Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:23 pm

+91 90915 01313 , +91 90916 01313

punjabbanni@gmail.com
punjabbani@yahoo.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਚੰਡੀਗੜ੍ਹ, 26 ਅਗਸਤ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।
ਵਧ ਰਹੀ ਆਲਮੀ ਤਪਸ਼ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ. ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ ‘ਤੇ ਮਨੁੱਖੀ ਹੋਂਦ ਅਤੇ ਸਾਰੇ ਜੀਵ-ਜੰਤੂਆਂ ਲਈ ਇੱਕ ਗੰਭੀਰ ਖ਼ਤਰਾ ਬਣ ਰਹੀ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਜਲਵਾਯੂ ਤਬਦੀਲੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਾਵੇ
ਮਨੁੱਖ ਅਤੇ ਕੁਦਰਤ ਵਿਚਕਾਰ ਡੂੰਘੀ ਆਪਸੀ ਸਾਂਝ ਨੂੰ ਉਜਾਗਰ ਕਰਦਿਆਂ ਸ. ਸੰਧਵਾਂ ਨੇ ਕਿਹਾ, “ਜੋ ਕੁਝ ਅਸੀਂ ਕੁਦਰਤ ਲਈ ਕਰਾਂਗੇ, ਕੁਦਰਤ ਵੀ ਸਾਡੇ ਲਈ ਉਹੀ ਕਰੇਗੀ। ਅਸੀਂ ਕੁਦਰਤ ਨਾਲ ਜਿੰਨਾ ਜ਼ਿਆਦਾ ਜੁੜਾਂਗੇ ਅਤੇ ਇਸਦੀ ਦੇਖਭਾਲ ਕਰਾਂਗੇ, ਓਨਾ ਹੀ ਇਹ ਸਾਡੀ ਰੱਖਿਆ ਕਰੇਗੀ ਅਤੇ ਸਾਡੀ ਤਰੱਕੀ ਵਿੱਚ ਮਦਦ ਕਰੇਗੀ।”
ਸਪੀਕਰ ਸੰਧਵਾਂ ਨੇ ਕਿਹਾ ਕਿ ਰੁੱਖ ਹਵਾ ਨੂੰ ਸ਼ੁੱਧ ਕਰਕੇ ਮਨੁੱਖੀ ਜੀਵਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਰੁੱਖ ਹੀ ਹਨ ਜੋ ਅੱਜ ਦੇ ਵੱਡੇ ਪੱਧਰ ‘ਤੇ ਪ੍ਰਦੂਸ਼ਿਤ ਹੋ ਚੁੱਕੇ ਵਾਤਾਵਰਣ ਦੀ ਸਮੱਸਿਆ ਦਾ ਹੱਲ ਕਰ ਸਕਦੇ ਹਨ। ਸ. ਸੰਧਵਾਂ ਨੇ ਸਾਂਝਾ ਕੀਤਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਕਈ ਫਲਦਾਰ ਰੁੱਖ ਲਗਾਏ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਅੱਜ ਰੁੱਖ ਲਾਉਣਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਲਾਭ ਪਹੁੰਚਾਏਗਾ। ਉਨ੍ਹਾਂ ਨੇ ਇਸ ਪੌਦੇ ਲਗਾਉਣ ਦੀ ਮੁਹਿੰਮ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ।
Advertisement
Advertisement
Advertisement
Advertisement
Scroll to Top