Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:46 am

+91 90915 01313 , +91 90916 01313

punjabbanni@gmail.com
punjabbani@yahoo.com

‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ

‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ

‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ

– 5994 ਬੇਰੁਜਗਾਰ ਅਧਿਆਪਕ ਯੂਨੀਅਨ ਘੇਰੇਗੀ ਸੀਐਮ ਦੀ ਰਿਹਾਇਸ਼

ਪਟਿਆਲਾ।
ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦੀ ਭਰਤੀ ਪੂਰੀ ਕਰਵਾਉਣ ਲਈ ਪੈਰਵਾਈ ਕਰ ਰਹੀ ਈਟੀਟੀ ਟੈਟ ਪਾਸ ਬੋਰੇਜਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੀ 11 ਮੈਂਬਰੀ ਸੂਬਾ ਕਮੇਟੀ ਨੇ ਭਲਕੇ 5 ਸਤਬੰਰ ਨੂੰ ‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਘੇਰਨ ਦਾ ਐਲਾਨ ਕੀਤਾ ਹੈ।

ਇਸ ਰੋਸ ਧਰਨੇ ਸਬੰਧੀ ਜਾਣਕਾਰੀ ਦਿੰਦਿਆਂ 11 ਮੈਂਬਰੀ ਸੂਬਾ ਕਮੇਟੀ ਮੈਂਬਰ ਬਲਿਹਾਰ ਸਿੰਘ ਬੱਲੀ, ਪਰਮਪਾਲ, ਬੱਗਾ ਖੁਡਾਲ, ਕੁਲਵਿੰਦਰ ਸਿੰਘ ਬਰੇਟਾ, ਜਸਪ੍ਰੀਤ ਸਿੰਘ ਮਾਨਸਾ, ਅਮਨ ਖੰਨਾ ਅਤੇ ਬੰਟੀ ਅਬੋਹਰ ਨੇ ਦੱਸਿਆ ਕਿ 5994 ਭਰਤੀ ਪੂਰੀ ਕਰਨ ਲਈ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਵਿਭਾਗ ਦੇ ਵੱਖ-ਵੱਖ ਉੱਚ ਅਧਿਕਾਰੀਆਂ ਨਾਲ ਅਨੇਕਾਂ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਇਨ੍ਹਾਂ ਮੀਟਿੰਗਾਂ ਦੌਰਾਨ ਟਾਲ-ਮਟੋਲ ਅਤੇ ਭਰੋਸੇ ਤੋਂ ਇਲਾਵਾ ਕੁਝ ਨਹੀ ਮਿਲਿਆ। ਇਨ੍ਹਾਂ ਮੀਟਿੰਗਾਂ ਦੌਰਾਨ ਕੋਈ ਹੱਲ ਨਾ ਨਿੱਕਲਣ ਤੋਂ ਖਫਾ ਹੋ ਕੇ ਯੂਨੀਅਨ ਨੇ ਮਜਬੂਰੀ ਵਸ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਦਾ ਫੈਸਲਾ ਲਿਆ ਹੈ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਸੀ। ਜਿਸ ਵਿੱਚ 3000 ਅਸਾਮੀਆਂ ਫਰੈਸ਼ ਅਤੇ 2994 ਬੈਕਲਾਗ ਹੈ। ਯੂਨੀਅਨ ਦੀ ਮੰਗ ਹੈ ਕਿ ਬੈਕਲਾਗ ਪਈਆਂ 2994 ਅਸਾਮੀਆਂ ਨੂੰ ਡੀ-ਰਿਜਰਵ ਕਰਕੇ ਭਰਤੀ ‘ਸਿੰਗਲ ਲਿਸਟ’ ਪੂਰੀ ਕੀਤੀ ਜਾਵੇ।
ਆਗੂਆਂ ਨੇ ਦੱਸਿਆ ਕਿ ਇਸ ਰੋਸ ਧਰਨੇ ਲਈ ਸਮੂਹ ਈਟੀਟੀ ਕਾਡਰ ਭਲਕੇ 5 ਸਤੰਬਰ ਨੂੰ ਸਵੇਰੇ 10.30 ਵਜੇ ਵੇਰਕਾ ਪਲਾਂਟ ਸੰਗਰੂਰ ਵਿਖੇ ਇਕੱਤਰ ਹੋਵੇਗਾ। ਜਿਸ ਤੋਂ ਬਾਅਦ ਮੁੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਮੰਗਾਂ ਦੀ ਪੂਰਤੀ ਦੀ ਮੰਗ ਕੀਤੀ ਜਾਵੇਗੀ।
ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਕਤ ਭਰਤੀ ਜੁਲਾਈ ਮਹੀਨੇ ਦੇ ਅੰਦਰ-ਅੰਦਰ ਪੂਰੀ ਕਰਨ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਦਾ ਵਾਅਦਾ ਅਜੇ ਤੱਕ ਵਫਾ ਨਹੀ ਹੋਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਉਕਤ 5994 ਅਧਿਆਪਕਾਂ ਨੂੰ ਜੁਲਾਈ ਮਹੀਨੇ ਦੌਰਾਨ ਸਕੂਲਾਂ ਵਿੱਚ ਜੁਆਇਨ ਕਰਵਾਉਣ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀ ਹੋਇਆ।
ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ 5 ਮਾਰਚ 2023 ਨੂੰ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਸਥਾਪਤ ਕੀਤੇ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ ’ਚ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਹੋਈ ਸੀ। ਉਕਤ ਪ੍ਰੀਖਿਆ ਨੂੰ ਅੱਜ ਲਗਭਗ 7 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਪੰਜਾਬ ਸਰਕਾਰ ਤੇ ਸਕੂਲੀ ਸਿੱਖਿਆ ਵਿਭਾਗ ਦੀਆਂ ਡੰਗ ਟਪਾਊ ਨੀਤੀਆਂ ਕਾਰਨ ਉਕਤ ਭਰਤੀ ਨੇਪਰੇ ਨਹੀ ਚੜ੍ਹ ਸਕੀ।

Advertisement
Advertisement
Advertisement
Advertisement
Scroll to Top