Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:07 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸੌਂਦ

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸੌਂਦ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ ਕਰਵਾਏ ਗਏ 8ਵੇਂ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਦੇ ਅਧਿਆਤਮਿਕ ਅਤੇ ਸਮਾਜਿਕ ਉੱਥਾਨ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਕਿਰਤ ਦੀ ਮਹੱਤਤਾ ਤੇ ਸਖ਼ਤ ਮਿਹਨਤ ਦੇ ਸਿਧਾਂਤ ਨੂੰ ਪ੍ਰਮੁੱਖਤਾ ਦਿੱਤੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦੱਬੇ-ਕੁਚਲੇ ਅਤੇ ਕਮਜ਼ੋਰ ਵਰਗਾਂ ਦੇ ਹੱਕ ਵਿੱਚ ਦਲੇਰੀ ਨਾਲ ਆਵਾਜ਼ ਉਠਾਈ, ਜਦੋਂ ਲੋਕਾਂ ਨਾਲ ਜਾਤ ਅਤੇ ਹੋਰ ਸਮਾਜਿਕ ਵਖਰੇਵਿਆਂ ਦੇ ਆਧਾਰ ‘ਤੇ ਵਿਤਕਰਾ ਅਤੇ ਬੇਇਨਸਾਫ਼ੀ ਕੀਤੀ ਜਾਂਦੀ ਸੀ। ਗੁਰੂ ਸਾਹਿਬ ਨੇ ਸਮਾਨਤਾ, ਨਿਆਂ ਅਤੇ ਮਨੁੱਖੀ ਮਾਣ-ਸਨਮਾਨ ਦੇ ਸਰਬਵਿਆਪੀ ਸਿਧਾਂਤਾਂ ਦਾ ਪ੍ਰਚਾਰ ਕੀਤਾ ਅਤੇ ਵਿਤਕਰੇ ਤੋਂ ਮੁਕਤ ਸਮਾਜ ਦੀ ਕਲਪਨਾ ਕੀਤੀ।

ਵਿਦਿਆਰਥੀਆਂ ਨੂੰ ਇਨ੍ਹਾਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕਰਦਿਆਂ ਸ. ਸੌਂਦ ਨੇ ਕਿਹਾ ਕਿ ਉਹ ਲਾਲਚ ਤੋਂ ਦੂਰ ਰਹਿਣ ਅਤੇ ਕੇਵਲ ਆਪਣੀਆਂ ਅਸਲ ਲੋੜਾਂ ਤੱਕ ਸੀਮਤ ਰਹਿ ਕੇ ਸੰਤੁਸ਼ਟੀ ਭਰਿਆ ਅਤੇ ਅਰਥਪੂਰਨ ਜੀਵਨ ਜਿਊਣ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੀਆਂ ਕਿਤਾਬਾਂ ਪੜ੍ਹਨ ਦੀ ਆਦਤ ਪਾਉਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਹ ਅਧਿਆਤਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਡੂੰਘੀ ਸਮਝ ਹਾਸਲ ਕਰ ਸਕਣ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿ ਉਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਉਨ੍ਹਾਂ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਸੂਬੇ ਭਰ ਵਿੱਚ ਕੀਰਤਨ ਦਰਬਾਰ, ਯੂਨੀਵਰਸਿਟੀ ਅਤੇ ਰਾਜ ਪੱਧਰੀ ਸੈਮੀਨਾਰ, ਡਰੋਨ ਸ਼ੋਅ, ਸਕੂਲੀ ਮੁਕਾਬਲੇ, ਸ਼ੋਭਾ ਯਾਤਰਾਵਾਂ ਅਤੇ ਹੋਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਸ. ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਨਿਰਣਾਇਕ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਉਸਾਰੇ ਜਾ ਰਹੇ 3100 ਖੇਡ ਸਟੇਡੀਅਮਾਂ ਅਤੇ ਮੈਦਾਨਾਂ ਵਿੱਚੋਂ ਕਰੀਬ 1000 ਮੁਕੰਮਲ ਕੀਤੇ ਜਾ ਚੁੱਕੇ ਹਨ, ਜਿਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਸੰਵੇਦਨਸ਼ੀਲ ਬਣਾਉਣ ਅਤੇ ਅਧਿਆਤਮਿਕ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਅਜਿਹੇ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।

ਸ. ਸੌਂਦ ਨੇ ਅੱਗੇ ਜਾਣਕਾਰੀ ਦਿੱਤੀ ਕਿ ਜਲੰਧਰ ਦੇ ਡੇਰਾ ਬੱਲਾਂ ਨੇੜੇ 25 ਕਰੋੜ ਰੁਪਏ ਦੀ ਲਾਗਤ ਨਾਲ ਸੈਂਟਰ ਆਫ਼ ਐਕਸੀਲੈਂਸ ਦੀ ਤਰਜ਼ ‘ਤੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਉਸਾਰੀ ਕੀਤੀ ਜਾ ਰਹੀ ਹੈ, ਜਦਕਿ ਇਸ ਪ੍ਰਾਜੈਕਟ ਲਈ ਜ਼ਮੀਨ ਦੀ ਖਰੀਦ ‘ਤੇ 11 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਸ਼ੁਰੂਆਤੀ ਤੌਰ ‘ਤੇ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਧਾਰਮਿਕ ਸੰਦੇਸ਼ ਦਿੰਦਿਆਂ ਆਲ ਇੰਡੀਆ ਆਦਿ ਧਰਮ ਮਿਸ਼ਨ, ਚਰਨਛੋਹ ਸੱਚਖੰਡ ਬੇਗਮਪੁਰਾ, ਸ੍ਰੀ ਖੁਰਾਲਗੜ੍ਹ ਸਾਹਿਬ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਕਿਰਤ, ਸਮਾਨਤਾ ਅਤੇ ਸਮਾਜਿਕ ਨਿਆਂ ਦਾ ਸ਼ਕਤੀਸ਼ਾਲੀ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਕਮਜ਼ੋਰ ਵਰਗਾਂ ਦੇ ਜ਼ੁਲਮ ਦਾ ਵਿਰੋਧ ਕੀਤਾ ਅਤੇ ਸਮੁੱਚੀ ਮਨੁੱਖਤਾ ਵਿੱਚ ਬਰਾਬਰੀ ਦਾ ਉਪਦੇਸ਼ ਦਿੱਤਾ। ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਈ ਬੇਗਮਪੁਰਾ ਦੀ ਸੰਕਲਪਨਾ ਅਜਿਹੇ ਬਰਾਬਰੀ ਵਾਲੇ ਸਮਾਜ ਦਾ ਆਦਰਸ਼ ਪੇਸ਼ ਕਰਦੀ ਹੈ, ਜਿੱਥੇ ਹਰ ਵਿਅਕਤੀ ਜਾਤ ਅਤੇ ਰੰਗ ਦੇ ਵਿਤਕਰੇ ਤੋਂ ਮੁਕਤ ਹੋ ਕੇ ਮਾਣ-ਸਨਮਾਨ ਨਾਲ ਜੀਵਨ ਬਤੀਤ ਕਰ ਸਕੇ।

Advertisement
Advertisement
Advertisement
Advertisement
Scroll to Top