Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:50 am

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਵਾਰ ਦੀ ਗੂੰਜ : ਸੁੱਖਾ ਕਾਹਲਵਾ ਦੇ ਨਜਦੀਕੀ ਗੋਪੀ ਨਿੱਜਰ ਦਾ ਗੋਲੀਆਂ ਮਾਰ ਕੀਤਾ ਕਤਲ

ਗੈਂਗਵਾਰ ਦੀ ਗੂੰਜ : ਸੁੱਖਾ ਕਾਹਲਵਾ ਦੇ ਨਜਦੀਕੀ ਗੋਪੀ ਨਿੱਜਰ ਦਾ ਗੋਲੀਆਂ ਮਾਰ ਕੀਤਾ ਕਤਲ

ਕਪੂਰਥਲਾ, 01 ਮਈ 2026 : ਪੰਜਾਬ ਅੰਦਰ ਗੈਗਵਾਰ ਰੁਕਨ ਦਾ ਨਾਮ ਨਹੀ ਲੈ ਰਹੀ ਹੈ। ਹੁਣ ਤਾਜਾ ਮਾਮਲੇ ਵਿਚ ਗੈਗਸਟਰ ਸੁਖਾ ਕਾਹਲਵਾ ਦੇ ਨਜਦੀਕੀ ਗੋਪੀ ਨਿੱਜਰ ਦਾ ਗੋਲੀਆ ਮਾਰਕੇ ਕਤਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ।
ਜਾਣਕਾਰੀ ਦੇ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੇ ਢਿੱਲਵਾਂ ਇਲਾਕੇ ‘ਚ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰਨ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਜੈਰਾਮਪੁਰ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ, ਘਟਨਾ ਸਵੇਰੇ ਤੜਕੇ ਉਸ ਵੇਲੇ ਵਾਪਰੀ ਜਦੋਂ ਗੁਰਪ੍ਰੀਤ ਆਪਣੀ ਕਾਰ ਵਿੱਚ ਡਰਾਈਵਰ ਸੀਟ ‘ਤੇ ਬੈਠਾ ਹੋਇਆ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰ ਅਚਾਨਕ ਉਥੇ ਪਹੁੰਚੇ ਅਤੇ ਨਜ਼ਦੀਕ ਤੋਂ ਗੱਡੀ ਦੇ ਅੱਗੇ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਵਿੰਡਸ਼ੀਲਡ ਰਾਹੀਂ ਕੀਤੇ ਗਏ ਗੋਲੀਬਾਰੀ ਦੇ ਕਈ ਰਾਊਂਡਾਂ ਨੇ ਉਸਨੂੰ ਸੰਭਲਣ ਦਾ ਮੌਕਾ ਵੀ ਨਾ ਦਿੱਤਾ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾਦੀ ਜਿੰਮੇਵਾਰੀ ਡੋਨੀ ਬੱਲ ਗਰੁਪ ਨੇ ਲਈ ਹੈ। ਇਸ ਮਾਮਲੇ ਨੂੰ ਲੈ ਕੇ ਪੁਲਸ ਵੱਲੋ ਜਾਂਚ ਤੇਜ ਕਰ ਦਿਤੀ ਗਈ ਹੈ।

Advertisement
Advertisement
Advertisement
Advertisement
Scroll to Top