Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:21 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ

ਘੱਗਾ/ਪਟਿਆਲਾ; 25 ਅਗਸਤ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ ‘ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਖੇਡ ਮੈਦਾਨਾਂ ਦੀ ਕੁੱਲ ਗਿਣਤੀ 734 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਿੰਡਾਂ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰੇਗੀ ਅਤੇ ‘ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ’ ਦੇ ਸੁਨੇਹੇ ਨੂੰ ਉਤਸ਼ਾਹਿਤ ਕਰਦਿਆਂ ਨਸ਼ਿਆਂ ਵਿਰੁੱਧ ਸਰਕਾਰ ਦੀ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇਸ ਸਾਲ ਪੰਜਾਬ ਭਰ ਵਿੱਚ 1,744 ਕਰੋੜ ਰੁਪਏ ਦੇ ਖੇਡ ਬਜਟ ਨਾਲ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਇਨ੍ਹਾਂ ਮੈਦਾਨਾਂ ਲਈ 1,500 ਕਰੋੜ ਰੁਪਏ ਰੱਖੇ ਸ਼ਾਮਲ ਹਨ।  ਇਸ ਦੇ ਨਾਲ ਖਿਡਾਰੀਆਂ ਨੂੰ ਤਿਆਰੀ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਪਿੰਡਾਂ ਵਿੱਚ 6000 ਜਿੰਮਾਂ ਦੀ ਸਥਾਪਨਾ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ ਹੈ।

ਪੰਜਾਬ ਭਰ ਵਿੱਚ 3,100 ਆਧੁਨਿਕ ਪੇਂਡੂ ਖੇਡ ਮੈਦਾਨ ਵਿਕਸਤ ਕਰਨ ਦੇ ਸੂਬਾ ਸਰਕਾਰ ਦੀ ਯੋਜਨਾ ਦੇ ਦੂਜੇ ਪੜਾਅ ਤਹਿਤ ਨੌਜਵਾਨਾਂ ਨੂੰ ਖੇਡ ਮੈਦਾਨ ਸਮਰਪਿਤ ਕਰਨ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਤੰਦਰੁਸਤ ਸਰੀਰ ਅਤੇ ਤੰਦਰੁਸਤ ਮਨ ਦੇ ਟੀਚੇ ਵੱਲ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ 255 ਪੇਂਡੂ ਖੇਡ ਮੈਦਾਨ ਸਮਰਪਿਤ ਕਰਨ ਤੋਂ ਬਾਅਦ, ਅੱਜ ਅਸੀਂ ਹੋਰ 509 ਪੇਂਡੂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ 1,500 ਕਰੋੜ ਰੁਪਏ ਦੇ ਬਜਟ ਨਾਲ ਪੰਜਾਬ ਭਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ, “ਦੂਜੇ ਪੜਾਅ ਵਿੱਚ ਸਮਰਪਿਤ ਕੀਤੇ ਜਾ ਰਹੇ 509 ਪੇਂਡੂ ਖੇਡ ਮੈਦਾਨਾਂ ਵਿੱਚੋਂ 43 ਲੁਧਿਆਣਾ ਵਿੱਚ, 41 ਮਾਨਸਾ ਵਿੱਚ, 36 ਸੰਗਰੂਰ ਵਿੱਚ, 34-34 ਬਠਿੰਡਾ ਅਤੇ ਪਟਿਆਲਾ ਵਿੱਚ, 33 ਸ੍ਰੀ ਮੁਕਤਸਰ ਸਾਹਿਬ ਵਿੱਚ, 32 ਅੰਮ੍ਰਿਤਸਰ ਵਿੱਚ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਪਿੰਡਾਂ ਨੂੰ ਸਮਰਪਿਤ ਕੀਤੇ ਗਏ ਹਨ।”

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਹ ਪੇਂਡੂ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਅਹਿਮ ਯੋਗਦਾਨ ਪਾਉਣਗੇ ਅਤੇ ਸਾਡੇ ਨੌਜਵਾਨਾਂ ਨੂੰ ‘ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ’ ਦਾ ਸੁਨੇਹਾ ਦੇਣਗੇ। ਉਨ੍ਹਾਂ ਕਿਹਾ ਕਿ ਹੋਣਹਾਰ ਅਤੇ ਉੱਭਰ ਰਹੇ ਖਿਡਾਰੀਆਂ ਲਈ ਇਹ ਮੈਦਾਨ ਉਮੀਦ ਅਤੇ ਮੌਕਿਆਂ ਦੀ ਕਿਰਨ ਬਣਨਗੇ।”

