Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 4:29 pm

+91 90915 01313 , +91 90916 01313

punjabbanni@gmail.com
punjabbani@yahoo.com

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ:  ਮੁੰਡੀਆਂ

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ:  ਮੁੰਡੀਆਂ

ਚੰਡੀਗੜ੍ਹ, 22 ਅਗਸਤ : ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿੱਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਾਪਰਟੀਆਂ ਹਾਸਲ ਕਰਨ ਲਈ ਬੋਲੀਕਾਰਾਂ ਵਿੱਚ ਹੋਏ ਜ਼ਬਰਦਸਤ ਮੁਕਾਬਲੇ ਕਾਰਨ 20 ਅਗਸਤ, 2026 ਨੂੰ ਖ਼ਤਮ ਹੋਣ ਵਾਲੀ ਨਿਲਾਮੀ 21 ਅਗਸਤ, 2026 ਨੂੰ ਤੜਕੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਸ਼ੁਰੂ ਹੋਈ ਇਸ ਨਿਲਾਮੀ ਵਿੱਚ ਕੁੱਲ 36 ਪ੍ਰਾਪਰਟੀਆਂ ਬੋਲੀ ਲਈ ਪੇਸ਼ ਕੀਤੀਆਂ ਗਈਆਂ ਸਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਮਾਡਾ ਵੱਲੋਂ ਸਮੇਂ-ਸਮੇਂ ‘ਤੇ ਕਰਵਾਈਆਂ ਗਈਆਂ ਆਕਸ਼ਨਾਂ ਨੂੰ ਨਿਵੇਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕਾਂ ਵੱਲੋਂ ਮੋਹਾਲੀ ਵਿੱਚ ਨੇੜ ਭਵਿੱਖ ਵਿੱਚ ਆਪਣੇ ਪ੍ਰਾਜੈਕਟ ਸਥਾਪਤ ਕਰਨ ਨਾਲ ਸ਼ਹਿਰ ਦੀ ਜਿਥੇ ਰਾਸ਼ਟਰੀ ਪੱਧਰ ‘ਤੇ ਨਿਵੇਕਲੀ ਪਛਾਣ ਬਣੇਗੀ, ਉਥੇ ਸੂਬੇ ਨੂੰ ਆਰਥਿਕ ਮਜ਼ਬੂਤੀ ਮਿਲੇਗੀ ਅਤੇ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਹੋਣਗੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨਿਲਾਮੀ ਵਿੱਚ ਪੇਸ਼ ਕੀਤੀਆਂ ਪ੍ਰਾਪਰਟੀਆਂ ਦੀ ਰਾਖਵੀਂ ਕੀਮਤ 3872 ਕਰੋੜ ਰੱਖੀ ਗਈ ਸੀ ਅਤੇ ਇਨ੍ਹਾਂ ਪ੍ਰਾਪਰਟੀਆਂ ਨੂੰ ਨਿਲਾਮ ਕਰਕੇ ਅਥਾਰਟੀ ਨੇ ਕੁੱਲ 5391 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮਦਨ ਗਮਾਡਾ ਦੇ ਅਧਿਕਾਰ-ਖੇਤਰ ਅਧੀਨ ਆਉਂਦੇ ਇਲਾਕੇ ਵਿੱਚ ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਨਿਲਾਮ ਕੀਤੀਆਂ ਗਈਆਂ ਪ੍ਰਾਪਰਟੀਆਂ ਵਿੱਚ ਮੋਹਾਲੀ ਦੇ ਵੱਖ-ਵੱਖ ਸੈਕਟਰਾਂ/ਪ੍ਰਾਜੈਕਟਾਂ ਵਿਖੇ ਸਥਿਤ ਮਿਕਸ ਲੈਂਡ ਯੂਜ਼, ਹੋਟਲ, ਹਸਪਤਾਲ ਅਤੇ ਵਪਾਰਕ ਸਾਈਟਾਂ ਸ਼ਾਮਲ ਹਨ।

Advertisement
Advertisement
Advertisement
Advertisement
Scroll to Top