Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 9:25 pm

+91 90915 01313 , +91 90916 01313

punjabbanni@gmail.com
punjabbani@yahoo.com

ਯੰਗ ਨਭਾਈਟਸ ਐਸੋਸੀਏਸ਼ਨ ਨੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਨਿਵੇਕਲੀ ਮਿਸਾਲ ਕਾਇਮ ਕੀਤੀ : ਰਾਜਪਾਲ

ਯੰਗ ਨਭਾਈਟਸ ਐਸੋਸੀਏਸ਼ਨ ਨੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਨਿਵੇਕਲੀ ਮਿਸਾਲ ਕਾਇਮ ਕੀਤੀ : ਰਾਜਪਾਲ

ਨਾਭਾ, 18 ਮਈ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਨਾਭਾ ਨੇੜਲੇ ਪਿੰਡ ਖੋਖ-ਕੋਟਲੀ ਸਥਿਤ ਨਿਰਮਲ ਕੁਟੀਆ ਵਿਖੇ ਯੰਗ ਨਭਾਈਟਸ ਐਸੋਸੀਏਸ਼ਨ ਵੱਲੋਂ ਕਰਵਾਏ ਸਕੂਲ ਬੈਗ ਵੰਡ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਵੱਲੋਂ ਸਮਾਜਿਕ ਸੇਵਾ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨ ਹੋਰ ਸੰਸਥਾਵਾਂ ਲਈ ਵੀ ਪ੍ਰੇਰਣਾ ਸਰੋਤ ਹਨ।

ਇਸ ਮੌਕੇ ਗਵਰਨਰ ਵੱਲੋਂ ਹਾਲ ਹੀ ਵਿੱਚ ਯੂ.ਪੀ.ਐਸ.ਸੀ ਪ੍ਰੀਖਿਆ ਵਿੱਚ 15ਵਾਂ ਰੈਂਕ ਹਾਸਲ ਕਰਕੇ ਆਈਏਐਸ ਅਧਿਕਾਰੀ ਬਣੀ ਪਿੰਡ ਬਿਰੜਵਾਲ ਦੀ ਸਿਮਰਨਦੀਪ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਨਾਲ ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ ਵੀ ਮੌਜੂਦ ਸਨ। ਰਾਜਪਾਲ ਨੇ ਪਿੰਡ ਖੋਖ ਦੇ ਨਸ਼ਾ ਮੁਕਤ ਹੋਣ ਦੀ ਜਾਣਕਾਰੀ ਮਿਲਣ ‘ਤੇ ਪਿੰਡ ਦੇ ਵਿਕਾਸ ਲਈ 3 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਸਮੇਤ ਪਿੰਡ ਦੇ ਦੋਵੇਂ ਸਰਕਾਰੀ ਸਕੂਲਾਂ ਨੂੰ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ।

ਰਾਜਪਾਲ ਸ੍ਰੀ ਕਟਾਰੀਆ ਨੇ ਕਿਹਾ ਕਿ ਯੰਗ ਨਭਾਈਟਸ ਐਸੋਸੀਏਸ਼ਨ ਵੱਲੋਂ ਖੋਖ ਦੇ ਦੋ ਸਰਕਾਰੀ ਸਕੂਲਾਂ ਦੇ 100 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡਣਾ ਸਿਰਫ਼ ਇੱਕ ਸਹਾਇਤਾ ਕਾਰਜ ਨਹੀਂ, ਸਗੋਂ ਸਿੱਖਿਆ ਪ੍ਰਤੀ ਸਮਾਜਿਕ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਉਹ ਮਾਧਿਅਮ ਹੈ ਜੋ ਬੱਚਿਆਂ ਨੂੰ ਉੱਜਵਲ ਭਵਿੱਖ ਵੱਲ ਲੈ ਕੇ ਜਾਂਦੀ ਹੈ ਅਤੇ ਸਮਾਜ ਨੂੰ ਮਜ਼ਬੂਤ ਬਣਾਉਂਦੀ ਹੈ।

ਸ੍ਰੀ ਕਟਾਰੀਆ ਨੇ ਕਿਹਾ ਕਿ ਸਮਾਜ ਦੇ ਸਮਰੱਥ ਵਰਗ, ਉਦਯੋਗਪਤੀ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਿੱਖਿਆ, ਡਿਜ਼ੀਟਲ ਲਰਨਿੰਗ ਅਤੇ ਹੁਨਰ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪਿੰਡ ਖੋਖ ਦੇ ਲੋਕਾਂ ਦੀ ਆਧਿਆਤਮਿਕ ਸੋਚ, ਸਮਾਜਿਕ ਜਿੰਮੇਵਾਰੀ ਅਤੇ ਨਸ਼ਾ ਮੁਕਤ ਜੀਵਨ ਸ਼ੈਲੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਨਾਲ ਜੁੜਾਅ ਅਤੇ ਸਾਂਝੀ ਸੋਚ ਨੇ ਇਸ ਪਿੰਡ ਨੂੰ ਹੋਰ ਪਿੰਡਾਂ ਲਈ ਇੱਕ ਪ੍ਰੇਰਣਾਦਾਇਕ ਮਾਡਲ ਬਣਾਇਆ ਹੈ।

ਸ੍ਰੀ ਕਟਾਰੀਆ ਨੇ ਨਿਰਮਲ ਕੁਟੀਆ ਖੋਖ, ਨਿਰਮਲ ਆਸ਼ਰਮ ਅਤੇ ਸੰਤ ਬਾਬਾ ਰਾਮ ਸਿੰਘ ਜੀ ਵੱਲੋਂ ਸਿੱਖਿਆ, ਸਿਹਤ ਅਤੇ ਮਨੁੱਖੀ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ।

ਰਾਜਪਾਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਦੀ ਊਰਜਾ ਨੂੰ ਸਮਾਜਿਕ ਸੇਵਾ, ਸਿੱਖਿਆ ਅਤੇ ਜਾਗਰੂਕਤਾ ਵਰਗੇ ਸਕਾਰਾਤਮਕ ਕਾਰਜਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਅਤੇ ਯੰਗ ਨਭਾਈਟਸ ਐਸੋਸੀਏਸ਼ਨ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕਰ ਰਹੀ ਹੈ।
ਇਸ ਮੌਕੇ ਵਿਧਾਇਕ ਦੇਵ ਮਾਨ ਸਮੇਤ ਪਿੰਡ ਵਾਸੀਆਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਦੌਰਾਨ ਯੰਗ ਨਭਾਈਟਸ ਐਸੋਸੀਏਸ਼ਨ ਦੇ ਮੈਂਬਰ, ਏ.ਡੀ.ਸੀ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਐਸਡੀਐਮਜ ਕਰਨਲ ਏਪੀਐਸ ਸੋਮਲ ਤੇ ਹਰਜੋਤ ਕੌਰ ਮਾਵੀ ਸਮੇਤ ਪਿੰਡ ਵਾਸੀ ਵੀ ਮੌਜੂਦ ਸਨ।

Scroll to Top