ਉਨ੍ਹਾਂ ਦੱਸਿਆ ਕਿ ਪੇਂਡੂ ਖੇਡ ਮੈਦਾਨਾਂ ਵਿੱਚ ਵਾਲੀਬਾਲ, ਫੁੱਟਬਾਲ, ਕ੍ਰਿਕਟ ਅਤੇ ਹੋਰ ਪ੍ਰਸਿੱਧ ਰਵਾਇਤੀ ਖੇਡਾਂ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਅਤੇ ਬਜ਼ੁਰਗਾਂ ਲਈ ਵੀ ਵੱਖ-ਵੱਖ ਖੇਡ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਏਗੀ ਤਾਂ ਜੋ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਹਰੇਕ ਵਿਅਕਤੀ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣ ਸਕਣ। ਉਨ੍ਹਾਂ ਕਿਹਾ, “ਇਹ ਮੈਦਾਨ ਪਿੰਡਾਂ ਵਿੱਚ ਆਪਸੀ ਸਦਭਾਵਨਾ ਅਤੇ ਏਕਤਾ ਦੇ ਪ੍ਰਤੀਕ ਬਣਨਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇਕਰ ਕਿਸੇ ਬੱਚੇ ਕੋਲ ਪੜ੍ਹਾਈ ਲਈ ਵਧੀਆ ਸਕੂਲ ਅਤੇ ਸਰੀਰਕ ਵਿਕਾਸ ਲਈ ਢੁਕਵਾਂ ਖੇਡ ਮੈਦਾਨ ਹੋਵੇ, ਤਾਂ ਉਹ ਬੱਚਾ ਵਿਸ਼ਵ ਪੱਧਰ ‘ਤੇ ਪਿੰਡ, ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦਾ ਹੈ। ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅਸੀਂ ਸਿੱਖਿਆ ਅਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਇਨ੍ਹਾਂ ਪੇਂਡੂ ਖੇਡ ਮੈਦਾਨਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਵਿੱਚ ਰਾਤ ਵੇਲੇ ਖੇਡ ਗਤੀਵਿਧੀਆਂ ਲਈ ਹਾਈ-ਮਾਸਟ (ਵੱਡੀਆਂ) ਲਾਈਟਾਂ, ਵਾਕਿੰਗ ਟਰੈਕਾਂ ਦੇ ਨਾਲ ਫੁੱਟਲਾਈਟਾਂ, ਮਜ਼ਬੂਤ ਜਾਲੀਆਂ ਦੀ ਵਾੜ ਅਤੇ ਹੋਰ ਸਹੂਲਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹਰੇ-ਭਰੇ ਅਤੇ ਸਿਹਤਮੰਦ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੈਦਾਨਾਂ ਦੇ ਆਲੇ-ਦੁਆਲੇ ਪੌਦੇ ਵੀ ਲਗਾਏ ਜਾ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਫੁੱਟਬਾਲ ਦੇ ਗੋਲਪੋਸਟ, ਵਾਲੀਬਾਲ ਦੇ ਪੋਲ, ਬੱਚਿਆਂ ਲਈ ਝੂਲੇ ਅਤੇ ਹੋਰ ਸਹੂਲਤਾਂ ਵੀ ਉਪਲੱਬਧ ਹਨ। ਉਨ੍ਹਾਂ ਕਿਹਾ, “ਹਰੇਕ ਪਿੰਡ ਵਿੱਚ ਪ੍ਰਸਿੱਧ ਖੇਡ ਦੇ ਅਨੁਸਾਰ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜੇਕਰ ਕਿਸੇ ਪਿੰਡ ਵਿਸ਼ੇਸ਼ ਵਿੱਚ ਕ੍ਰਿਕਟ ਪ੍ਰਸਿੱਧ ਹੈ, ਤਾਂ ਉੱਥੇ ਵਿਸ਼ੇਸ਼ ਤੌਰ ‘ਤੇ ਕ੍ਰਿਕਟ ਕਿੱਟ ਮੁਹੱਈਆ ਕਰਵਾਉਣ ਦੇ ਨਲਾ-ਨਾਲ ਹੋਰ ਪ੍ਰਸਿੱਧ ਖੇਡਾਂ ਦਾ ਲੋੜੀਂਦਾ ਸਾਮਾਨ ਵੀ ਮੁਹੱਈਆ ਕਰਵਾਇਆ ਜਾਵੇਗਾ।”

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2026 ਨੂੰ ਖੇਡਾਂ ਅਤੇ ਖਿਡਾਰੀਆਂ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਕਿਹਾ, “ਇਸ ਸਾਲ ਪੰਜਾਬ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕੀਤੇ ਜਾਣਗੇ। ਇਸ ਦੇ ਨਾਲ ਹੀ 6,000 ਪੇਂਡੂ ਜਿੰਮ ਵੀ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 500 ਦਾ ਉਦਘਾਟਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।” ਮੁੱਖ ਮੰਤਰੀ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ 5 ਸਤੰਬਰ ਤੋਂ ਬਠਿੰਡਾ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਅੰਦਾਜ਼ਨ 10 ਲੱਖ ਖਿਡਾਰੀ ਹਿੱਸਾ ਲੈਣਗੇ।

Advertisement
Advertisement
Advertisement
Advertisement
Scroll to Top