Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:47 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਰਕਾਰ ਖੇਤੀ ਨੂੰ ਰਸਾਇਣ ਮੁਕਤ ਬਣਾਉਣ ਲਈ ਤੇਜੀ ਨਾਲ ਕਰ ਰਹੀ ਕੰਮ : ਸਿ਼ਆਮ ਰਾਣਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 May, 2026, 03:25 PM

ਚੰਡੀਗੜ੍ਹ, 13 ਮਈ 2026 : ਹਰਿਆਣਾ ਸਰਕਾਰ ਨੇ ਰਾਜ ਵਿੱਚ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਨ ਦੇਣ ਲਈ ਵੱਡਾ ਫੈਸਲਾ ਲਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸਰਕਾਰ ਖੇਤੀ ਨੂੰ ਰਸਾਇਣ ਮੁਕਤ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਨਵੀਆਂ ਯੋਜਨਾਵਾਂ ‘ਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੋਕ ਸਿਹਤ ਪ੍ਰਤੀ ਵਧੇਰੇ ਸਚੇਤ ਹੋ ਰਹੇ ਹਨ, ਜਿਸ ਕਾਰਨ ਜੈਵਿਕ ਉਤਪਾਦਾਂ ਦੀ ਮੰਗ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਕਿਸਾਨਾਂ ਨੂੰ ਕੁਦਰਤੀ ਖੇਤੀ ਵੱਲ ਪ੍ਰੇਰਿਤ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਮਾਰਕੀਟ ਵਿੱਚ ਆਪਣੀ ਫਸਲ ਦਾ ਵਧੀਆ ਮੁੱਲ ਮਿਲ ਸਕੇ।

ਉਨਾ ਜਾਣਕਾਰੀ ਦਿੰਦੇ ਦਸਿਆ ਕਿ ਜੈਵਿਕ ਜਾਂ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਪੰਜ ਸਾਲਾਂ ਤੱਕ ਪ੍ਰਤੀ ਏਕੜ 10 ਹਜ਼ਾਰ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ। ਇਸ ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ ਨੂੰ APEDA ਤੋਂ ਆਪਣੀ ਉਪਜ ਦਾ ਪ੍ਰਮਾਣੀਕਰਨ ਕਰਵਾਉਣਾ ਲਾਜ਼ਮੀ ਹੋਵੇਗਾ, ਜਿਸ ਨਾਲ ਉਤਪਾਦਾਂ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਨੂੰ ਮਜ਼ਬੂਤੀ ਮਿਲੇਗੀ।

ਸ਼ਿਆਮ ਸਿੰਘ ਰਾਣਾ ਨੇ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਲਗਭਗ 800 ਏਕੜ ਜ਼ਮੀਨ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਇਹ ਜ਼ਮੀਨ ਉਨ੍ਹਾਂ ਕਿਸਾਨਾਂ ਨੂੰ ਲੀਜ਼ ‘ਤੇ ਦਿੱਤੀ ਜਾਵੇਗੀ ਜੋ ਘੱਟੋ-ਘੱਟ 10 ਸਾਲਾਂ ਤੱਕ ਜੈਵਿਕ ਜਾਂ ਕੁਦਰਤੀ ਖੇਤੀ ਕਰਨ ਲਈ ਤਿਆਰ ਹੋਣਗੇ, ਜੋਕਿ ਲਾਹੇਬੰਦ ਹੋਣਗੇ।



Scroll to Top