Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:31 pm

+91 90915 01313 , +91 90916 01313

punjabbanni@gmail.com
punjabbani@yahoo.com

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ  ਸਨਮਾਨਤ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ  ਸਨਮਾਨਤ

ਪਟਿਆਲਾ 28 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੀ ਲੜੀ ਹੇਠ ਨਾਭਾ ਦੇ ਰਹਿਣ ਵਾਲੇ  ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨੂੰ ਅੱਜ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਜਗਸ਼ੇਰ ਸਿੰਘ ਖੰਗੂੜਾ  ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਸਦੀ ਖੇਡ ਪ੍ਰਾਪਤੀਆਂ ਦੀ ਭਰਪੂਰ ਸਰਾਹਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਕੋਚ ਸੁਰੇਸ਼ ਕੁਮਾਰ ਦੀ ਵੀ ਖਾਸ ਤੌਰ ‘ਤੇ ਸ਼ਲਾਘਾ ਕੀਤੀ , ਜਿਨ੍ਹਾਂ ਨੇ ਪਿਛਲੇ 7 ਸਾਲਾਂ ਤੋਂ ਜਗਸ਼ੇਰ ਸਿੰਘ ਖੰਗੂੜਾ ਨੂੰ ਸਿਖਲਾਈ ਦੇ ਕੇ ਇਸ ਮੁਕਾਮ ਤੱਕ ਪਹੁੰਚਾਇਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਗਸ਼ੇਰ ਸਿੰਘ ਖੰਗੂੜਾ ਵਰਗੇ ਖਿਡਾਰੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਨੇ ਜਗਸ਼ੇਰ ਸਿੰਘ ਖੰਗੂੜਾ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਬੈਡਮਿੰਟਨ ਕੋਚ ਸੁਰੇਸ਼ ਕੁਮਾਰ ਨੇ ਦਸਿਆ ਕਿ ਜਗਸ਼ੇਰ ਸਿੰਘ ਖੰਗੂੜਾ,  ਜੋ ਕਿ ਸ੍ਰੀ ਮਨਪ੍ਰੀਤ ਸਿੰਘ ( ਪਿਤਾ) ਅਤੇ ਰਸ਼ਪਾਲ ਕੌਰ ( ਮਾਤਾ) ਦੇ ਪੁੱਤਰ ਹਨ, ਨੇ ਬੈਡਮਿੰਟਨ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਅੰਤਰਰਾਸ਼ਟਰੀ ਸਿਲਵਰ ਮੈਡਲ, 8 ਬਰਾਂਜ਼ ਮੈਡਲ ਅਤੇ 11 ਗੋਲਡ ਮੈਡਲ ਜਿੱਤੇ ਹਨ। ਇਸਦੇ ਨਾਲ ਹੀ ਉਸਨੇ 5 ਵਾਰ ਕਵਾਰਟਰ ਫਾਈਨਲ ਤੱਕ ਪਹੁੰਚ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਸਦੀ ਇਹ ਉਪਲਬਧੀ ਨਾ ਸਿਰਫ਼ ਉਸਦੇ ਪਰਿਵਾਰ ਲਈ, ਸਗੋਂ ਪੂਰੇ ਇਲਾਕੇ ਲਈ ਮਾਣ ਦੀ ਗੱਲ ਹੈ।

Advertisement
Advertisement
Advertisement
Advertisement
Scroll to Top