Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 10:05 pm

+91 90915 01313 , +91 90916 01313

punjabbanni@gmail.com
punjabbani@yahoo.com

ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਚੰਡੀਗੜ੍ਹ, 2 ਅਕਤੂਬਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।

ਭਾਰਤੀ ਮਹਿਲਾ ਟੀਮ ਨੇ ਦੂਜੀ ਵਾਰ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਿਆ ਹੈ। ਪਹਿਲੀ ਵਾਰ 1982 ਵਿੱਚ ਨਵੀਂ ਦਿੱਲੀ ਏਸ਼ਿਆਡ ਵਿੱਚ ਜਿੱਤਿਆ ਸੀ, ਜਦੋਂ ਏਸ਼ੀਅਨ ਖੇਡਾਂ ਵਿੱਚ ਮਹਿਲਾ ਹਾਕੀ ਵਰਗ ਦੀ ਸ਼ੁਰੂਆਤ ਹੋਈ ਸੀ।

ਭਾਰਤੀ ਟੀਮ ਨੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਮੌਜੂਦਾ ਚੈਂਪੀਅਨ ਚੀਨ ਨੂੰ 1-0 ਨਾਲ ਹਰਾਇਆ। ਦੇਸ਼ ਲਈ ਸੋਨ ਤਗਮਾ ਪੱਕਾ ਕਰਨ ਲਈ ਲਾਲਰੇਮਸਿਆਮੀ ਨੇ 10ਵੇਂ ਮਿੰਟ ਵਿੱਚ ਨਿਰਣਾਇਕ ਗੋਲ ਕੀਤਾ।

ਆਪਣੇ ਵਧਾਈ ਸੰਦੇਸ਼ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਇਤਿਹਾਸਕ ਪ੍ਰਾਪਤੀ ‘ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸੋਨ ਤਗਮਾ ਟੀਮ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਦ੍ਰਿੜ ਇਰਾਦੇ ਅਤੇ ਟੀਮ ਭਾਵਨਾ ਦਾ ਨਤੀਜਾ ਹੈ।

ਮੰਤਰੀ ਨੇ ਕਿਹਾ ਕਿ ਭਾਰਤੀ ਮਹਿਲਾ ਹਾਕੀ ਨੇ ਵਿਸ਼ਵ ਪੱਧਰ ‘ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਇਹ ਜਿੱਤ ਪੰਜਾਬ ਅਤੇ ਦੇਸ਼ ਭਰ ਦੀਆਂ ਲੱਖਾਂ ਨੌਜਵਾਨ ਲੜਕੀਆਂ ਨੂੰ ਖੇਡਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।

ਉਨ੍ਹਾਂ ਨੇ ਚੀਨ ਵਰਗੀ ਮਜ਼ਬੂਤ ਟੀਮ ਖਿਲਾਫ ਦਬਾਅ ਹੇਠ ਸੰਜਮ ਬਣਾਈ ਰੱਖਣ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਲਾਲਰੇਮਸਿਆਮੀ ਅਤੇ ਪੂਰੀ ਟੀਮ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਮਰਥਨ ਕਰਦੀ ਰਹੇਗੀ। ਉਨ੍ਹਾਂ ਟੀਮ ਨੂੰ ਭਵਿੱਖ ਦੇ ਟੂਰਨਾਮੈਂਟਾਂ ਲਈ ਹੋਰ ਸਫਲਤਾ ਦੀ ਕਾਮਨਾ ਕੀਤੀ।

Advertisement
Advertisement
Advertisement
Advertisement
Scroll to Top