Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 9:24 pm

+91 90915 01313 , +91 90916 01313

punjabbanni@gmail.com
punjabbani@yahoo.com

ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਪਟਿਆਲਾ, 18 ਮਈ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਾਜ਼ਰ ਖਾਨ ਵਾਸੀ ਪਿੰਡ ਝੁਨੀਰ, ਮਾਲੇਰਕੋਟਲਾ; ਰਾਜ ਮੁਹੰਮਦ ਵਾਸੀ ਧੂਰੀ, ਸੰਗਰੂਰ; ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਵਾਸੀ ਪਿੰਡ ਮਲਿਕਪੁਰ, ਜੀਂਦ, ਹਰਿਆਣਾ ਅਤੇ ਆਸਿਫ਼ ਅਲੀ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਰਾਜ ਮੁਹੰਮਦ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਇੱਕ ਐਫਆਈਆਰ ਦਰਜ ਹੈ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਦੱਸਿਆ ਕਿ ਸੀਆਈ ਯੂਨਿਟ ਮਾਲੇਰਕੋਟਲਾ ਦੀ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋ ਸ਼ੱਕੀ ਵਿਅਕਤੀਆਂ – ਨਾਜ਼ਰ ਖਾਨ ਅਤੇ ਰਾਜ ਮੁਹੰਮਦ – ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਲੱਖ ਰੁਪਏ ਦੇ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹੋਰ ਜਾਂਚ ਦੌਰਾਨ, ਦੋ ਹੋਰ ਮੁਲਜ਼ਮਾਂ – ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਅਤੇ ਆਸਿਫ਼ ਅਲੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਲੱਖ ਰੁਪਏ ਦੇ ਹੋਰ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ।

Scroll to Top