Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 11:39 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 2 ਅਕਤੂਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਮਾਂ ਦਾ ਵਿਛੋੜਾ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ, ‘‘ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੈਂ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹਾਂ।’’

ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Advertisement
Advertisement
Advertisement
Advertisement
Scroll to Top