Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 31 Aug 2026 | 9:24 pm

+91 90915 01313 , +91 90916 01313

punjabbanni@gmail.com
punjabbani@yahoo.com

ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਚੰਡੀਗੜ੍ਹ, 31 ਅਗਸਤ : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਉਦਯੋਗਿਕ ਈਕੋਸਿਸਟਮ ਅਤੇ ਇਸ ਦੀਆਂ ਵਿਸ਼ਵਵਿਆਪੀ ਸਮਰੱਥਾਵਾਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਵਿਸ਼ਵ ਪੱਧਰੀ ਟੈਸਟਿੰਗ ਅਤੇ ਸਰਟੀਫਿਕੇਸ਼ਨ ਸਹੂਲਤਾਂ ਸੂਬੇ ਦੇ ਉਦਯੋਗਿਕ ਕੇਂਦਰਾਂ ਨੂੰ ਉਨ੍ਹਾਂ ਦੇ ਨਜ਼ਦੀਕ ਪ੍ਰਦਾਨ ਕਰਨ ਵਾਸਤੇ ਨੈਸ਼ਨਲ ਟੈਸਟ ਹਾਊਸ (ਐਨ.ਟੀ.ਐਚ.) ਨਾਲ ਭਾਈਵਾਲੀ ਕੀਤੀ ਹੈ। ਇਹ ਭਾਈਵਾਲੀ ਕੰਪਲਾਇੰਸ ਲਾਗਤਾਂ ਅਤੇ ਮਿਆਰੀ ਉਤਪਾਦਾਂ ਦੇ ਨਿਰਮਾਣ ‘ਤੇ ਲੱਗਣ ਵਾਲਾ ਸਮਾਂ ਘਟਾਉਣ ਦੇ ਨਾਲ ਨਾਲ ਐਮ.ਐਸ.ਐਮ.ਈਜ਼ ਅਤੇ ਨਿਰਯਾਤਕਾਂ ਲਈ ਬਿਹਤਰ ਲਾਭ ਯਕੀਨੀ ਬਣਾਏਗੀ।

ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਅਤੇ ਐਨ.ਟੀ.ਐਚ. ਦਰਿਮਆਨ ਇਹ ਭਾਈਵਾਲੀ ਬੰਗਲੁਰੂ ਵਿੱਚ ਐਨ.ਟੀ.ਐਚ. ਦੇ 115ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਕੀਤੀ ਗਈ। ਇਸ ਸਮਝੌਤੇ ਦੇ ਦਸਤਾਵੇਜ਼ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਨ.ਟੀ.ਐਚ. ਦੇ ਡਾਇਰੈਕਟਰ ਜਨਰਲ ਡਾ. ਆਲੋਕ ਕੁਮਾਰ ਸ੍ਰੀਵਾਸਤਵ ਦਰਮਿਆਨ ਐਕਸਚੇਂਜ ਕੀਤੇ ਗਏ।

ਇਸ ਭਾਈਵਾਲੀ ਦਾ ਸਵਾਗਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਦੇ ਐਮ.ਐਸ.ਐਮ.ਈਜ਼ ਅਤੇ ਨਿਰਯਾਤਕ ਗੁਣਵੱਤਾ ਰਾਹੀਂ ਵਿਸ਼ਵ ਪੱਧਰੀ ਬਾਜ਼ਾਰਾਂ ਤੱਕ ਪਹੁੰਚ ਬਣਾ ਸਕਦੇ ਹਨ। ਸਾਡੇ ਉਦਯੋਗਿਕ ਕਲੱਸਟਰਾਂ ਦੇ ਨੇੜੇ ਉੱਨਤ ਟੈਸਟਿੰਗ ਸਹੂਲਤਾਂ ਲਿਆ ਕੇ, ਅਸੀਂ ਸਥਾਨਕ ਉੱਦਮਾਂ ਨੂੰ ਉਤਪਾਦ ਦੀ ਗੁਣਵੱਤਾ ਵਧਾਉਣ, ਨਿਯਮਾਂ ਦੀ ਪਾਲਣਾ ਸਬੰਧੀ ਲਾਗਤਾਂ ਨੂੰ ਘਟਾਉਣ ਅਤੇ ਵਿਸ਼ਵ ਪੱਧਰ ‘ਤੇ ਵਧੇਰੇ ਵਿਸ਼ਵਾਸ ਨਾਲ ਮੁਕਾਬਲਾ ਕਰਨ ਵਿੱਚ ਮਦਦ ਕਰਾਂਗੇ।”

