Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:56 pm

+91 90915 01313 , +91 90916 01313

punjabbanni@gmail.com
punjabbani@yahoo.com

ਹਾਈਵੇ ਜ਼ਮੀਨ ਮੁਆਵਜ਼ਾ ਘਪਲੇ ‘ਚ ਐਸਡੀਐਮ ਗ੍ਰਿਫ਼ਤਾਰ

ਹਾਈਵੇ ਜ਼ਮੀਨ ਮੁਆਵਜ਼ਾ ਘਪਲੇ ‘ਚ ਐਸਡੀਐਮ ਗ੍ਰਿਫ਼ਤਾਰ

ਗੁਰਦਾਸਪੁਰ, 16 ਮਈ 2026 : ਜੰਮੂ-ਕਸ਼ਮੀਰ–ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਗਈ ਇਕ ਜਮੀਨ ਦੇ ਮਾਮਲੇ ਵਿਚ ਗੁਰਦਾਸਪੁਰ ਦੇ ਐਸਡੀਐਮ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਦਰਜ ਇੱਕ ਮਾਮਲੇ ਦੇ ਤਹਿਤ ਕੀਤੀ ਗਈ ਹੈ, ਜਿਸ ਵਿੱਚ ਜ਼ਮੀਨ ਐਕੁਆਇਰ ਕਰਨ ਦੌਰਾਨ ਕਰੀਬ 1.63 ਕਰੋੜ ਰੁਪਏ ਦੇ ਕਥਿਤ ਗਬਨ ਦੇ ਦੋਸ਼ ਲਗੇ ਹਨ। ਉਸ ਸਮੇਂ ਅਨੁਪ੍ਰੀਤ ਕੌਰ ਰੰਧਾਵਾ ਦੀ ਡਿਊਟੀ ਪੱਟੀ ਵਿੱਚ ਲੱਗੀ ਹੋਈ ਸੀ।

ਅੱਜ ਜ਼ਮੀਨ ਦੇ ਮੁਆਵਜ਼ੇ ਨਾਲ ਜੁੜੇ ਕਥਿਤ ਗਬਨ ਮਾਮਲੇ ਵਿੱਚ ਪੱਟੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਪੀਸੀਐਸ ਅਧਿਕਾਰੀ ਨੂੰ ਗ੍ਰਿਫ਼ਤਾਰ ਕਰ ਲਿਆ। ਗੁਰਦਾਸਪੁਰ ਵਿੱਚ ਤਾਇਨਾਤ ਐਸਡੀਐਮ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ ਉਨ੍ਹਾਂ ਦੇ ਸਰਕਾਰੀ ਨਿਵਾਸ ਤੋਂ ਹਿਰਾਸਤ ਵਿੱਚ ਲਿਆ ਗਿਆ।

ਪੁਲਿਸ ਟੀਮ ਨੇ ਸਵੇਰੇ ਕਰੀਬ 7 ਵਜੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ। ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Advertisement
Advertisement
Advertisement
Advertisement
Scroll to Top