Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:16 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

’ਖੇਡਾਂ ਵਤਨ ਪੰਜਾਬ ਦੀਆਂ-2023’

ਦੁਆਰਾ: Punjab Bani ਪ੍ਰਕਾਸ਼ਿਤ :Sunday, 03 September, 2023, 04:53 PM

’ਖੇਡਾਂ ਵਤਨ ਪੰਜਾਬ ਦੀਆਂ-2023’

ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ
ਚੰਡੀਗੜ੍ਹ, 3 ਸਤੰਬਰ
‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿੱਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ।



Scroll to Top