Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 30 Sep 2026 | 7:25 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਡ ਵਿਭਾਗ ਵੱਲ਼ੋਂ ਚੌਥੇ ਦਿਨ ਦੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ

ਖੇਡ ਵਿਭਾਗ ਵੱਲ਼ੋਂ ਚੌਥੇ ਦਿਨ ਦੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ

ਪਟਿਆਲਾ, 30 ਸਤੰਬਰ : ਜਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਐਥਲੈਟਿਕਸ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ, ਹੈਂਡਬਾਲ, ਗੱਤਕਾ, ਬੈਡਮਿੰਟਨ, ਲਾਅਨ ਟੈਨਿਸ, ਟੇਬਲ ਟੈਨਿਸ, ਤੈਰਾਕੀ, ਰੋਲਰ ਸਕੇਟਿੰਗ, ਵੇਟਲਿਫਟਿੰਗ, ਆਰਚਰੀ, ਕਿੱਕ ਬਾਕਸਿੰਗ ਅਤੇ ਟੈਨਿਸ ਬਾਲ ਕ੍ਰਿਕਟ ਖੇਡਾਂ ਵੱਖ-ਵੱਖ ਉਮਰ ਵਰਗ ਅਤੇ ਵੱਖ-ਵੱਖ ਸਥਾਨਾਂ ਤੇ ਕਰਵਾਈਆਂ ਗਈਆਂ।
ਇਹਨਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਗੇਮ ਲਾਅਨ ਟੈਨਿਸ ਉਮਰ ਵਰਗ ਅੰਡਰ-14 ਲੜਕੀਆਂ ਵਿੱਚ ਹਰਮਨਪ੍ਰੀਤ ਕੌਰ ਨੇ ਅਰਵਾ ਹਸਨ ਨੂੰ, ਵਾਨੀ ਨੇ ਮੋਹਿਲਕਾ ਨੂੰ ਅਵਨੀਤ ਨੇ ਇਸ਼ਾਨੀ ਗਰਗ ਨੂੰ, ਸਿਫਤ ਨੇ ਜੈਨਸੀ ਅਤੇ ਗੁਨਤਾਜ ਨੇ ਅਵਨੂਰ ਕੌਰ ਨੂੰ ਹਰਾਇਆ। ਅੰਡਰ-17 ਲੜਕਿਆਂ ਵਿੱਚ ਅਕਸ਼ਵੀਰ ਨੇ ਯਸ਼ਰਾਜ ਨੂੰ, ਅਮਨਿੰਦਰ ਨੇ ਤੇਗਬੀਰ ਨੂੰ ਅਤੇ ਹਰਜਸ ਨੇ ਪ੍ਰਭਜੋਤ ਨੂੰ ਹਰਾਇਆ। ਟੇਬਲ ਟੈਨਿਸ ਅੰਡਰ-21 ਲੜਕਿਆਂ ਵਿੱਚ ਹਰਸ਼ਿਤ ਨੇ ਪਹਿਲਾ ਸਥਾਨ, ਪਰਬੀਰ ਨੇ ਦੂਸਰਾ ਸਥਾਨ, ਚਿਰਾਗ ਅਤੇ ਪ੍ਰਭਜੀ ਨੇ ਤੀਸਰਾ ਸਥਾਨ ਹਾਸਲ ਕੀਤਾ।
ਹੈਂਡਬਾਲ ਉਮਰ ਵਰਗ ਅੰਡਰ-14 ਲੜਕਿਆਂ ਵਿੱਚ ਭੁਨਰਹੇੜੀ ਦੀ ਟੀਮ ਨੇ ਸਨੌਰ ਨੂੰ 18-12 ਦੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਅੰਡਰ-17 ਲੜਕਿਆਂ ਵਿੱਚ ਵੀ ਭੁਨਰਹੇੜੀ ਦੀ ਟੀਮ ਨੇ ਸਨੌਰ ਦੀ ਟੀਮ ਨੂੰ 17-12 ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਉਮਰ ਵਰਗ 21-30 ਲੜਕਿਆਂ ਵਿੱਚ ਸਨੌਰ ਦੀ ਟੀਮ ਭੁਨਰਹੇੜੀ ਦੀ ਟੀਮ ਨੂੰ 18-15 ਦੇ ਫਰਕ ਨਾਲ ਹਰਾ ਕੇ ਜੇਤੂ ਰਹੀ।
ਐਥਲੈਟਿਕਸ ਗੇਮ ਉਮਰ ਵਰਗ 41-50 ਵੁਮੈਨ ਜੈਵਲਿਨ ਥਰੋਅ ਬਲਜੀਤ ਕੌਰ ਕਾਲੇਕਾ ਨੇ ਪਹਿਲਾ ਸਥਾਨ, ਸੰਜੋਲੀ ਨੇ ਦੂਸਰਾ ਸਥਾਨ ਅਤੇ ਇਮਾਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਲੌਂਗ ਜੰਪ ਮੈਨ ਉਮਰ ਵਰਗ 70+ ਵਿੱਚ ਬੱਲ ਸਿੰਘ ਨੇ ਪਹਿਲਾ ਸਥਾਨ ਅਤੇ ਮੁਖਤਿਆਰ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ।
Advertisement
Advertisement
Advertisement
Advertisement
Scroll to Top