Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਚੰਡੀਗੜ੍ਹ, 24 ਅਗਸਤ : ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ 26 ਅਗਸਤ, 2026 ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ।

ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ  ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਲਣੀ ਮੌਕੇ ਪ੍ਰਵਾਸੀ ਪੰਜਾਬੀ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੀ ਮੌਕੇ ’ਤੇ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਸੰਭਵ ਹੱਲ ਯਕੀਨੀ ਬਣਾਉਣਾ ਹੈ।

ਐਨ.ਆਰ.ਆਈ. ਮਿਲਣੀ ਦਾ ਵੇਰਵਾ ਦਿੰਦਿਆਂ ਐਨ.ਆਰ.ਆਈ ਮੰਤਰੀ ਨੇ ਦੱਸਿਆ ਕਿ ਇਹ ਮਿਲਣੀ 26 ਅਗਸਤ, ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ, ਹੋਟਲ ਸੇਪਲ, ਜੀ.ਟੀ. ਰੋਡ, ਨੇੜੇ ਤਿੰਨਕੋਨੀ, ਬਠਿੰਡਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਐਨ.ਆਰ.ਆਈ. ਮਿਲਣੀ ਵਿੱਚ ਬਠਿੰਡਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀ ਸ਼ਾਮਲ ਹੋ ਸਕਣਗੇ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਹਿਲਾਂ ਵੀ ਵਿਸ਼ੇਸ਼ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ। ਇਸੇ ਲੜੀ ਤਹਿਤ ਐਸ.ਏ.ਐਸ. ਨਗਰ (ਮੁਹਾਲੀ) ਅਤੇ ਲੁਧਿਆਣਾ ਵਿਖੇ ਦੋ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕੁੱਲ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਮੁੱਦਿਆਂ ਦੀ ਸੁਣਵਾਈ ਕੀਤੀ ਗਈ।

Advertisement
Advertisement
Advertisement
Advertisement
Scroll to Top