Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 4:31 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ:  ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ:  ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

ਚੰਡੀਗੜ੍ਹ, 21 ਅਗਸਤ : ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਉਣ ਲਈ ਲੜੀਵਾਰ ਢੰਗ ਨਾਲ ਸਾਲ ਭਰ ਚੱਲਣ ਵਾਲੇ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਸਮਾਜਿਕ ਪ੍ਰੋਗਰਾਮ ਕਰਵਾ ਰਹੀ ਹੈ।

ਸ੍ਰੀ ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ 92 ਡਰੋਨ ਸ਼ੋਅ ਕਰਵਾਏ ਜਾਣਗੇ, ਜੋ ਇਨ੍ਹਾਂ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਣਗੇ। ਇਹ ਸ਼ੋਅ ਤਿੰਨ ਕਲੱਸਟਰਾਂ,ਮਾਲਵਾ, ਦੋਆਬਾ ਅਤੇ ਮਾਝਾ—ਵਿੱਚ ਕਰਵਾਏ ਜਾਣਗੇ, ਜੋ 1 ਸਤੰਬਰ ਤੋਂ ਸ਼ੁਰੂ ਹੋਣਗੇ।

ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਪੇਸ਼ ਕਰਨਗੇ ਅਤੇ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਮਹਾਰਾਜ ਜੀ ਨਾਲ ਸਬੰਧਤ ਅਧਿਆਤਮਿਕ ਅਤੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨ ਲਈ ਇੱਕ ਢੁਕਵਾਂ ਮੰਚ ਪ੍ਰਦਾਨ ਕਰਨਗੇ।

ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਲੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ, ਖਾਸ ਕਰਕੇ ਨੌਜਵਾਨਾਂ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ ‘ਤੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਮਹਾਨ ਗੁਰੂ ਜੀ ਮਹਾਰਾਜ ਵੱਲੋਂ ਦਿੱਤੇ ਬਰਾਬਰੀ, ਸਮਾਜਿਕ ਸਦਭਾਵਨਾ, ਭਾਈਚਾਰਕ ਸਾਂਝ ਅਤੇ ਮਨੁੱਖੀ ਮਾਣ-ਸਤਿਕਾਰ ਦੇ ਸੰਦੇਸ਼ ਦਾ ਪਾਸਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਕਾਰਜ ਲਈ ਪੰਜਾਬ ਸਰਕਾਰ ਵੱਲੋਂ ਲਗਭਗ 100 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।
ਸ੍ਰੀ ਬਾਲੀ ਨੇ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ 12 ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਸੱਤ ਪ੍ਰੋਗਰਾਮ ਪਹਿਲਾਂ ਹੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਪ੍ਰੋਗਰਾਮ ਤੈਅ ਸ਼ਡਿਊਲ ਅਨੁਸਾਰ ਕਰਵਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਪਿੰਡ-ਪਿੰਡ ਦਿਖਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਪੀੜ੍ਹੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ-ਫਲਸਫ਼ੇ, ਬਾਣੀ ਅਤੇ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾ ਸਕੇ।

ਸ੍ਰੀ ਬਾਲੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਵੀ ਕੱਢੀਆਂ ਜਾਣਗੀਆਂ, ਜਿਨ੍ਹਾਂ ਵਿੱਚ ਵਾਰਾਣਸੀ ਤੋਂ ਖੁਰਾਲਗੜ੍ਹ, ਫਰੀਦਕੋਟ ਤੋਂ ਖੁਰਾਲਗੜ੍ਹ, ਬਠਿੰਡਾ ਤੋਂ ਖੁਰਾਲਗੜ੍ਹ ਅਤੇ ਜੰਮੂ ਤੋਂ ਖੁਰਾਲਗੜ੍ਹ ਦੀ ਸ਼ੋਭਾ ਯਾਤਰਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਇਹ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਣ ਤੋਂ ਪਹਿਲਾਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਅਤੇ ਸਿੱਖਿਆਵਾਂ ਦੇ ਵੱਧ ਤੋਂ ਵੱਧ ਪਾਸਾਰ ਨੂੰ ਯਕੀਨੀ ਬਣਾਉਣਗੀਆਂ। ਸ੍ਰੀ ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲੇ ਦਿਨ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਪ੍ਰਦਰਸ਼ਨੀ, ਕਥਾ ਅਤ ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਗੁਰੂ ਰਵਿਦਾਸ ਜੀ ਦੀ ਬਾਣੀ ‘ਤੇ ਅਧਾਰਤ ਕਾਨਫਰੰਸ ਕਰਵਾਈ ਜਾਵੇਗੀ। ਇਸ ਤਰ੍ਹਾਂ ਦੂਜੇ ਦਿਨ ਕਥਾ ਅਤੇ ਕੀਰਤਨ ਦਰਬਾਰ, ਗੁਰੂ ਰਵਿਦਾਸ ਜੀ ਦੀ ਬਾਣੀ ’ਤੇ ਅਧਾਰਤ ਕਾਨਫਰੰਸ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਹੋਵੇਗਾ। ਸਮਾਪਤੀ ਵਾਲੇ ਦਿਨ ਕਥਾ ਅਤੇ ਕੀਰਤਨ ਦਰਬਾਰ, ਬੇਗਮਪੁਰਾ ਸਮਾਗਮ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ ਅਤੇ ਇੱਕ ਡਰੋਨ ਸ਼ੋਅ ਹੋਵੇਗਾ।

Advertisement
Advertisement
Advertisement
Advertisement
Scroll to Top