Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ

ਚੰਡੀਗੜ੍ਹ, 21 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗਬਾਨੀ ਸ੍ਰੀ ਮਨੀਸ਼ ਕੁਮਾਰ ਨੇ ਮੰਤਰੀ ਨੂੰ ਸੂਬੇ ਵਿੱਚ ਬਾਗ਼ਬਾਨੀ ਨਾਲ ਸਬੰਧਤ ਹੋ ਰਹੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਪੰਜਾਬ ਵਿੱਚ ਸ਼ੁਰੂ ਹੋਣ ਵਾਲੇ 1,300 ਕਰੋੜ ਰੁਪਏ ਦੇ ਵਿਸ਼ੇਸ਼ ਜੀਕਾ ਪ੍ਰੋਜੈਕਟ, ‘ਆਪਣਾ ਪਿੰਡ–ਆਪਣਾ ਬਾਗ਼’ ਅਤੇ ਬਾਗ਼ਬਾਨੀ ਵਿਕਾਸ ਕੇਂਦਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਸ੍ਰੀ ਭਗਤ ਨੇ ਸੂਬੇ ਦੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰ ਮਾਲਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ। ਮੰਤਰੀ ਨੇ ਵਿਭਾਗ ਦੇ ਸਾਰੇ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਮੰਤਰੀ ਸ੍ਰੀ ਭਗਤ ਨੇ ਬਾਗਬਾਨੀ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਕਿੱਤਿਆਂ ਵੱਲ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

Advertisement
Advertisement
Advertisement
Advertisement
Scroll to Top