ਇਸ ਸਮਝੌਤੇ ਦੇ ਹਿੱਸੇ ਵਜੋਂ, ਨਾਰਥਨ ਇੰਡੀਅਨ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨਆਈਆਈਐਫਟੀ), ਜਲੰਧਰ ਵਿਖੇ ਇੱਕ ਅਤਿ-ਆਧੁਨਿਕ ਐਨਟੀਐਚ ਲੈਬ ਸਥਾਪਤ ਕੀਤੀ ਜਾਵੇਗੀ, ਜੋ ਕਿ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਦੇ ਉਦਯੋਗਿਕ ਕੇਂਦਰਾਂ ਨੂੰ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸਹੂਲਤ ਖੇਡਾਂ ਦੇ ਸਮਾਨ, ਟੈਕਸਟਾਈਲ, ਚਮੜਾ, ਹੈਂਡ ਟੂਲ, ਆਟੋ ਕੰਪੋਨੈਂਟ ਅਤੇ ਫੂਡ ਪ੍ਰੋਸੈਸਿੰਗ ਸਮੇਤ ਮੁੱਖ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ।

ਉਦਯੋਗ ਮੰਤਰੀ ਨੇ ਕਿਹਾ ਕਿ ਐਨਟੀਐਚ, ਜੋ ਕਿ ਖ਼ਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਦੇ ਅਧੀਨ ਕੰਮ ਕਰਦਾ ਹੈ, ਨੇ ਡਰੋਨ ਸਰਟੀਫਿਕੇਸ਼ਨ, ਈਵੀ ਬੈਟਰੀ ਟੈਸਟਿੰਗ ਅਤੇ ਆਰਗੈਨਿਕ ਫੂਡ ਟੈਸਟਿੰਗ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਆਪਣੀ ਮੁਹਾਰਤ ਦਾ ਵਿਸਥਾਰ ਕੀਤਾ ਹੈ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਾਪਦੰਡਾਂ ਮੁਤਾਬਕ ਟੈਸਟਿੰਗ ਵਿੱਚ ਇਸ ਦੀਆਂ ਸਮਰੱਥਾਵਾਂ ਪੰਜਾਬ ਦੀ ਨਿਰਮਾਣ ਪ੍ਰਤੀਯੋਗਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਇੱਕ ਮਜ਼ਬੂਤ ਟੈਸਟਿੰਗ ਈਕੋਸਿਸਟਮ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕੌਮਾਂਤਰੀ ਮਾਪਦੰਡਾਂ ਦੇ ਕੰਪਲਾਇੰਸ ਵਿੱਚ ਤੇਜ਼ੀ ਆਵੇਗੀ ਅਤੇ ਨਿਰਯਾਤ-ਮੁਖੀ ਨਿਰਮਾਣ ਯੂਨਿਟਾਂ ਅਤੇ ਐਮ.ਐਸ.ਐਮ.ਈਜ਼ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਗੁਣਵੱਤਾ ਦੇ ਮਾਪਦੰਡਾਂ ‘ਤੇ ਖਰਾ ਉਤਰਨ ਵਿੱਚ ਸਹਾਇਤਾ ਮਿਲੇਗੀ।

Advertisement
Advertisement
Advertisement
Advertisement
Scroll to Top