Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:58 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ, 15 ਮਈ : ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪਟਿਆਲਾ ਜ਼ਿਲ੍ਹੇ ਅੰਦਰ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ।
ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਅੰਦਰ 1786 ਬੀਐਲਓਜ਼, 185 ਸੁਪਰਵਾਈਜ਼ਰ, 8 ਈਆਰਓਜ਼ ਅਤੇ 16 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ।
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ ਐਸ.ਆਈ.ਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਪਟਿਆਲਾ ਦੇ 15 ਲੱਖ 21 ਹਜ਼ਾਰ 133 ਵੋਟਰ ਹਨ, ਇਨ੍ਹਾਂ ਵਿੱਚੋਂ 12 ਲੱਖ 39790 ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 81.50 ਫੀਸਦ ਬਣਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ।
ਡਾ. ਹਿਮਾਂਸ਼ੂ ਅਗਰਵਾਲ ਨੇ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਜਾਵੇਗਾ।ਉਨ੍ਹਾਂ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।
Advertisement
Advertisement
Advertisement
Advertisement
Scroll to Top