ਸੋਨੀਆ ਗਾਂਧੀ ਸਿਹਤ ਖਰਾਬ ਹੋਣ ਪਿੱਛੋਂ ਦਿੱਲੀ ਦੇ ਹਸਪਤਾਲ ਵਿਚ ਭਰਤੀ
ਸੋਨੀਆ ਗਾਂਧੀ ਸਿਹਤ ਖਰਾਬ ਹੋਣ ਪਿੱਛੋਂ ਦਿੱਲੀ ਦੇ ਹਸਪਤਾਲ ਵਿਚ ਭਰਤੀ
ਕਾਂਗਰਸ ਨੇਤਾ ਸੋਨੀਆ ਗਾਂਧੀ (Sonia Gandhi) ਨੂੰ ਛਾਤੀ ‘ਚ ਇਨਫੈਕਸ਼ਨ (Chest Infection) ਦੀ ਸ਼ਿਕਾਇਤ ਤੋਂ ਬਾਅਦ ਬੀਤੀ ਸ਼ਾਮ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਹਸਪਤਾਲ ਨੇ ਕਿਹਾ ਹੈ ਕਿ ਉਹ ਕੁਝ ਸਮੇਂ ਤੋਂ ਛਾਤੀ ਵਿਚ ਇਨਫੈਕਸ਼ਨ ਦੀ ਸ਼ਿਕਾਇਤ ਕਰ ਰਹੇ ਸੀ ਅਤੇ ਉਨ੍ਹਾਂ ਨੂੰ ਰੁਟੀਨ ਜਾਂਚ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਕਾਂਗਰਸ ਨੇਤਾ ਸੋਨੀਆ ਗਾਂਧੀ 76 ਸਾਲ ਦੇ ਹਨ ਅਤੇ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਸੰਸਦ ਮੈਂਬਰ ਹਨ।
ਮੁੰਬਈ ਵਿਚ ਵਿਰੋਧੀ ਧਿਰਾਂ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਲਾਵਾ ਉਹ ਕੁਝ ਦਿਨ ਪਹਿਲਾਂ ਹੀ ਸ੍ਰੀਨਗਰ ਦੇ ਦੌਰੇ ਤੋਂ ਵਾਪਸ ਆਏ ਸਨ।ਇਸ ਸਾਲ ਇਹ ਤੀਜੀ ਵਾਰ ਹੈ ਜਦੋਂ ਸੋਨੀਆ ਗਾਂਧੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਨਵਰੀ ‘ਚ ਉਨ੍ਹਾਂ ਨੂੰ ਵਾਇਰਲ ਬੁਖਾਰ ਅਤੇ ਛਾਤੀ ‘ਚ ਇਨਫੈਕਸ਼ਨ ਦੇ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਮਾਰਚ ਵਿੱਚ, ਉਨ੍ਹਾਂ ਨੂੰ ਬ੍ਰੌਨਕਾਈਟਿਸ ਅਤੇ ਬੁਖਾਰ ਕਾਰਨ ਦੁਬਾਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।