Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 9:48 am

+91 90915 01313 , +91 90916 01313

punjabbanni@gmail.com
punjabbani@yahoo.com

ਮਲਟੀਪਰਪਜ਼ ਸਕੂਲ ਨੇ ਕਾਰੋਬਾਰੀ ਮੇਲਾ ਲਗਾਇਆ : ਵਿਦਿਆਰਥੀਆਂ ਨੇ ਹੱਥੀਂ ਤਿਆਰ ਕੀਤੀਆਂ ਵਸਤਾਂ

ਮਲਟੀਪਰਪਜ਼ ਸਕੂਲ ਨੇ ਕਾਰੋਬਾਰੀ ਮੇਲਾ ਲਗਾਇਆ : ਵਿਦਿਆਰਥੀਆਂ ਨੇ ਹੱਥੀਂ ਤਿਆਰ ਕੀਤੀਆਂ ਵਸਤਾਂ

ਪਟਿਆਲਾ, 28 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਵਿੱਚ ਰੋਜ਼ਗਾਰਮੁੱਖੀ ਸੋਚ ਅਤੇ ਖੁਦਮੁਖਤਿਆਰੀ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ “ਬਿਜਨਸ ਬਲਾਸਟਰ” ਸਕੀਮ ਤਹਿਤ ਜ਼ਿਲਾ ਸਿੱਖਿਆ ਅਧਿਕਾਰੀ (ਸੈ. ਸਿੱ.) ਸੰਜੀਵ ਸ਼ਰਮਾ ਅਤੇ ਉਪ ਜਿਲਾ ਸਿੱਖਿਆ ਅਧਿਕਾਰੀ ਡਾ. ਰਵਿੰਦਰਪਾਲ ਸ਼ਰਮਾ ਦੀ ਰਹਿਨੁਮਾਈ ਹੇਠ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿੱਚ ਇੱਕ ਰੰਗਾਰੰਗ ਕਾਰੋਬਾਰੀ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਦੀ ਸੁਚੱਜੀ ਅਗਵਾਈ ਸਕੂਲ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਬਹੁਤ ਹੀ ਉਤਸ਼ਾਹ ਨਾਲ ਕੀਤੀ।
ਇਸ ਵਿਲੱਖਣ ਮੇਲੇ ਵਿੱਚ ਸਕੂਲ ਦੀਆਂ ਵੱਖ-ਵੱਖ ਟੀਮਾਂ ਵੱਲੋਂ ਆਪਣੇ ਹੁਨਰ ਅਤੇ ਕਾਰੋਬਾਰੀ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਵੱਖ-ਵੱਖ ਕਿਸਮ ਦੀਆਂ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਅਤੇ ਉਨ੍ਹਾਂ ਦੀ ਸਫਲਤਾਪੂਰਵਕ ਵਿਕਰੀ ਵੀ ਕੀਤੀ। ਹਰ ਸਟਾਲ ਉੱਤੇ ਨਵਚੇਤਨਾ, ਰਚਨਾਤਮਕਤਾ ਅਤੇ ਆਤਮਵਿਸ਼ਵਾਸ ਦੀ ਝਲਕ ਸਾਫ਼ ਦਿਖਾਈ ਦਿੱਤੀ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਬਿਜਨਸ ਸੰਬੰਧੀ ਹੁਨਰ ਵਿਕਸਿਤ ਕਰਨਾ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਹੈ, ਤਾਂ ਜੋ ਉਹ ਭਵਿੱਖ ਵਿੱਚ ਆਪਣੇ ਪੈਰਾਂ ‘ਤੇ ਖੜ੍ਹੇ ਹੋ ਕੇ ਆਪਣਾ ਰੋਜ਼ਗਾਰ ਖੁਦ ਸਿਰਜ ਸਕਣ। ਇਹ ਉਪਰਾਲਾ ਨਾ ਸਿਰਫ਼ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਗਿਆਨ ਪ੍ਰਦਾਨ ਕਰਦਾ ਹੈ, ਸਗੋਂ ਉਨ੍ਹਾਂ ਨੂੰ ਸਟਾਰਟਅਪਸ ਅਤੇ ਨਵੇਂ ਕਾਰੋਬਾਰ ਸ਼ੁਰੂ ਕਰਨ ਲਈ ਪ੍ਰੇਰਿਤ ਵੀ ਕਰਦਾ ਹੈ।
ਇਹ ਮੇਲਾ ਸਮਾਜ ਲਈ ਇੱਕ  ਸਕਾਰਾਤਮਕ ਸੁਨੇਹਾ ਵੀ ਲੈ ਕੇ ਆਇਆ ਹੈ ਕਿ ਜੇ ਨੌਜਵਾਨਾਂ ਨੂੰ ਸਹੀ ਦਿਸ਼ਾ ਅਤੇ ਮੌਕੇ ਦਿੱਤੇ ਜਾਣ, ਤਾਂ ਉਹ ਆਪਣੀ ਕਾਬਲੀਅਤ ਨਾਲ ਨਾ ਕੇਵਲ ਆਪਣਾ ਭਵਿੱਖ ਸਵਾਰ ਸਕਦੇ ਹਨ, ਬਲਕਿ ਦੇਸ਼ ਦੀ ਅਰਥਵਿਵਸਥਾ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ।
ਉਹਨਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਦੇ ਯਤਨ ਪੰਜਾਬ ਵਿੱਚ ਨੌਜਵਾਨ ਉਦਯਮਤਾ ਨੂੰ ਨਵੀਂ ਦਿਸ਼ਾ ਦੇ ਰਹੇ ਹਨ ਅਤੇ ਇੱਕ ਆਤਮਨਿਰਭਰ ਭਾਰਤ ਦੀ ਨੀਂਹ ਮਜ਼ਬੂਤ ਕਰ ਰਹੇ ਹਨ। ਇਸ ਮੌਕੇ ਸਹਾਇਕ ਨੋਡਲ ਅਫਸਰ ਤਜਿੰਦਰ ਕੌਸ਼ਿਸ ਅਤੇ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ ਸਮੇਤ ਸਕੂਲ ਦੇ ਹੋਰ ਸਟਾਰ ਮੈਂਬਰ ਹਾਜ਼ਰ ਸਨ।
Scroll to Top