Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 30 Sep 2026 | 7:25 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਐਸਪੀਸੀਐੱਲ ਵੱਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵੀਡੀਐੱਸ ਸਕੀਮ ਲਾਗੂ

ਪੀਐਸਪੀਸੀਐੱਲ ਵੱਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵੀਡੀਐੱਸ ਸਕੀਮ ਲਾਗੂ

ਪਟਿਆਲਾ, 30 ਸਤੰਬਰ – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐੱਲ) ਵੱਲੋਂ ਖੇਤੀਬਾੜੀ ਟਿਊਬਵੈੱਲ (ਏਪੀ) ਖਪਤਕਾਰਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀਡੀਐੱਸ) ਲਾਗੂ ਕੀਤੀ ਗਈ ਹੈ। ਇਹ ਸਕੀਮ 1 ਅਕਤੂਬਰ 2026 ਤੋਂ 45 ਦਿਨਾਂ ਲਈ ਲਾਗੂ ਰਹੇਗੀ।

ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀਐਸਪੀਸੀਐੱਲ ਮੈਨੇਜਮੈਂਟ ਵੱਲੋਂ ਜਾਰੀ ਕਮਰਸ਼ੀਅਲ ਸਰਕੂਲਰ ਨੰਬਰ 37/2026 ਅਨੁਸਾਰ ਇਹ ਸਕੀਮ 29 ਮਈ 2026 ਤੱਕ ਮੌਜੂਦ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ’ਤੇ ਲਾਗੂ ਹੋਵੇਗੀ। ਇਸ ਸਕੀਮ ਤਹਿਤ ਖਪਤਕਾਰ ਆਪਣੇ ਕੁਨੈਕਸ਼ਨ ’ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਨਿਯਮਤ ਕਰਵਾ ਸਕਣਗੇ।

ਸਰਕੂਲਰ ਅਨੁਸਾਰ ਇਸ ਸਕੀਮ ਤਹਿਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਹੁਣ ਸਰਵਿਸ ਕੁਨੈਕਸ਼ਨ ਚਾਰਜ 2,500 ਰੁਪਏ ਪ੍ਰਤੀ BHP ਨਿਰਧਾਰਤ ਕੀਤਾ ਗਿਆ ਹੈ, ਜਦਕਿ ਇਸ ਸਕੀਮ ਤੋਂ ਪਹਿਲਾਂ ਆਮ ਦਰ 6,572 ਰੁਪਏ ਪ੍ਰਤੀ BHP ਸੀ। ਇਸੇ ਤਰ੍ਹਾਂ ਹੁਣ ਸਕਿਊਰਿਟੀ ਰਾਸ਼ੀ 200 ਰੁਪਏ ਪ੍ਰਤੀ BHP ਨਿਰਧਾਰਤ ਕੀਤੀ ਗਈ ਹੈ, ਜਦਕਿ ਪਹਿਲਾਂ ਆਮ ਦਰ 400 ਰੁਪਏ ਪ੍ਰਤੀ ਹਾਰਸ ਪਾਵਰ ਸੀ।

