Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 10:07 am

+91 90915 01313 , +91 90916 01313

punjabbanni@gmail.com
punjabbani@yahoo.com

ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਪੁਰਾ, 1 ਸਤੰਬਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਭਲਾਈ ਅਤੇ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਈ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਮੋੜਨ ਲਈ ਵਚਨਬੱਧ ਹੈ। ਉਨ੍ਹਾਂ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਵਿਰੋਧੀ ਧਿਰਾਂ ਦਾ ਕੋਈ ਵੀ ਦਬਾਅ ਸਰਕਾਰ ਦੇ ਲੋਕ-ਪੱਖੀ ਏਜੰਡੇ ਨੂੰ ਪਟੜੀ ਤੋਂ ਨਹੀਂ ਲਾਹ ਸਕਦਾ। ਰਾਜਪੁਰਾ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਘਰ ਨੂੰ ਰੋਜ਼ਗਾਰ, ਹਰ ਬਜ਼ੁਰਗ ਨੂੰ ਇਲਾਜ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਸਾਡੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ, ਜਿਨ੍ਹਾਂ ਔਰਤਾਂ ਨੂੰ ਅਜੇ ਤੱਕ ਸਨਮਾਨ ਰਾਸ਼ੀ ਨਹੀਂ ਮਿਲੀ, ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੀ ਜੁਲਾਈ ਤੋਂ ਰਾਸ਼ੀ ਮਿਲੇਗੀ।
‘ਇੱਕ ਸ਼ਾਮ ਸ਼ਿਵ ਕੇ ਨਾਮ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਭ ਦਾ ਹੈ ਅਤੇ ਹਰ ਤਿਉਹਾਰ ਮਿਲ ਕੇ ਮਨਾਉਣ ਦੀ ਇਸ ਦੀ ਸਦੀਆਂ ਪੁਰਾਣੀ ਪਰੰਪਰਾ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਪੰਜਾਬ ਇੱਕ ਅਜਿਹਾ ਗੁਲਦਸਤਾ ਹੈ, ਜਿਸ ਵਿੱਚ ਹਰ ਰੰਗ ਦਾ ਫੁੱਲ ਮੌਜੂਦ ਹੈ ਅਤੇ ਇਸ ਪਵਿੱਤਰ ਧਰਤੀ ‘ਤੇ ਸਾਰੇ ਵਧਦੇ-ਫੁੱਲਦੇ ਹਨ। ਸਾਡੀ ਧਰਤੀ ਇੰਨੀ ਉਪਜਾਊ ਹੈ ਕਿ ਇੱਥੇ ਹਰ ਬੀਜ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ ਕਿਉਂਕਿ ਸਾਡੀ ਏਕਤਾ ਬਹੁਤ ਮਜ਼ਬੂਤ ​​ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਫਿਰਕੂ ਸਦਭਾਵਨਾ ਦੀ ਮਿਸਾਲ ਕਾਇਮ ਕੀਤੀ ਹੈ, ਜਿੱਥੇ ਲੋਕ ਇੱਕ-ਦੂਜੇ ਦੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਂਦੇ ਹਨ। ਉਨ੍ਹਾਂ ਕਿਹਾ, “ਪੰਜਾਬ ਵਿੱਚ ਰਾਮ ਨੌਮੀ, ਗੁਰਪੁਰਬ ਜਾਂ ਈਦ ਸਮੇਤ ਸਾਰੇ ਤਿਉਹਾਰ ਮਿਲ ਕੇ ਮਨਾਏ ਜਾਂਦੇ ਹਨ। ਇਸ ਕਾਰਨ ਇੱਥੇ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਖੰਡਤਾ ਦਾ ਰਿਸ਼ਤਾ ਬਹੁਤ ਮਜ਼ਬੂਤ ​​ਹੈ।”
ਤੀਰਥ ਯਾਤਰਾ ਦੀ ਸੁਵਿਧਾ ਲਈ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਇਸ ਯੋਜਨਾ ਦਾ ਦਾਇਰਾ ਵਧਾ ਦਿੱਤਾ ਗਿਆ ਹੈ ਅਤੇ ਹਰਿਦੁਆਰ, ਰਿਸ਼ੀਕੇਸ਼, ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਵਰਗੇ ਪਵਿੱਤਰ ਸ਼ਹਿਰਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਮੁਫ਼ਤ ਆਵਾਜਾਈ, ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕ ਯਾਤਰਾ ਦਾ ਵਿੱਤੀ ਬੋਝ ਚੁੱਕੇ ਬਿਨਾਂ ਪਵਿੱਤਰ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋ ਸਕਦੇ ਹਨ।
‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਹਿਲੀ ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਹਰ ਔਰਤ 1,000 ਰੁਪਏ ਪ੍ਰਤੀ ਮਹੀਨਾ ਦੀ ਹੱਕਦਾਰ ਹੈ, ਜਦੋਂ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ 1,500 ਰੁਪਏ ਪ੍ਰਤੀ ਮਹੀਨਾ ਦੀਆਂ ਹੱਕਦਾਰ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲਗਪਗ 75 ਲੱਖ ਔਰਤਾਂ ਨੂੰ ਪਹਿਲਾਂ ਹੀ ਪੈਸੇ ਮਿਲਣੇ ਸ਼ੁਰੂ ਹੋ ਚੁੱਕੇ ਹਨ।”
ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇ ਵਿਰੋਧੀ ਸੱਤਾ ਵਿੱਚ ਆਉਂਦੇ ਹਨ ਤਾਂ ਉਹ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਬੰਦ ਕਰ ਦੇਣਗੇ।”
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾ ਜਨਤਕ ਭਲਾਈ ਨੂੰ ਪਹਿਲ ਦਿੱਤੀ ਹੈ, ਜਿਸ ਦੀ ਮਿਸਾਲ ਟੌਲ ਪਲਾਜ਼ਿਆਂ ਨੂੰ ਬੰਦ ਕਰਨਾ ਹੈ। ਉਨ੍ਹਾਂ ਕਿਹਾ, “ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਰਕਾਰ ਨੇ 19 ਟੌਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਅਤੇ ਲਗਪਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।”
Advertisement
Advertisement
Advertisement
Advertisement
Scroll to Top