Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:11 pm

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘ

ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘ

ਪਟਿਆਲਾ, 22 ਮਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜਨ ‘ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਨਾਗਰਿਕ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ‘ਚ 6 ਕਰੋੜ ਲੋਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਭਾਜਪਾ ਨੇ ਐਨ.ਆਰ.ਆਈ. ਦੀ ਟਰਮ ਦੀ ਜਗ੍ਹਾ ਹੁਣ (ਆਰ.ਐਨ.ਆਈ) ਰੈਜੀਡੈਂਟ ਨਾਨ ਇੰਡੀਅਨ ਬਣਾ ਦਿੱਤਾ ਹੈ, ਤੇ ਜਿਹੜੇ ਲੋਕਾਂ ਦੇ ਮਾਂ, ਬਾਪ ਤੇ ਦਾਦਾ ਇਸ ਦੇਸ਼ ‘ਚ ਰਹਿੰਦਾ ਹੈ, ਉਨ੍ਹਾਂ ਦੀਆਂ ਵੀ ਵੋਟਾਂ ਕੱਟੀਆ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਦੇ ਨਾਮ ‘ਤੇ ਵੋਟਬੰਦੀ ਹੋਵੇਗੀ, ਜਿਸ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਟੀਮ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਦਾ ਬੰਗਾਲ ਤੋਂ ਬਾਅਦ ਅਗਲਾ ਨਿਸ਼ਾਨਾ ਪੰਜਾਬ ਹੈ, ਇਸ ਲਈ ਅਸੀਂ ਪੰਜਾਬ ‘ਚ ਅਜਿਹਾ ਨਹੀਂ ਹੋਣ ਦੇਵਾਂਗ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਘਰ-ਘਰ ਸੰਪਰਕ ਕੀਤਾ ਜਾਵੇਗਾ, ਜਿਸ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਡਾ. ਬਲਬੀਰ ਸਿੰਘ, ਅੱਜ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀਆਂ ਦੋ ਨਵੀਆਂ ਬੱਸਾਂ ਤੇ ਇੱਕ ਨਵੀਂ ਅਰਟਿਗਾ ਗੱਡੀ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਲਈ ਪੁੱਜੇ ਹੋਏ ਸਨ। ਸਿਹਤ ਮੰਤਰੀ ਨੇ ਕਿਹਾ ਕਿ ਖੇਡ ਯੂਨੀਵਰਸਿਟੀ ਦਾ ਕੈਂਪਸ ਪਟਿਆਲਾ ਸ਼ਹਿਰ ਤੋਂ ਦੂਰ ਹੋਣ ਕਰਕੇ ਵਿਦਿਆਰਥੀਆਂ ਨੂੰ ਆ ਰਹੀ ਮੁਸ਼ਕਿਲ ਨਵੀਆਂ ਬੱਸਾਂ ਚੱਲਣ ਨਾਲ ਖ਼ਤਮ ਹੋ ਜਾਵੇਗੀ ਤੇ ਹੁਣ ਸਟਾਫ਼ ਸਮੇਤ ਵਿਦਿਆਰਥੀਆਂ ਨੂੰ ਆਵਾਜਾਈ ਦੀ ਚੰਗੀ ਸਹੂਲਤ ਪ੍ਰਦਾਨ ਹੋ ਗਈ ਹੈ।

ਡਾ. ਬਲਬੀਰ ਸਿੰਘ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਜੋ ਇਸ ਵਾਰ ਬੰਗਾਲ ਵਿੱਚ ਹੋਇਆ ਉਹ ਪਹਿਲਾਂ ਦੇਸ਼, ਦੁਨੀਆਂ ਵਿੱਚ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਵੋਟਾਂ ਦੀ ਸਮਰੀ ਰਵੀਜਨ ਉਹ ਹਮੇਸ਼ਾ ਹੁੰਦੀ ਰਹਿੰਦੀ ਹੈ, ਜਿਸ ‘ਚ ਮ੍ਰਿਤਕ ਜਾਂ ਕਿਸੇ ਹੋਰ ਥਾਂ ਜਾਣ ਵਾਲੇ ਜਾਂ ਕਿਸੇ ਹੋਰ ਤੱਥਾਂ ‘ਤੇ ਅਧਾਰ ‘ਤੇ ਵੋਟਰਾਂ ਦੀਆਂ ਵੋਟਰਾਂ ਕੱਟ ਜਾਂਦੀਆਂ ਸਨ ਤੇ ਨਵੀਂਆਂ ਵੋਟਾਂ ਬਣਦੀਆਂ ਹਨ, ਪਰੰਤੂ ਚੋਣ ਕਮਿਸ਼ਨ ਨੇ ਅਜੀਬੋ ਗਰੀਬ ਕਾਰਨਾਮਾ ਕਰਦਿਆਂ ਬੰਗਾਲ ਵਿੱਚ 27 ਲੱਖ ਵੋਟਾਂ ਕੱਟ ਦਿੱਤੀਆਂ ਗਈਆਂ, ਜਿਨ੍ਹਾਂ ‘ਤੇ ਸਵਾਲ ਉਠੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਜਿਹੜੇ ਰਾਜਾਂ ਵਿੱਚ ਪ੍ਰਸਿੱਧ ਮੁੱਖ ਮੰਤਰੀਆਂ, ਮਮਤਾ ਬੈਨਰਜੀ, ਅਰਵਿੰਦ ਕੇਜਰੀਵਾਲ, ਸਟਾਲਿਨ, ਇਨ੍ਹਾਂ ਦੇ ਹਲਕਿਆਂ ‘ਚ ਲੱਖਾਂ ਵੋਟਾਂ ਕੱਟੀਆਂ ਗਈਆਂ ਅਤੇ ਕੁਝ ਅਜਿਹੇ ਵੋਟਰਾਂ ਦੀਆਂ ਆਖਰੀ ਸਟੇਜ ‘ਤੇ ਵੋਟਾਂ ਬਣਾ ਦਿੱਤੀਆਂ।

Advertisement
Advertisement
Advertisement
Advertisement
Scroll to Top