Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:44 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਦੁਆਰਾ: Punjab Bani ਪ੍ਰਕਾਸ਼ਿਤ :Wednesday, 29 April, 2026, 03:37 PM

ਪਟਿਆਲਾ 29 ਅਪ੍ਰੈਲ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸਹਾਇਕ ਗੰਨਾ ਵਿਕਾਸ ਅਫਸਰ, ਪਟਿਆਲਾ ਅਤੇ ਨਾਹਰ ਖੰਡ ਮਿੱਲ, ਅਮਲੋਹ ਦੇ ਫੀਲਡ ਸਟਾਫ ਵੱਲੋਂ 24 ਅਪ੍ਰੈਲ  ਨੂੰ ਨਾਹਰ ਖੰਡ ਮਿੱਲ, ਅਮਲੋਹ ਦੇ ਗੇਟ ਏਰੀਏ ਦੇ ਪਿੰਡਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੀ ਸ਼ੁਰੂਆਤ ਅਰਸ਼ਦੀਪ ਸਿੰਘ ਥਿੰਦ, ਪ੍ਰਬੰਧਕੀ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਡਾ. ਅਮਰੀਕ ਸਿੰਘ, ਕੇਨ ਕਮਿਸ਼ਨਰ, ਪੰਜਾਬ, ਐਸ.ਏ.ਐਸ. ਨਗਰ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ।

ਇਸ ਮੁਹਿੰਮ ਤਹਿਤ 28 ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਅਤੇ ਨੁੱਕੜ ਮੀਟਿੰਗਾਂ ਕਰਵਾਈਆਂ ਗਈਆਂ, ਜਿੱਥੇ ਗੰਨਾ ਕਾਸ਼ਤਕਾਰਾਂ ਨੂੰ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਜਾਗਰੂਕ ਕੀਤਾ ਗਿਆ।

ਡਾ. ਗੌਰਵ ਅਰੋੜਾ, ਸਹਾਇਕ ਗੰਨਾ ਵਿਕਾਸ ਅਫਸਰ, ਪਟਿਆਲਾ ਵੱਲੋਂ ਦੱਸਿਆ ਗਿਆ ਕਿ ਗੰਨੇ ਦੀ ਫ਼ਸਲ ਲੰਮੇ ਸਮੇਂ ਦੀ ਹੋਣ ਕਰਕੇ ਇਸਨੂੰ ਹੋਰ ਫ਼ਸਲਾਂ ਨਾਲੋਂ ਵੱਧ ਖੁਰਾਕੀ ਤੱਤਾਂ ਦੀ ਲੋੜ ਹੁੰਦੀ ਹੈ, ਪਰੰਤੂ ਵੱਧ ਖਾਦਾਂ ਦੀ ਵਰਤੋਂ ਨਾਲ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਵੱਧ ਯੂਰੀਆ ਦੇ ਇਸਤੇਮਾਲ ਨਾਲ ਫ਼ਸਲ ਡਿੱਗਣ, ਕੀੜਿਆਂ ਦੇ ਹਮਲੇ ਅਤੇ ਖੰਡ ਦੀ ਰਿਕਵਰੀ ‘ਤੇ ਨਕਾਰਾਤਮਕ ਅਸਰ ਪੈਂਦਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਕਈ ਵਾਰ ਸਤੰਬਰ ਮਹੀਨੇ ਵਿੱਚ ਵੀ ਯੂਰੀਆ ਪਾਇਆ ਜਾਂਦਾ ਹੈ, ਜੋ ਕਿ ਗਲਤ ਪ੍ਰਥਾ ਹੈ, ਕਿਉਂਕਿ ਇਸ ਨਾਲ ਨਵੀਂ ਫੁੱਟ ਨਿਕਲਦੀ ਹੈ ਜੋ ਗੰਨਿਆਂ ਵਿੱਚ ਤਬਦੀਲ ਨਹੀਂ ਹੁੰਦੀ ਅਤੇ ਪਹਿਲਾਂ ਬਣੇ ਗੰਨਿਆਂ ਦਾ ਭਾਰ ਘਟਾਉਂਦੀ ਹੈ। ਮਾਹਿਰਾਂ ਵੱਲੋਂ ਸਿਫਾਰਸ਼ ਕੀਤੀ ਗਈ ਕਿ ਪਤਝੜ ਰੁੱਤ ਦੀ ਫ਼ਸਲ ਲਈ 195 ਕਿਲੋ ਯੂਰੀਆ ਤਿੰਨ ਬਰਾਬਰ ਕਿਸ਼ਤਾਂ ਵਿੱਚ ਪਾਈ ਜਾਵੇ—ਪਹਿਲੀ ਬਿਜਾਈ ਸਮੇਂ, ਦੂਜੀ ਮਾਰਚ ਦੇ ਅਖੀਰ ਵਿੱਚ ਅਤੇ ਤੀਜੀ ਅਪ੍ਰੈਲ ਦੇ ਅੰਤ ਵਿੱਚ। ਬਹਾਰ ਰੁੱਤ ਦੀ ਫ਼ਸਲ ਲਈ ਵੀ ਯੂਰੀਆ ਦੀ ਮਾਤਰਾ ਅਤੇ ਸਮਾਂ ਨਿਰਧਾਰਤ ਕੀਤਾ ਗਿਆ ਹੈ।



Scroll to Top