Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 5:58 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਐਮ ਸੈਣੀ ਨੇ ਹਫਤੇ ਵਿਚ ਇਕ ਦਿਨ ਬਿਨਾ ਗੱਡੀ ਕੰਮ ਕਰਨ ਦਾ ਕੀਤਾ ਐਲਾਨ, ਵਾਹਨ ਕੀਤੇ ਅੱਧੇ

ਸੀਐਮ ਸੈਣੀ ਨੇ ਹਫਤੇ ਵਿਚ ਇਕ ਦਿਨ ਬਿਨਾ ਗੱਡੀ ਕੰਮ ਕਰਨ ਦਾ ਕੀਤਾ ਐਲਾਨ, ਵਾਹਨ ਕੀਤੇ ਅੱਧੇ

ਚੰਡੀਗੜ੍ਹ, 15 ਮਈ 2026 : ਵਾਤਾਵਰਣ ਸੰਭਾਲ ਅਤੇ ਬਾਲਣ ਬਚਤ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਿਥੇ ਆਪਣੇ ਵਾਹਨ ਅੱਧੇ ਕਰਦਿਤੇ ਹਨ, ਉਥੇ ਹਫਤੇ ਵਿਚ ਇਕ ਦਿਨ ਬਿਨਾ ਗੱਡੀ ਕੰਮ ਕਰਨ ਦਾ ਐਲਾਨ ਕੀਤਾ ਹੈ।
ਜਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਰੋਤਾਂ ਦੀ ਸੰਭਾਲ ਅਤੇ ਬਾਲਣ ਬਚਤ ਲਈ ਦਿੱਤੇ ਸੱਦੇ ਤੋਂ ਪ੍ਰੇਰਿਤ ਹੋ ਕੇ ਮੁੱਖ ਮੰਤਰੀ ਨੇ ਇਹ ਫ਼ੈਸਲਾ ਲਿਆ ਹੈ।

ਸਰਕਾਰੀ ਜਾਣਕਾਰੀ ਮੁਤਾਬਕ ਸੁਰੱਖਿਆ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਕਾਫ਼ਲੇ ਵਿੱਚ ਕੇਵਲ ਲਾਜ਼ਮੀ ਵਾਹਨਾਂ ਨੂੰ ਹੀ ਸ਼ਾਮਲ ਕੀਤਾ ਜਾਵੇਗਾ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਹਫ਼ਤੇ ਵਿੱਚ ਇੱਕ ਦਿਨ ਬਿਨਾਂ ਵਾਹਨ ਦੇ ਕੰਮ ਕਰਨ ਦਾ ਸੰਕਲਪ ਵੀ ਜਤਾਇਆ ਹੈ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਨਤਕ ਜੀਵਨ ਨਾਲ ਜੁੜੇ ਲੋਕਾਂ ਅਤੇ ਅਧਿਕਾਰੀਆਂ ਨੂੰ ਸਮਾਜ ਲਈ ਮਿਸਾਲ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਕਦਮ ਵੀ ਵੱਡੇ ਬਦਲਾਅ ਦੀ ਸ਼ੁਰੂਆਤ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਵੀ ਯਾਤਰਾਵਾਂ ਦੌਰਾਨ ਵਾਹਨਾਂ ਦੀ ਸੰਖਿਆ ਸੀਮਿਤ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਲੋਕਾਂ ਨੂੰ ਜਨਤਕ ਆਵਾਜਾਈ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਬਾਲਣ ਦੀ ਖਪਤ ਘਟਾਈ ਜਾ ਸਕੇ।

Advertisement
Advertisement
Advertisement
Advertisement
Scroll to Top