Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 10:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸਾਂਝੀ ਐਕਸ਼ਨ ਕਮੇਟੀ ਨਾਲ ਅਹਿਮ ਮੀਟਿੰਗ

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸਾਂਝੀ ਐਕਸ਼ਨ ਕਮੇਟੀ ਨਾਲ ਅਹਿਮ ਮੀਟਿੰਗ

ਪਟਿਆਲਾ, 15 ਮਈ : ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਸਾਂਝੀ ਐਕਸ਼ਨ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ। ਚੇਅਰਮੈਨ ਜੁਨੇਜਾ ਨੇ ਮੀਟਿੰਗ ਦੌਰਾਨ ਸਾਂਝੀ ਐਕਸ਼ਨ ਕਮੇਟੀ ਦੀਆਂ ਵੱਖ-ਵੱਖ ਯੂਨੀਅਨਾਂ ਜਿਵੇ ਕਿ ਏਟਕ, ਇੰਟਕ, ਐੱਸ.ਸੀ/ਬੀ.ਸੀ, ਕਰਮਚਾਰੀ ਦਲ ਅਤੇ ਸੀਟੂ ਦੇ ਨੁਮਾਇਦਿਆਂ ਨੂੰ ਭਰੋਸਾ ਦਿੱਤਾ ਕਿ ਐਕਸ਼ਨ ਕਮੇਟੀ ਵੱਲੋਂ ਰੱਖੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

ਮੀਟਿੰਗ ਵਿੱਚ ਸਾਂਝੀ ਐਕਸ਼ਨ ਕਮੇਟੀ ਦੇ ਵੱਖ-ਵੱਖ ਮੁੱਦਿਆ ਉੱਪਰ ਜਿਵੇ ਕਿ ਪੀ.ਆਰ.ਟੀ.ਸੀ ਵਿੱਚ ਜਲਦ ਤੋ ਜਲਦ ਆਪਣੀਆ ਮਾਲਕੀ ਵਾਲੀਆਂ ਬੱਸਾਂ ਪਾਈਆਂ ਜਾਣ, ਪੀ.ਆਰ.ਟੀ.ਸੀ ਵਿੱਚ ਐਨ.ਪੀ.ਐੱਸ ਪੋਲਿਸੀ ਲਾਗੂ ਕੀਤਾ ਜਾਵੇ, ਕਰਮਚਾਰੀ/ਪੈਨਸ਼ਨਰਾਂ 6ਵੇਂ ਤਨਖਾਹ ਪੇਅ ਕਮਿਸ਼ਨ ਦੇ ਏਰੀਅਰ ਸਬੰਧੀ, ਰਿਟਾਇਰਡ ਪੈਨਸ਼ਨਰਾਂ ਦੇ ਬਕਾਏ ਜਿਵੇ ਕਿ ਮੈਡੀਕਲ ਬਿੱਲ, ਗਰੈਚੂਟੀ, ਲੀਵ ਇੰਨਕੈਸ਼ਮੈਟ ਅਤੇ ਹੋਰ ਦੇਣਦਾਰੀਆਂ ਸਬੰਧੀ ਵੀ ਵਿਸਤਾਰ ਪੂਰਵਕ ਚਰਚਾ ਕੀਤੀ ਗਈ।

ਚੇਅਰਮੈਨ ਪੀ.ਆਰ.ਟੀ.ਸੀ ਨੇ ਸਾਂਝੀ ਐਕਸ਼ਨ ਕਮੇਟੀ ਨੂੰ ਇਹ ਮੰਗਾਂ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਏਟਕ ਯੂਨੀਅਨ ਵੱਲੋਂ ਨਿਰਮਲ ਸਿੰਘ ਧਾਲੀਵਾਲ (ਕਨਵੀਨਰ ਐਕਸ਼ਨ ਕਮੇਟੀ), ਇੰਟਕ ਯੂਨੀਅਨ ਵੱਲੋਂ ਬਲਦੇਵ ਰਾਜ ਬੱਤਾ, ਕਰਮਚਾਰੀ ਦਲ ਵੱਲੋਂ ਬਿਕਰਮਜੀਤ ਸ਼ਰਮਾ, ਐੱਸ.ਸੀ/ਬੀ.ਸੀ ਯੂਨੀਅਨ ਵੱਲੋਂ ਨਸੀਬ ਚੰਦ ਅਤੇ ਸੀਟੂ ਯੂਨੀਅਨ ਵੱਲੋਂ ਤਰਸੇਮ ਸਿੰਘ ਹਾਜ਼ਰ ਹੋਏ।

Scroll to Top