Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ ਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਲਈ ਕਾਰਵਾਈ ਤੇਜ

ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ ਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਲਈ ਕਾਰਵਾਈ ਤੇਜ

ਪਟਿਆਲਾ, 25 ਮਈ : ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਤੁਰੰਤ ਪੀ.ਆਰ.ਟੀ.ਸੀ. ਦੀ ਕਾਰਗੁਜਾਰੀ ਵਿੱਚ ਤੇਜ਼ੀ ਲਿਆਉਣ ਲਈ ਬੈਠਕਾਂ ਦਾ ਦੌਰ ਸ਼ੁਰੂ ਕੀਤਾ ਹੈ। ਇਸ ਦੌਰਾਨ ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ, ਵਰਕਸ਼ਾਪਾਂ ਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਲਈ ਤਜਵੀਜ਼ ‘ਤੇ ਵਿਚਾਰ ਕਰਨ ਲਈ ਐਮ ਡੀ ਮਨੀਸ਼ਾ ਰਾਣਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਜ਼ਿਲ੍ਹਾ ਮੈਨੇਜਰ ਪਟਿਆਲਾ ਮਾਨਵ ਜ਼ਿੰਦਲ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਅਧਿਕਾਰੀ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਦੀ ਤਜਵੀਜ ਅਨੁਸਾਰ ਪੀ.ਆਰ.ਟੀ.ਸੀ. ਦੇ ਵੱਖ-ਵੱਖ ਅਦਾਰਿਆਂ ਵਿੱਚ 785 ਕਿਲੋਵਾਟ ਦੇ ਸੋਲਰ ਰੂਫਟਾਪ ਪਲਾਂਟ ਸਥਾਪਿਤ ਕੀਤੇ ਜਾਣੇ ਹਨ। ਐਮ ਡੀ ਨੇ ਦੱਸਿਆ ਕਿ ਇਸ ਨਾਲ ਪੀ.ਆਰ.ਟੀ.ਸੀ ਨੂੰ ਅੰਦਾਜਨ ਸਲਾਨਾ 97 ਲੱਖ ਬਿਜਲੀ ਦੇ ਖਰਚੇ ਦੀ ਬਚਤ ਹੋਣ ਦੀ ਸੰਭਾਵਨਾ ਹੈ।

ਮੈਨਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਨੇ ਕੰਮ ਦੀ ਸਮੀਖਿਆ ਕਰਨ ਉਪਰੰਤ ਮੀਟਿੰਗ ਵਿੱਚ ਇਹ ਫੈਸਲਾ ਲਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ ਵੱਲੋਂ ਪੀ.ਆਰ.ਟੀ.ਸੀ. ਦੇ ਵੱਖ-ਵੱਖ ਅਦਾਰਿਆਂ ਵਿੱਚ ਸੋਲਰ ਰੂਫਟਾਪ ਪਲਾਂਟ ਸਥਾਪਿਤ ਕਰਨ ਸਬੰਧੀ ਕਾਰਵਾਈ ਜਲਦ ਸ਼ੁਰੂ ਕੀਤੀ ਜਾਵੇ ਤਾਂ ਜੋ ਬਿਜਲੀ ਦੇ ਖਰਚੇ ਦੀ ਬਚਤ ਕੀਤੀ ਜਾ ਸਕੇ।

ਮੀਟਿੰਗ ਵਿੱਚ ਹੋਏ ਵਿਚਾਰ ਵਟਾਂਦਰੇ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਪੀ.ਆਰ.ਟੀ.ਸੀ. ਵੱਲੋਂ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਬਣਦੀ ਰਕਮ ਜਮ੍ਹਾ ਕਰਵਾ ਦਿੱਤੀ ਜਾਂਦੀ ਹੈ ਤਾਂ ਇਸ ਪ੍ਰੌਜੈਕਟ ਨੂੰ ਤਿੰਨ ਮਹੀਨਿਆ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ।

Advertisement
Advertisement
Advertisement
Advertisement
Scroll to Top