ਜਾਰੀ ਹੁਕਮਾਂ ਅਨੁਸਾਰ ਖਪਤਕਾਰ ਆਪਣੇ ਖੇਤੀਬਾੜੀ ਟਿਊਬਵੈੱਲ ਦੇ ਅਣਅਧਿਕਾਰਤ ਲੋਡ ਨੂੰ ਹਟਾ ਸਕਦਾ ਹੈ ਜਾਂ ਲੋੜੀਂਦੀ ਰਾਸ਼ੀ ਜਮ੍ਹਾਂ ਕਰਵਾ ਕੇ ਵੀਡੀਐੱਸ ਤਹਿਤ ਇਸ ਨੂੰ ਨਿਯਮਤ ਕਰਵਾ ਸਕਦਾ ਹੈ। ਖਪਤਕਾਰ ਵੱਲੋਂ ਸਵੈ-ਘੋਸ਼ਣਾ ਲਈ ਨਿਰਧਾਰਤ ਫਾਰਮ 1 ਭਰਨਾ ਹੋਵੇਗਾ ਅਤੇ ਜੇਕਰ ਕਾਰਵਾਈ ਖਪਤਕਾਰ ਦੇ ਕਿਸੇ ਹੋਰ ਪ੍ਰਤੀਨਿਧੀ ਰਾਹੀਂ ਕੀਤੀ ਜਾਂਦੀ ਹੈ ਤਾਂ ਉਸ ਵੱਲੋਂ ਫਾਰਮ 2 ਅਨੁਸਾਰ ਅੰਡਰਟੇਕਿੰਗ ਵੀ ਦੇਣੀ ਹੋਵੇਗੀ।

ਇਸ ਸਕੀਮ ਤਹਿਤ ਫੀਲਡ ਅਧਿਕਾਰੀ ਅਤੇ ਇਨਫੋਰਸਮੈਂਟ ਟੀਮਾਂ ਖੇਤੀਬਾੜੀ ਖਪਤਕਾਰਾਂ ਦੇ ਕੁਨੈਕਸ਼ਨਾਂ ਦੀ ਜਾਂਚ ਕਰਕੇ ਜੁੜੇ ਹੋਏ ਲੋਡ ਦੀ ਤਸਦੀਕ ਕਰਨਗੀਆਂ ਅਤੇ ਅਣਅਧਿਕਾਰਤ ਲੋਡ ਦੀ ਸਹੀ ਅਸੈਸਮੈਂਟ ਵਿੱਚ ਖਪਤਕਾਰਾਂ ਦੀ ਸਹਾਇਤਾ ਕਰਨਗੀਆਂ। ਵੀਡੀਐੱਸ ਦੀ ਮਿਆਦ ਦੌਰਾਨ ਜਾਂਚ ਦੌਰਾਨ ਸਾਹਮਣੇ ਆਏ ਜਾਂ ਖਪਤਕਾਰ ਵੱਲੋਂ ਖੁਦ ਘੋਸ਼ਿਤ ਕੀਤੇ ਅਣਅਧਿਕਾਰਤ ਲੋਡ ’ਤੇ ਕੋਈ ਪੈਨਲਟੀ ਜਾਂ ਲੋਡ ਸਰਚਾਰਜ (ਜੁਰਮਾਨਾ) ਨਹੀਂ ਲਗਾਇਆ ਜਾਵੇਗਾ।

ਸਮਰੱਥਾ ਵਧਾਉਣ ਦੇ ਮਾਮਲੇ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ’ਤੇ ਨਿਪਟਾਏ ਜਾਣਗੇ

 

ਪੀਐਸਪੀਸੀਐੱਲ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ 45 ਦਿਨਾਂ ਦੀ ਮਿਆਦ ਦੌਰਾਨ ਵੀਡੀਐੱਸ ਦਾ ਲਾਭ ਲੈ ਕੇ ਆਪਣੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ’ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਾਂ ਅਨੁਸਾਰ ਨਿਯਮਤ ਕਰਵਾਉਣ। ਸਮਰੱਥਾ ਵਧਾਉਣ ਨਾਲ ਸਬੰਧਤ ਮਾਮਲੇ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ’ਤੇ ਨਿਪਟਾਏ ਜਾਣਗੇ। ਇਸ ਤੋਂ ਇਲਾਵਾ, ਜੇਕਰ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਸਰਵਿਸ ਲਾਈਨ, ਕੇਬਲ ਜਾਂ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦੀ ਲੋੜ ਪੈਂਦੀ ਹੈ ਤਾਂ ਇਹ ਕੰਮ ਪੀਐਸਪੀਸੀਐੱਲ ਵੱਲੋਂ ਆਪਣੇ ਖਰਚੇ ’ਤੇ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top