Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 30 Sep 2026 | 7:20 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਸਹੂਲਤਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਦੀ ਰਾਖੀ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਅਤੇ ਪੈਸਕੋ ਦੇ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top