Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 6:29 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਚੰਡੀਗੜ੍ਹ/ਰੂਪਨਗਰ, 29 ਸਤੰਬਰ : ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਬਲਾਤਕਾਰ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ, ਕਾਨੂੰਨੀ ਨੋਟਿਸ ਮਿਲਣ ਉਪਰੰਤ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਾਇਨਾਤ ਡਰਾਈਵਰ ਅੱਜ ਜਾਂਚ ਵਿੱਚ ਸ਼ਾਮਲ ਹੋਇਆ ਅਤੇ ਉਸ ਨੇ ਰੂਪਨਗਰ ਪੁਲਿਸ ਅੱਗੇ ਆਪਣਾ ਬਿਆਨ ਦਰਜ ਕਰਵਾਇਆ।

ਵੇਰਵੇ ਦਿੰਦਿਆਂ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸ੍ਰੀ ਆਨੰਦਪੁਰ ਸਾਹਿਬ, ਜਸ਼ਨਦੀਪ ਸਿੰਘ ਮਾਨ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐਸਐਸ) ਦੀ ਧਾਰਾ 35 ਤਹਿਤ ਡਰਾਈਵਰ ਮੋਹਨ ਸਿੰਘ ਵਾਸੀ ਮੁਹੱਲਾ ਕੁਹਾਲੀਵਾਲਾ, ਸ੍ਰੀ ਆਨੰਦਪੁਰ ਸਾਹਿਬ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਰਾਹੀਂ ਉਸਨੂੰ ਪੁਲਿਸ ਸਟੇਸ਼ਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 64, 127(2) ਅਤੇ 351(2) ਤਹਿਤ ਦਰਜ ਕੀਤੀ ਗਈ ਦਰਜ ਐਫਆਈਆਰ ਨੰਬਰ 149 ਮਿਤੀ 21.08.2026 ਦੇ ਸਬੰਧ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ।

ਨੋਟਿਸ ਦੀ ਪਾਲਣਾ ਕਰਦਿਆਂ, ਮੋਹਨ ਸਿੰਘ ਪੁਲਿਸ ਚੌਕੀ ਸਿਟੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੇਸ਼ ਹੋਇਆ ਅਤੇ ਜਾਂਚ ਟੀਮ ਵੱਲੋਂ ਉਸ ਤੋਂ ਲਗਭਗ ਛੇ ਘੰਟੇ ਤੱਕ ਵਿਸਥਾਰਪੂਰਵਕ ਪੁੱਛਗਿੱਛ ਕੀਤੀ ਗਈ।

ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਮੋਹਨ ਸਿੰਘ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਆਪਣੀ ਨੌਕਰੀ ਦੀ ਪੁਸ਼ਟੀ ਕੀਤੀ। ਡਰਾਈਵਰ ਨੇ ਦੱਸਿਆ ਕਿ ਸ਼ਿਕਾਇਤਕਰਤਾ/ਪੀੜਤ ਔਰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨੇੜੇ ਸਥਿਤ ਵੱਖ-ਵੱਖ ਸਰਾਂਵਾਂ ਵਿੱਚ ਲਗਭਗ ਅੱਠ ਮਹੀਨਿਆਂ ਤੱਕ ਰਹੀ ਸੀ। ਮੋਹਨ ਸਿੰਘ ਨੇ ਦੱਸਿਆ ਕਿ ਉਹ ਆਪਣੀ ਡਿਊਟੀ ਦੇ ਹਿੱਸੇ ਵਜੋਂ ਕਈ ਵਾਰ ਪੀੜਤ ਔਰਤ ਨੂੰ ਨੇੜਲੇ ਗੁਰਦੁਆਰਿਆਂ ਤੱਕ ਲੈ ਕੇ ਗਿਆ ਸੀ।

ਡਰਾਈਵਰ ਨੇ ਅੱਗੇ ਦੱਸਿਆ ਕਿ ਪੀੜਤ ਔਰਤ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਸਥਾਨਕ ਆਵਾਜਾਈ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਮੁਲਜ਼ਮ ਅਮਰਜੀਤ ਸਿੰਘ ਚਾਵਲਾ ਵੱਲੋਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਵਿੱਚ ਕੀਤੇ ਗਏ ਸਨ ਅਤੇ ਚਾਵਲਾ ਉਸ ਨਾਲ ਲਗਾਤਾਰ ਸੰਪਰਕ ਵਿੱਚ ਰਹਿੰਦਾ ਸੀ। ਉਸਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਦੇ ਰੋਜ਼ਾਨਾ ਪ੍ਰਸ਼ਾਸਨਿਕ ਕੰਮਕਾਜ ਦੀ ਦੇਖ-ਰੇਖ ਕਰਨ ਵਾਲੇ ਐਸਜੀਪੀਸੀ ਦੇ ਕਰਮਚਾਰੀ ਇਨ੍ਹਾਂ ਪ੍ਰਬੰਧਾਂ ਅਤੇ ਅਮਰਜੀਤ ਸਿੰਘ ਚਾਵਲਾ ਤੇ ਪੀੜਤ ਔਰਤ ਵਿਚਕਾਰ ਚੱਲ ਰਹੇ ਸੰਪਰਕ ਬਾਰੇ ਪੂਰੀ ਤਰ੍ਹਾਂ ਜਾਣੂ ਸਨ।

ਨਿਰਪੱਖ ਅਤੇ ਡੂੰਘੀ ਜਾਂਚ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡੀਐਸਪੀ ਜਸ਼ਨਦੀਪ ਸਿੰਘ ਮਾਨ ਨੇ ਕਿਹਾ ਕਿ ਸਾਰੇ ਤੱਥਾਂ ਅਤੇ ਬਿਆਨਾਂ ਦੀ ਵਿਆਪਕ ਪੱਧਰ ‘ਤੇ ਤਸਦੀਕ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
Advertisement
Advertisement
Advertisement
Scroll to Top