ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਵਿਖੇ ਬੀ.ਐਡ. ਅਤੇ ਐਮ.ਐਡ. ਦੇ ਸ਼ੈਸ਼ਨ 2023-25 ਦੇ ਵਿਦਿਆਰਥੀਆਂ ਦਾ ਇੰਡਕਸ਼ਨ ਪ੍ਰੋਗਰਾਮ ਆਯੋਜਿਤ
ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਵਿਖੇ ਬੀ.ਐਡ. ਅਤੇ ਐਮ.ਐਡ. ਦੇ ਸ਼ੈਸ਼ਨ 2023-25 ਦੇ ਵਿਦਿਆਰਥੀਆਂ ਦਾ ਇੰਡਕਸ਼ਨ ਪ੍ਰੋਗਰਾਮ ਆਯੋਜਿਤ
ਪਟਿਆਲਾ (11-09-2023): ਸਥਾਨਕ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਵਿਖੇ ਬੀ.ਐਡ. ਅਤੇ ਐਮ.ਐਡ. ਦੇ ਸ਼ੈਸ਼ਨ 2023-25 ਦੇ ਵਿਦਿਆਰਥੀਆਂ ਦਾ ਇੰਡਕਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ ਨੇ ਕਾਲਜ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਇਸ ਨਾਮਵਰ ਸੰਸਥਾ ਦੇ ਇਤਿਹਾਸ, ਵਿੱਦਿਅਕ ਅਤੇ ਸੱਭਿਆਚਾਰਕ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਜੀ.ਐਸ.ਬੱਤਰਾ, ਡੀਨ ਅਕਾਦਮਿਕ ਮਾਮਲੇ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਨੇ ਵਿਦਿਆਰਥੀਆਂ ਨੂੰ ਆਪਣੇ ਲੰਬੇ ਜੀਵਨ ਕਾਲ ਦੀਆਂ ਪ੍ਰਾਪਤੀਆਂ ਦੇ ਮੱਦੇ ਨਜ਼ਰ ਵਿਦਿਆਰਥੀਆਂ ਨੂੰ ਉਚੀਆਂ ਮੱਲ੍ਹਾਂ ਮਾਰਨ ਦੀ ਤਾਕੀਦ ਕੀਤੀ। ਕਾਲਜ ਵਾਈਸ ਪ੍ਰਿੰਸੀਪਲ ਸ੍ਰੀਮਤੀ ਕਿਰਨਜੀਤ ਕੌਰ ਨੇ ਘਰੇਲੂ ਪ੍ਰੀਖਿਆ (MST), ਹਾਜ਼ਰੀਆਂ, ਜੁਰਮਾਨੇ, ਕਾਲਜ ਕਲਰ ਆਦਿ ਦੇ ਨਿਯਮਾਂ ਸੰਬੰਧੀ ਜਾਣੂ ਕਰਵਾਇਆ। ਡਾ. ਦੀਪਿਕਾ ਰਾਜਪਾਲ ਨੇ ਸਮੂਹ ਸਟਾਫ਼ ਮੈਂਬਰਾਂ ਨਾਲ ਜਾਣ-ਪਛਾਣ ਕਰਵਾਈ ਅਤੇ ਟੀਚਿੰਗ ਪ੍ਰੈਕਟਿਸ, ਸੈਕਸ਼ਨ, ਟਾਈਮ-ਟੇਬਲ ਆਦਿ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਾਲਜ ਵਿੱਚ ਹੋਣ ਵਾਲੀਆਂ ਸੱਭਿਆਚਾਰਕ ਗਤੀਵਿਧੀਆਂ ਸਬੰਧੀ ਅਸਿ. ਪ੍ਰੋ. ਨਵਨੀਤ ਕੌਰ ਜੇਜੀ, ਐਨ.ਐਸ.ਐਸ. ਸੰਬੰਧੀ ਅਸਿ. ਪ੍ਰੋ. ਯਸ਼ਪ੍ਰੀਤ ਸਿੰਘ, ਸਵੀਪ ਗਤੀਵਿਧੀਆਂ ਸੰਬੰਧੀ ਡਾ. ਏਕਤਾ ਸ਼ਰਮਾ ਨੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੰਚ ਦਾ ਸੰਚਾਲਨ ਪ੍ਰੋ. (ਡਾ.) ਇੰਦਰਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ।ਇਸ ਪ੍ਰੋਗਰਾਮ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।