾਂ ਵਿੱਚ ਨਿੱਜੀ ਤੌਰ ’ਤੇ ਕੁਰਾਲੀ, ਖਰੜ ਅਤੇ ਨੰਗਲ ਵਰਗੇ ਕਸਬਿਆਂ ਦਾ ਦੌਰਾ ਕੀਤਾ ਹੈ, ਰੋਜ਼ਾਨਾ ਦੋ- ਤੋਂ ਤਿੰਨ ਘੰਟੇ ਇਲਾਕੇ ਵਿੱਚ ਬਿਤਾਏ ਹਨ ਅਤੇ ਦੇਖਿਆ ਹੈ ਕਿ ਸਾਡੇ ਸਫਾਈ ਸੇਵਕ ਕਿੰਨੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਪਰ ਨਾਗਰਿਕਾਂ ਦੇ ਸਹਿਯੋਗ ਤੋਂ ਬਿਨਾਂ ਵਧੀਆ ਤੋਂ ਵਧੀਆ ਯਤਨ ਵੀ ਅਸਫਲ ਰਹਿ ਜਾਂਦੇ ਹਨ। ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਨਾਗਰਿਕ ਸੂਝ ਤੋਂ ਬਿਨਾਂ ਜਾਪਾਨ ਵਰਗੇ ਸਾਫ਼-ਸੁਥਰੇ ਸ਼ਹਿਰ ਨਹੀਂ ਬਣਾ ਸਕਦੇ। ’’

Advertisement
Advertisement
Advertisement
Advertisement
Scroll to Top