Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:30 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ

ਦੁਆਰਾ: Punjab Bani ਪ੍ਰਕਾਸ਼ਿਤ :Thursday, 21 May, 2026, 04:40 PM

ਪਟਿਆਲਾ 21 ਮਈ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਦਰਬਾਰ ਵਿਖੇ ਨਤਮਸਤਕ ਹੋਈਆਂ। ਤੜਕਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੇ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਪਾਸੋਂ ਚਲਾਏ ਕੀਰਤਨ ਪ੍ਰਵਾਹ ਦਾ ਆਨੰਦ ਵੀ ਮਾਣਿਆ। ਇਸ ਮੌਕੇ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਨੇ ਜਿਥੇ ਪੰਗਤ ਅਤੇ ਸੰਗਤ ਕੀਤੀ, ਉਥੇ ਹੀ ਪਵਿੱਤਰ ਸਰੋਵਰ ਵਿਚ ਇਸ਼ਨਾਨ ਵੀ ਕੀਤਾ।

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਦੀਵਾਨ ਸਜਾਏ ਗਏ, ਜਿਥੇ ਭਾਈ ਮਲਕੀਤ ਸਿੰਘ, ਗੁਰਪਿਆਰ ਸਿੰਘ ਜੌਹਰ, ਮਨਵਿੰਦਰ ਸਿੰਘ ਸੁਨਾਮ, ਬਲਬੀਰ ਸਿੰਘ ਸਾਗਰ, ਅਰਜਨ ਸਿੰਘ ਰਾਜਪੁਰਾ, ਗੁਰਮੀਤ ਕੌਰ ਅੰਬਾਲਾ, ਭਾਈ ਸੁਖਦੇਵ ਸਿੰਘ ਹਡਾਣਾ, ਭਾਈ ਰੂਪ ਸਿੰਘ ਬਲਬੇਲਾ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ।  ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਪੁੱਜੇ ਹੋਏ ਸਨ।

ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਵਿਚ ਦੋ ਘੱਲੂਘਾਰਿਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਜਾਂਦਾ ਹੈ ਜਿਨ੍ਹਾਂ ’ਚੋਂ ਇੱਕ ਨੂੰ ਵੱਡਾ ਅਤੇ ਦੂਸਰੇ ਨੂੰ ਛੋਟਾ ਘੱਲੂਘਾਰਾ ਕਿਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵਕਤ ਦੇ ਹਾਕਮਾਂ ਅਤੇ ਗੁਰੂ ਘਰ ਦੇ ਦੋਖੀਆਂ ਨੂੰ ਸਿੱਖੀ ਦੀ ਚੜ੍ਹਦੀਕਲਾ ਕਦੇ ਰਾਸ ਨਹੀਂ ਆਈ ਅਤੇ ਉਹ ਹਮੇਸ਼ਾ ਹੀ ਇਸ ਨੂੰ ਢਾਹ ਲਗਾਉਣ ਦੀਆਂ ਚਾਲਾਂ ਚੱਲਦੇ ਰਹੇ ਹਨ, ਅਜਿਹੀਆਂ ਹੀ ਚਾਲਾਂ ਮੌਜੂਦਾ ਸਰਕਾਰਾਂ ਵਿਚ ਵਿਖਾਈ ਦਿੰਦੀਆਂ, ਤਾਂ ਕਿ ਪੰਥ ਅਤੇ ਸਿੱਖ ਕੌਮ ਦਾ ਨੁਕਸਾਨ ਕੀਤਾ ਜਾ ਸਕੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਾਨੂੰਨ ਲਾਗੂ ਤਾਂ ਹੋਵੇ, ਪ੍ਰੰਤੂ ਕੁਝ ਮਦਾਂ ’ਤੇ ਆ ਰਹੇ ਇਤਰਾਜ਼ ਅਤੇ ਸੰਗਤਾਂ ਵਿਚ ਪੈਦਾ ਰਹੇ ਭਰਮ ਭੁਲੇਖੇ ਸਰਕਾਰ ਨੂੰ ਦੂਰ ਕਰ ਲੈਣੇ ਚਾਹੀਦੇ ਹਨ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਗੁਰੂ ਘਰ ਵੱਡੀ ਗਿਣਤੀ ਵਿਚ ਮੱਥਾ ਟੇਕਣ ਪੁੱਜਦੀਆਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ, ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਭਾਰਤੀ ਘੱਟ ਗਿਣਤੀ ਦਲਿਤ ਫਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲੋਪੁਰ, ਪਰਵਿੰਦਰ ਸਿੰਘ ਰਿਉਂਦ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।



Scroll to Top