Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 9:14 pm

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 28 ਸਤੰਬਰ : ਸੂਬੇ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਦੇ ਰੂਪ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੀ.ਸੀ.ਐੱਲ. ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਵੱਲੋਂ ਖਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ।

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਵਿਭਾਗ ਵੱਲੋਂ 5 ਲੱਖ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ।

ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾਵੇਗੀ।

ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੇ ਖੂਨ-ਪਸੀਨੇ ਨਾਲ ਉਗਾਏ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐੱਫ.ਐੱਸ.ਸੀ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਪੰਜਾਬ ਤੋਂ ਬਾਹਰਲੇ ਸੂਬਿਆਂ ਦਾ ਇੱਕ ਵੀ ਦਾਣਾ ਨਾ ਆਵੇ। ਇਸ ਤੋਂ ਇਲਾਵਾ, ਮੰਡੀਆਂ ਵਿੱਚ ਅਨਲੋਡਿੰਗ ਅਤੇ ਪੈਕਿੰਗ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਅਤੇ ਡਾਕਟਰੀ ਸਹੂਲਤਾਂ ਦੇ ਵੀ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਉਨ੍ਹਾਂ ਕਿਹਾ ਕਿ ਸਾਡਾ ਮਕਸਦ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਉਹ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਇਸ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਦਾ ਨਿੱਜੀ ਦੌਰਾ ਵੀ ਕਰਨਗੇ।

Advertisement
Advertisement
Advertisement
Advertisement
Scroll to Top