Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 12:23 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਟੇਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਚੇਅਰਮੈਨ ਪੀਆਰਟੀਸੀ ਨਾਲ ਮੁਲਾਕਾਤ

ਪੰਜਾਬ ਸਟੇਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਚੇਅਰਮੈਨ ਪੀਆਰਟੀਸੀ ਨਾਲ ਮੁਲਾਕਾਤ

ਪਟਿਆਲਾ, 14 ਮਈ : ਪੰਜਾਬ ਸਟੇਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ, ਪਟਿਆਲਾ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਐਡਵੋਕੇਟ ਹਰਪਾਲ ਜੁਨੇਜਾ, ਚੇਅਰਮੈਨ ਪੀਆਰਟੀਸੀ ਐਡਵੋਕੇਟ ਹਰਪਾਲ ਜੁਨੇਜਾ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਚੇਅਰਮੈਨ ਜੁਨੇਜਾ ਦੁਆਰਾ ਪੀਆਰਟੀਸੀ ਦੀ ਬਿਹਤਰੀ, ਯਾਤਰੀ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਬੰਧਕੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ।

ਮੀਟਿੰਗ ਦੌਰਾਨ ਮੈਂਬਰਾਂ ਨੇ ਪੁਰਾਣੇ ਅਤੇ ਨਵੇਂ ਬੱਸ ਅੱਡਿਆਂ ਨਾਲ ਸਬੰਧਤ ਕੁਝ ਅਹਿਮ ਵਿਕਾਸ ਕਾਰਜਾਂ ਅਤੇ ਲੋੜੀਂਦੇ ਸੁਝਾਵ ਚੇਅਰਮੈਨ ਹਰਪਾਲ ਜੁਨੇਜਾ ਦੇ ਧਿਆਨ ਵਿੱਚ ਲਿਆਂਦੇ। ਚੇਅਰਮੈਨ ਜੁਨੇਜਾ ਨੇ ਇਨ੍ਹਾਂ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ।

ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਚੇਅਰਮੈਨ ਹਰਪਾਲ ਜੁਨੇਜਾ ਨੂੰ ਪੀਆਰਟੀਸੀ ਦੀ ਤਰੱਕੀ ਅਤੇ ਜਨਹਿੱਤ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਆਪਣਾ ਪੂਰਨ ਸਹਿਯੋਗ ਅਤੇ ਸ਼ੁਭਕਾਮਨਾਵਾਂ ਵੀ ਪ੍ਰਗਟ ਕੀਤੀਆਂ।

ਇਸ ਮੌਕੇ ਪੈਨਸ਼ਨ ਐਸੋਸੀਏਸ਼ਨ ਦੇ ਆਗੂ ਸ. ਗੁਰਦੀਪ ਸਿੰਘ ਵਾਲੀਆ (ਪ੍ਰਧਾਨ), ਅਜੀਤ ਸਿੰਘ ਸੈਣੀ (ਚੇਅਰਮੈਨ), ਸਤਪਾਲ ਸਿੰਘ ਚੰਬਲ (ਜਨਰਲ ਸਕੱਤਰ), ਗੁਰਮੀਤ ਸਿੰਘ ਟਿਵਾਣਾ (ਵਿੱਤ ਸਕੱਤਰ), ਪਰਮਜੀਤ ਸਿੰਘ (ਮੀਤ ਪ੍ਰਧਾਨ), ਹਰਚਰਨ ਸਿੰਘ ਗਿੱਲ (ਮੀਤ ਪ੍ਰਧਾਨ), ਬਲਦੇਵ ਕ੍ਰਿਸ਼ਨ ਸ਼ਰਮਾ, ਅਸ਼ੋਕ ਪਰਾਸ਼ਰ (ਸੀਨੀਅਰ ਮੈਂਬਰ) ਤੋਂ ਇਲਾਵਾ ਹੈਰੀ ਮੁਖਮੈਲਪੁਰ, ਰਾਹੁਲ ਮਹਿਤਾ ਸਮੇਤ ਹੋਰ ਮੈਂਬਰ ਹਾਜ਼ਰ ਰਹੇ।

Scroll to Top