Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:32 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ

ਸਰਕਾਰ ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ

ਚੰਡੀਗੜ੍ਹ, 20 ਅਗਸਤ : ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ “ਸਟਾਰਟਅੱਪ ਪੰਜਾਬ ਹੱਬ – ਨਿਊਰੋਨ 2.0” ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ ਪਾਰਕਸ ਆਫ਼ ਇੰਡੀਆ (ਐਸਟੀਪੀਆਈ) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ। ਇਹ ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ ਅਧਾਰਤ ਸਟਾਰਟਅੱਪਸ ‘ਤੇ ਧਿਆਨ ਕੇਂਦਰਿਤ ਕਰੇਗਾ।

ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਇਹ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਸਮਝੌਤੇ ‘ਤੇ ਡਾਇਰੈਕਟਰ ਉਦਯੋਗ ਅਤੇ ਵਣਜ-ਕਮ-ਪੰਜਾਬ ਸਟਾਰਟਅੱਪ ਨੋਡਲ ਅਫ਼ਸਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਸਟੀਪੀਆਈ ਦੇ ਡਾਇਰੈਕਟਰ ਸ੍ਰੀ ਸ਼ੈਲੇਂਦਰ ਕੇ ਤਿਆਗੀ ਨੇ ਦਸਤਖ਼ਤ ਕੀਤੇ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਨਵੀਂ ਸਹੂਲਤ ‘ਨਿਊਰੋਨ 1.0’ ਦੀ ਸਫ਼ਲਤਾ ‘ਤੇ ਅਧਾਰਿਤ ਹੈ, ਜਿਸ ਤਹਿਤ 114 ਸਟਾਰਟਅੱਪਸ ਨੂੰ ਇਨਕਿਊਬੇਟ (ਨਵੀਨ ਲੋੜਾਂ ਅਨੁਸਾਰ ਤਿਆਰ) ਕੀਤਾ ਗਿਆ, 158 ਉਤਪਾਦਾਂ ਅਤੇ 171 ਪ੍ਰੋਟੋਟਾਈਪਸ ਦੇ ਵਿਕਾਸ ਵਿੱਚ ਸਹਾਇਤਾ ਕੀਤੀ ਗਈ, ਜਿਸ ਸਦਕਾ ਲਗਭਗ 2,700 ਨੌਕਰੀਆਂ ਪੈਦਾ ਹੋਈਆਂ। ਪਿਛਲੇ ਹੱਬ ਵਿੱਚੋਂ ਇਨਕਿਊਬੇਟ ਕੀਤੇ ਗਏ  ਸਟਾਰਟਅੱਪਸ ਨੇ 251 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ ਹੈ, ਜਿਨ੍ਹਾਂ ਦੀ ਕੁੱਲ ਵੈਲਿਊ 2,890 ਕਰੋੜ ਰੁਪਏ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਲਈ 12 ਕਰੋੜ ਰੁਪਏ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ, ਜਦੋਂਕਿ ਐਸਟੀਪੀਆਈ ਵੱਲੋਂ 17 ਕਰੋੜ ਰੁਪਏ ਦਾ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਅਗਲੇ ਪੰਜ ਸਾਲਾਂ ਦੌਰਾਨ ਘੱਟੋ-ਘੱਟ 50 ਸਟਾਰਟਅੱਪਸ ਨੂੰ ਤਿਆਰ ਕਰਨਾ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਢਾਂਚਾਗਤ ਹੁਨਰ ਸਿਖਲਾਈ ਪ੍ਰੋਗਰਾਮਾਂ ਰਾਹੀਂ 2,000 ਪੇਸ਼ੇਵਰਾਂ ਨੂੰ ਸਿੱਖਿਅਤ ਕਰਨਾ ਹੈ। ਇਸ ਸਹੂਲਤ ਅਧੀਨ ਯੋਗ ਸਟਾਰਟਅੱਪਸ ਨੂੰ ਸੂਬੇ ਦੀ ਸਟਾਰਟਅੱਪ ਨੀਤੀ ਤਹਿਤ ਲਾਭ ਲੈਣ ਲਈ ‘ਸਟਾਰਟਅੱਪ ਪੰਜਾਬ’ ਅਧੀਨ ਰਜਿਸਟ੍ਰੇਸ਼ਨ ਵਾਸਤੇ ਉਤਸ਼ਾਹਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਿਊਰੋਨ 2.0 ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਡਾਟਾ ਐਨਾਲਿਟਿਕਸ, ਇੰਟਰਨੈੱਟ ਆਫ਼ ਥਿੰਗਜ਼ (ਆਈਓਟੀ) ਅਤੇ ਆਡੀਓ-ਵਿਜ਼ੂਅਲ ਗ੍ਰਾਫਿਕਸ ਦੇ ਨਾਲ-ਨਾਲ ਸਾਈਬਰ ਸੁਰੱਖਿਆ ਨੂੰ ਇੱਕ ਕੋਰ ਡੋਮੇਨ ਵਜੋਂ ਸ਼ਾਮਲ ਕੀਤਾ ਜਾਵੇਗਾ। ਇਸ ਹੱਬ ਵਿੱਚ ਉਤਪਾਦਾਂ ਦੇ ਵਿਕਾਸ ਅਤੇ ਪ੍ਰਯੋਗ ਕਰਨ ਲਈ ਉੱਨਤ ਸਹੂਲਤਾਂ ਵਾਲੀ ਇੱਕ ਸਮਰਪਿਤ ਸਾਈਬਰ ਸੁਰੱਖਿਆ ਲੈਬ ਸਥਾਪਿਤ ਕੀਤੀ ਜਾਵੇਗੀ। ਇਸ ਸਹੂਲਤ ਨੂੰ ਇੱਕ ਵਿਆਪਕ ਇਨੋਵੇਸ਼ਨ ਮੰਚ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ ਜੋ ਸਟਾਰਟਅੱਪ ਇਨਕਿਊਬੇਸ਼ਨ, ਮੈਂਟਰਿੰਗ, ਉੱਨਤ ਬੁਨਿਆਦੀ ਢਾਂਚਾ, ਹੁਨਰ ਵਿਕਾਸ, ਉਤਪਾਦਾਂ ਦੇ ਵਪਾਰੀਕਰਨ ਅਤੇ ਉਦਯੋਗਿਕ ਸਬੰਧਾਂ ਨੂੰ ਉਤਸ਼ਾਹਿਤ ਕਰੇਗਾ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਨਿਊਰੋਨ 2.0 ਲਈ ਐਸਟੀਪੀਆਈ ਨਾਲ ਇਹ ਸਾਂਝੇਦਾਰੀ ਆਰਥਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਉੱਭਰ ਰਹੀਆਂ ਤਕਨਾਲੋਜੀਆਂ ਦਾ ਲਾਭ ਉਠਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਮੌਜੂਦਾ ਖੇਤਰਾਂ ਵਿੱਚ ਸਾਈਬਰ ਸੁਰੱਖਿਆ ਨੂੰ ਜੋੜ ਕੇ, ਅਸੀਂ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕਰ ਰਹੇ ਹਾਂ ਅਤੇ ਆਪਣੇ ਨੌਜਵਾਨਾਂ ਨੂੰ ਭਵਿੱਖ ਦੇ ਮੌਕਿਆਂ ਲਈ ਤਿਆਰ ਕਰ ਰਹੇ ਹਾਂ।”

Advertisement
Advertisement
Advertisement
Advertisement
Scroll to Top