Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 12:03 am

+91 90915 01313 , +91 90916 01313

punjabbanni@gmail.com
punjabbani@yahoo.com

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਚੰਡੀਗੜ੍ਹ/ਪਟਿਆਲਾ, 2 ਅਕਤੂਬਰ : ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਪਟਿਆਲਾ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਕੌਮਾਂਤਰੀ ਪੱਧਰ ’ਤੇ ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਉਲੰਪੀਅਨ ਤੂਰ ਨੂੰ ਫੁੱਲਾਂ ਨਾਲ ਲੱਦ ਕੇ ਸਨਮਾਨਿਤ ਕੀਤਾ।

ਇਸ ਮੌਕੇ ਲਗਾਤਾਰ ਦੋ ਏਸ਼ੀਅਨ ਗੇਮਜ਼ ਵਿੱਚ ਸ਼ਾਟਪੁੱਟ ਦਾ ਸੋਨ ਤਗ਼ਮਾ ਜਿੱਤਣ ਅਤੇ ਇਸ ਵਾਰ ਚਾਂਦੀ ਦਾ ਤਗ਼ਮਾ ਹਾਸਲ ਕਰਨ ਵਾਲੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੀ ਬਾਂਹ ਫੜੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸੱਟਾਂ ਕਾਰਨ ਇਸ ਵਾਰ ਉਹ ਸੋਨ ਤਗ਼ਮਾ ਹਾਸਲ ਕਰਨ ਤੋਂ ਰਹਿ ਗਏ, ਪਰ ਪਰਿਵਾਰ, ਵਿਭਾਗ ਅਤੇ ਸਰਕਾਰ ਵੱਲੋਂ ਮਿਲ ਰਹੇ ਸਹਿਯੋਗ ਨਾਲ ਉਹ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੋਨ ਤਗ਼ਮਾ ਜਿੱਤਣ ਲਈ ਪੂਰੀ ਮਿਹਨਤ ਕਰਨਗੇ।

ਉਲੰਪੀਅਨ ਤੂਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਕੈਂਪਾਂ ਤੋਂ ਲੈ ਕੇ ਕੌਮਾਂਤਰੀ ਮੁਕਾਬਲਿਆਂ ਵਿੱਚ ਭਾਗ ਲੈਣ ਤੱਕ ਖਿਡਾਰੀਆਂ ਨੂੰ ਵਿਸ਼ੇਸ਼ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਨਾਲ ਖਿਡਾਰੀਆਂ ਦਾ ਮਨੋਬਲ ਵਧਿਆ ਹੈ।

ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਨਿੱਘਾ ਸਵਾਗਤ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਤੂਰ ਦੀ ਸ਼ਾਨਦਾਰ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਤੇਜਿੰਦਰਪਾਲ ਸਿੰਘ ਤੂਰ, ਦਲਜੀਤ ਸਿੰਘ ਰਾਣਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਵਰਗੀਆਂ ਸ਼ਖ਼ਸੀਅਤਾਂ ਦੀ ਪ੍ਰੇਰਣਾ ਸਦਕਾ ਪਟਿਆਲਾ ਦੇ ਨਵੇਂ ਖਿਡਾਰੀ ਵੀ ਅਥਲੈਟਿਕਸ, ਸ਼ਾਟਪੁੱਟ, ਡਿਸਕਸ ਥਰੋਅ ਸਮੇਤ ਵੱਖ-ਵੱਖ ਖੇਡਾਂ ਵਿੱਚ ਅੱਗੇ ਵੱਧ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼ਾਟਪੁੱਟ ਅਤੇ ਡਿਸਕਸ ਥਰੋਅ ਵਰਗੀਆਂ ਖੇਡਾਂ ਵਿੱਚ ਕੌਮਾਂਤਰੀ ਪੱਧਰ ’ਤੇ ਤਗ਼ਮਾ ਜਿੱਤਣਾ ਕੋਈ ਆਸਾਨ ਪ੍ਰਾਪਤੀ ਨਹੀਂ ਹੈ। ਤੂਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਮਾਪਿਆਂ, ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਖੇਡ ਮੈਦਾਨ ਵਿਕਸਤ ਕਰਨ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੇ ਵਧੇਰੇ ਮੌਕੇ ਮਿਲ ਰਹੇ ਹਨ।

Advertisement
Advertisement
Advertisement
Advertisement
Scroll to Top